Jun 4, 2024 7:15 AM - Connect Newsroom

ਅਦਾਕਾਰਾ ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ 'ਤੇ ਆਪਣੇ ਵਿਰੋਧੀ ਉਮੀਦਵਾਰ ਕਾਂਗਰਸ ਦੇ ਵਿਕਰਮਾਦਿੱਤਿਆ ਸਿੰਘ ਤੋਂ 4 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ ਹੈ।
2024 ਦੀਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਮੁਤਾਬਕ ਕੰਗਨਾ ਰਣੌਤ 4,9,558 ਵੋਟਾਂ ਨਾਲ ਅੱਗੇ ਹੈ।
ਇਸ ਦੌਰਾਨ, ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹਿ ਚੁੱਕੇ ਮਰਹੂਮ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ 3,05,347 ਵੋਟਾਂ ਨਾਲ ਦੂਜੇ ਸਥਾਨ 'ਤੇ ਹਨ।




