13.51C Vancouver
ADS

Oct 3, 2024 4:25 PM - Connect Newsroom - Mandeep Kaur

ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਅਤੇ ਲਖੀਮਪੁਰ ਖੇਰੀ ਮਾਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ’ਚ ਕਿਸਾਨਾਂ ਵੱਲੋਂ ਰੇਲ ਰੋਕ ਪ੍ਰਦਰਸ਼ਨ, ਕਈ ਟ੍ਰੇਨਾਂ ਪ੍ਰਭਾਵਿਤ

Share On
kangana-and-bittu-are-following-the-behest-of-bjp-leaders-sarwan-singh-pandher
Union Minister of State for Railways Ravneet Bittu had warned the farmers to compensate the loss of stopping the train tracks on the farmers' train stop announcement.

ਅੱਜ ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਨੇ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਨੂੰ ਕਾਨੂੰਨੀ ਦਰਜਾ ਦੇਣ ਅਤੇ ਲਖੀਮਪੁਰ ਖੇਰੀ ਹਿੰਸਾ ਮਾਮਲੇ ਵਿਚ ਨਿਆਂ ਦੀ ਮੰਗ ਨੂੰ ਲੈ ਕੇ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਇਸ ਕਾਰਨ ਦੋਹਾਂ ਸੂਬਿਆਂ ਵਿਚ ਕਈ ਟ੍ਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ।

ਇਹ ਪ੍ਰਦਰਸ਼ਨ ਕਿਸਾਨ ਸੰਘਠਨਾਂ ਵੱਲੋਂ ਚੱਲ ਰਹੀ ਰਾਸ਼ਟਰੀ ਅਭਿਆਨ ਦਾ ਹਿੱਸਾ ਹੈ। ਕਿਸਾਨਾਂ ਨੇ ਵੱਡੇ ਰੇਲਵੇ ਸਟੇਸ਼ਨਾਂ ’ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਪੁਰਾਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।

ਕੇਂਦਰੀ ਰਾਜ ਮੰਤਰੀ (ਰੇਲਵੇ) ਰਵਨੀਤ ਬਿੱਟੂ ਨੇ ਪਹਿਲਾਂ ਚੇਤਾਵਨੀ ਦਿੱਤੀ ਸੀ ਕਿ ਜੇ ਕਿਸਾਨਾਂ ਵੱਲੋਂ ਟ੍ਰੇਨਾਂ ਦੀ ਆਵਾਜਾਈ ਰੋਕੀ ਗਈ ਤਾਂ ਨੁਕਸਾਨ ਦੀ ਭਰਪਾਈ ਉਨ੍ਹਾਂ ਤੋਂ ਹੀ ਕਰਵਾਈ ਜਾਵੇਗੀ। ਇਸ ਬਿਆਨ ਦੀ ਕਿਸਾਨ ਜਥੇਬੰਦੀਆਂ ਨੇ ਕੜੀ ਨਿੰਦਾ ਕੀਤੀ।

ਅੰਮ੍ਰਿਤਸਰ ਵਿਚ ਰੇਲ ਰੋਕ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੰਗਨਾ ਰਣੌਤ ਅਤੇ ਰਵਨੀਤ ਬਿੱਟੂ ਭਾਜਪਾ ਨੇਤਾਵਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ ਅਤੇ ਕਿਸਾਨਾਂ ਦੀ ਚਲ ਰਹੀ ਲਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦ ਤੱਕ ਐਮ.ਐਸ.ਪੀ. ਲਈ ਕਾਨੂੰਨੀ ਗਾਰੰਟੀ ਅਤੇ ਲਖੀਮਪੁਰ ਖੇਰੀ ਮਾਮਲੇ ਵਿਚ ਨਿਆਂ ਨਹੀਂ ਮਿਲਦਾ, ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link