13.02C Vancouver
ADS

Apr 10, 2026 6:51 PM - Connect Newsroom - Ramandeep Kaur with files from The Canadian Press

ਕਮਲਾ ਹੈਰਿਸ ਅਮਰੀਕਾ ਦੀ ਰਾਸ਼ਟਰਪਤੀ ਚੋਣ ਲੜਨ ਬਾਰੇ ਕਰ ਰਹੀ ਵਿਚਾਰ

Share On
kamala-harris-says-she-is-considering-a-2028-presidential-run
Kamala Harris speaks during a public event as part of her U.S. book tour in 2026.(Photo: The Canadian Press)

ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਹੈ ਕਿ ਉਹ 2028 ਵਿੱਚ ਰਾਸ਼ਟਰਪਤੀ ਚੋਣ ਲੜਨ ਬਾਰੇ ਸੋਚ ਰਹੀ ਹੈ। ਹੈਰਿਸ 2024 ਦੀ ਚੋਣ ਵਿੱਚ ਡੈਮੋਕ੍ਰੈਟਿਕ ਪਾਰਟੀ ਦੀ ਰਾਸ਼ਟਰਪਤੀ ਉਮੀਦਵਾਰ ਰਹਿ ਚੁੱਕੀ ਹੈ ਅਤੇ ਹੁਣ ਉਨ੍ਹਾਂ ਦੇ ਅਗਲੇ ਰਾਜਨੀਤਿਕ ਕਦਮ ਬਾਰੇ ਅਟਕਲਾਂ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਫ਼ੀ ਕੰਮ ਕਰਨ ਦੀ ਲੋੜ ਹੈ ਅਤੇ ਮੌਜੂਦਾ ਹਾਲਾਤ ਬਹੁਤ ਸਾਰੇ ਲੋਕਾਂ ਲਈ ਕੰਮ ਨਹੀਂ ਕਰ ਰਹੇ, ਜਿਸ ਕਾਰਨ ਉਹ ਆਪਣੇ ਅਗਲੇ ਕਦਮ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਹ 2025 ਵਿੱਚ ਆਪਣੀ ਕੈਂਪੇਨ ਮੈਮੋਆਰ ਜਾਰੀ ਕਰਨ ਤੋਂ ਬਾਅਦ ਦੇਸ਼ ਭਰ ਵਿੱਚ ਬੁੱਕ ਟੂਰ ਕਰ ਰਹੀ ਹੈ ਅਤੇ ਇਸ ਮਹੀਨੇ ਦੱਖਣੀ ਰਾਜਾਂ ਵਿੱਚ ਕਈ ਡੈਮੋਕ੍ਰੈਟਿਕ ਇਵੈਂਟਾਂ ਵਿੱਚ ਹਿੱਸਾ ਲੈਣ ਵਾਲੀ ਹੈ।

ਜ਼ਿਕਰਯੋਗ ਹੈ ਕਿ ਹੈਰਿਸ ਨੇ ਪਹਿਲਾਂ ਅਗਸਤ 2025 ਵਿੱਚ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਮੁੜ ਇਸ ਸਿਸਟਮ ਵਿੱਚ ਵਾਪਸ ਨਹੀਂ ਜਾਣਾ ਚਾਹੁੰਦੀ, ਪਰ ਬਾਅਦ ਵਿੱਚ ਉਨ੍ਹਾਂ ਨੇ ਇਹ ਵੀ ਸੰਕੇਤ ਦਿੱਤਾ ਸੀ ਕਿ ਉਹ ਆਪਣੀ ਰਾਜਨੀਤਿਕ ਯਾਤਰਾ ਖਤਮ ਨਹੀਂ ਕਰ ਰਹੀ।

Latest news

toronto-police-officer-dies-after-being-shot-during-search-warrant-execution-in-north-york
Punjabi

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।
former-akal-takht-jathedar-records-statement-before-sit-in-behbal-kalan-firing-case
Punjabi

ਸਾਬਕਾ ਅਕਾਲ ਤਖਤ ਜਥੇਦਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਦਰਜ ਕਰਵਾਏ ਬਿਆਨ

ਫਰੀਦਕੋਟ ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ ਹਨ।
most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
aap-mla-raman-arora-former-congress-mla-kikki-dhillon-appear-before-ed-for-second-time
Punjabi

ਈ.ਡੀ. ਸਾਹਮਣੇ ਦੂਜੀ ਵਾਰ ਪੇਸ਼ ਹੋਏ ਵਿਧਾਇਕ ਰਮਨ ਅਰੋੜਾ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ

ਪੰਜਾਬ ਦੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਅੱਜ ਦੂਜੀ ਵਾਰ ਈ.ਡੀ. ਦੇ ਦਫ਼ਤਰ ਵਿੱਚ ਪੇਸ਼ ਹੋਏ। ਦੋਵੇਂ ਆਗੂਆਂ ਤੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਕਥਿਤ ਉਲੰਘਣਾ ਦੇ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link