Jan 25, 2024 4:43 PM - The Connect News

ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਪੰਜਾਬ ਪੁਲਿਸ ਨੇ ਉਸ ਨੂੰ ਇੱਕ ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣ ਅਤੇ ਧਰਨਾ ਚੁੱਕਣ ਦੇ ਬਦਲੇ 10 ਹਜ਼ਾਰ ਰੁਪਏ ਮੰਗਣ ਦੇ ਇਲਜ਼ਾਮ ਵਿਚ ਗ੍ਰਿਫ਼ਤਾਰ ਕੀਤਾ ਸੀ।
ਮਹਿਲਾ ਦਾ ਕਹਿਣਾ ਸੀ ਕਿ ਉਹ ਲੋਕਾਂ ਨੂੰ ਵਿਦੇਸ਼ ਭੇਜਦੀ ਹੈ, ਜੇ ਕਿਸੇ ਦਾ ਵੀਜ਼ਾ ਰੱਦ ਹੋ ਜਾਂਦਾ ਹੈ ਤਾਂ ਉਹ ਪੈਸੇ ਵਾਪਸ ਕਰ ਦਿੰਦੀ ਹੈ ਪਰ ਕੁਝ ਲੋਕਾਂ ਨਾਲ ਲੈਣ-ਦੇਣ ਸੀ, ਜਿਸ ਨੂੰ ਲੈ ਕੇ ਭਾਨਾ ਸਿੱਧੂ ਨੇ ਉਸ ਨੂੰ ਧਮਕੀਆਂ ਦਿੱਤੀਆਂ ਸਨ।
ਭਾਨਾ ਸਿੱਧੂ ਨੂੰ 50,000 ਰੁਪਏ ਦਾ ਮੁਚੱਲਕਾ ਭਰਨ ਤੋਂ ਬਾਅਦ ਜ਼ਮਾਨਤ ਮਿਲੀ ਹੈ।




