9.33C Vancouver
ADS

Feb 23, 2022 8:18 PM - The Canadian Press

ਕੈਮਲੂਪਸ 'ਚ 6 ਸਾਲਾ ਬੱਚੀ ਦੀ ਬਹਾਦਰੀ ਦਾ ਚਰਚਾ; ਪੁਲਿਸ ਵੱਲੋਂ ਕੀਤਾ ਗਿਆ ਸਨਮਾਨਿਤ

Share On
kamloops-b-c-child-honoured-for-bravery-after-acting-to-help-injured-grandmother
A 6 year old girl has been honoured by RCMP in Kamloops, B.C. after she managed to get out of a crashed car, cross a busy highway and summon help for her injured grandmother. (Screengrab - City of Kamloops/Facebook)

ਕੈਮਲੂਪਸ ਦੇ ਵਿੱਚ ਇੱਕ 6 ਸਾਲਾ ਬੱਚੀ ਨੂੰ ਸਨਮਾਨਿਤ ਕੀਤਾ ਗਿਆ ਹੈ।

ਅਜਿਹਾ ਕਰਨ ਪਿੱਛੇ ਦਾ ਕਾਰਨ ਬੱਚੀ ਵੱਲੋਂ ਵਿਖਾਈ ਗਈ ਬਹਾਦਰੀ ਹੈ।

ਇਸ ਬੱਚੀ ਬਾਰੇ ਦੱਸਿਆ ਗਿਆ ਕਿ ਉਸ ਨੇ ਕਰੈਸ਼ ਹੋਈ ਕਾਰ ਦੇ ਵਿੱਚੋਂ ਨਿਕਲ ਕੇ ਇੱਕ ਵਿਅਸਤ ਹਾਈਵੇਅ ਟੱਪਿਆ ਅਤੇ ਆਪਣੀ ਜਖਮੀ ਦਾਦੀ ਲਈ ਮਦਦ ਹਾਸਿਲ ਕੀਤੀ।

ਸਿਟੀ ਆਫ ਕੈਮਲੂਪਸ ਦੇ ਫੇਸਬੁੱਕ ਪੇਜ 'ਤੇ ਵੀ ਇਸ ਸੰਬੰਧੀ ਇੱਕ ਪੋਸਟ ਸਾਂਝੀ ਕੀਤੀ ਗਈ ਹੈ।

ਬੱਚੀ ਦਾ ਨਾਮ ਜੇਨ ਡੀਲਸਟਰਾ ਦੱਸਿਆ ਗਿਆ ਹੈ।

ਪੋਸਟ ਵਿੱਚ ਦੱਸਿਆ ਗਿਆ ਕਿ ਉਸ ਨੂੰ ਕੈਮਲੂਪਸ ਆਰ.ਸੀ.ਐਮ.ਪੀ. ਸੁਪਰਡੈਂਟ ਸਿਡ ਲੈਕੀ ਵੱਲੋਂ ਸਨਮਾਨਿਤ ਕੀਤਾ ਗਿਆ।

ਪੋਸਟ 'ਚ ਲਿਖਿਆ ਗਿਆ ਕਿ ਬੱਚੀ ਦੀ ਬਹਾਦਰੀ ਅਤੇ ਲਗਨ ਲਈ ਉਸ ਦਾ ਸਨਮਾਨ ਕੀਤਾ ਗਿਆ ਹੈ।

ਜਾਣਕਾਰੀ ਦਿੱਤੀ ਗਈ ਕਿ ਕਰੈਸ਼ ਕੈਮਲੂਪਸ ਦੇ ਪੂਰਬ ਵਾਲੇ ਪਾਸੇ ਹਾਈਵੇਅ 1 'ਤੇ ਐਗਜ਼ਿਟ ਕੋਲ ਵਾਪਰਿਆ ਸੀ।

ਬੱਚੀ ਨੂੰ ਸੱਟਫੇਟ ਤੋਂ ਬਚਾਅ ਰਿਹਾ ਸੀ ਪਰ ਉਸ ਦੀ ਦਾਦੀ ਨੂੰ ਮਦਦ ਦੀ ਲੋੜ ਸੀ।

ਇਸੇ ਦਰਮਿਆਨ ਬੱਚੀ ਨੇ ਵਿਅਸਤ ਹਾਈਵੇਅ ਪਾਰ ਕਰ ਐਮਰਜੈਂਸੀ ਸੇਵਾਵਾਂ ਲਈ ਕਾਲ ਕੀਤੀ ਅਤੇ ਉਨ੍ਹਾਂ ਦੇ ਪਹੁੰਚਣ ਤਕ ਕਾਲ 'ਤੇ ਹੀ ਰਹੀ।

ਉਸ ਦੇ ਐਕਸ਼ਨਸ ਲਈ ਇੱਕ ਸਰਟੀਫਿਕੇਟ, ਇੱਕ ਚੈਲੈਂਜ ਕਾਇਨ ਅਤੇ ਇੱਕ ਟੈਡੀ ਬੀਅਰ ਪ੍ਰਦਾਨ ਕੀਤਾ ਗਿਆ।

ਬੱਚੀ ਨੇ ਸਨਮਾਨਿਤ ਹੋਣ ਮੌਕੇ ਕਿਹਾ ਕਿ ਉਹ ਇਸ ਟੈਡੀ ਬੀਅਰ ਨੂੰ ਹਮੇਸ਼ਾ ਆਪਣੇ ਕੋਲ ਰੱਖੇਗੀ।

ਬੱਚੀ ਦੀ ਦਾਦੀ ਦੀ ਸਿਹਤ ਬਿਹਤਰ ਦੱਸੀ ਗਈ ਹੈ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link