18.63C Vancouver
ADS

Jul 3, 2024 4:31 PM - Connect Newsroom

ਕੰਗਨਾ ਰਣੌਤ ਥੱਪੜ ਮਾਮਲਾ: ਸੀ.ਆਈ.ਐਸ.ਐਫ. ਕਾਂਸਟੇਬਲ ਕੁਲਵਿੰਦਰ ਕੌਰ ਤੇ ਪਤੀ ਦਾ ਬੈਂਗਲੁਰੂ ਤਬਾਦਲਾ

Share On
kangana-ranaut-slap-case-cisf-constable-kulwinder-kaur-and-husband-transferred-to-bangalore
This information was given by his brother Sher Singh Mahiwal in a video. Constable Kulwinder Kaur and her husband are both in the same department.

ਚੰਡੀਗੜ੍ਹ ਹਵਾਈ ਅੱਡੇ ’ਤੇ ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀ.ਆਈ.ਐਸ.ਐਫ. ਦੀ ਕਾਂਸਟੇਬਲ ਕੁਲਵਿੰਦਰ ਕੌਰ ਦੀ ਉਨ੍ਹਾਂ ਦੇ ਪਤੀ ਨਾਲ ਪੋਸਟਿੰਗ ਬੈਂਗਲੁਰੂ ਕਰ ਦਿੱਤੀ ਗਈ ਹੈ।

ਇਹ ਜਾਣਕਾਰੀ ਉਸ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਇੱਕ ਵੀਡੀਓ ਵਿਚ ਦਿੱਤੀ। ਕਾਂਸਟੇਬਲ ਕੁਲਵਿੰਦਰ ਕੌਰ ਅਤੇ ਉਨ੍ਹਾਂ ਦਾ ਪਤੀ ਦੋਵੇਂ ਇੱਕੋ ਮਹਿਕਮੇ ਵਿਚ ਹਨ। ਕੁਲਵਿੰਦਰ ਦੇ ਭਰਾ ਨੇ ਕਿਹਾ ਕਿ ਕੰਗਨਾ ਰਣੌਤ ਦੇ ਮਾਮਲੇ ਦੀ ਜਾਂਚ ਵੀ ਅਜੇ ਚੱਲ ਰਹੀ ਹੈ।

ਗੌਰਤਲਬ ਹੈ ਕਿ ਕੁਲਵਿੰਦਰ ਕੌਰ ਖ਼ਿਲਾਫ਼ 7 ਜੂਨ ਨੂੰ ਹਵਾਈ ਅੱਡਾ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਸੀ। ਉਸ ਨੇ ਕਥਿਤ ਤੌਰ ’ਤੇ ਕੰਗਨਾ ਨੂੰ ਉਦੋਂ ਥੱਪੜ ਮਾਰਿਆ ਸੀ ਜਦੋਂ

ਉਹ ਦਿੱਲੀ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਜਾ ਰਹੀ ਸੀ। ਇਸ ਮਾਮਲੇ ਦੀ ਮੁਹਾਲੀ ਦੇ ਐੱਸ.ਪੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਜਾਂਚ ਕਰ ਰਹੀ ਹੈ।

Latest news

channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
33-year-old-woman-charged-in-connection-with-two-grass-fires-in-vernon
Punjabi

ਬੀ.ਸੀ.ਦੇ ਵੈਰਨਨ ਵਿਚ ਘਾਹ ਨੂੰ ਅੱਗ ਲਾਉਣ ਦੇ ਦੋ ਮਾਮਲਿਆਂ ਵਿਚ 33 ਸਾਲ ਔਰਤ ਚਾਰਜ

ਬੀ.ਸੀ.ਦੇ ਓਕਾਨਾਗਨ ਖੇਤਰ ਦੇ ਵਰਨਨ ਟਾਊਨ ਵਿਖੇ grass fires ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਇੱਕ 33 ਸਾਲਾ ਮਹਿਲਾ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਵਰਨਨ ਨੌਰਥ ਓਕਾਨਾਗਨ ਆਰਸੀਐਮਪੀ ਮੁਤਾਬਕ, ਇਹ ਘਟਨਾਵਾਂ 4 ਅਗਸਤ ਦੀ ਦੁਪਹਿਰ ਨੂੰ ਵਾਪਰੀਆਂ ਸਨ, ਜਿੱਥੇ ਪਹਿਲੀ ਅੱਗ ਬੈਂਚ ਰੋ ਰੋਡ ਨੇੜੇ ਕਾਮਨੇਜ ਰੋਡ 'ਤੇ ਲਗਾਈ ਗਈ ਸੀ ਅਤੇ ਉਸ ਤੋਂ ਮਹਿਜ਼ 20 ਮਿੰਟ ਬਾਅਦ ਦੂਜੀ ਅੱਗ ਕਾਰਲਸਨ ਪਾਰਕ ਵਿਚ ਲੱਗੀ ਮਿਲੀ ਸੀ।
senior-man-dies-after-being-struck-by-translink-bus-in-surrey
Punjabi

ਸਰੀ ਵਿਚ ਟਰਾਂਸਲਿੰਕ ਬੱਸ ਦੀ ਲਪੇਟ ’ਚ ਆਏ ਬਜ਼ੁਰਗ ਦੀ ਹਸਪਤਾਲ ’ਚ ਮੌਤ

ਸਰੀ ਵਿਚ ਬੀਤੇ ਜੁਲਾਈ ਮਹੀਨੇ ਟਰਾਂਸਲਿੰਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਇੱਕ ਬਜ਼ੁਰਗ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 60-65 ਸਾਲਾ ਦਾ ਇਹ ਬਜ਼ੁਰਗ 11 ਜੁਲਾਈ ਦੀ ਰਾਤ ਨੂੰ ਲਗਭਗ 9:41 ਵਜੇ 128 ਸਟ੍ਰੀਟ ਅਤੇ 96 ਐਵੇਨਿਊ ਦੇ ਇੰਟਰਸੈਕਸ਼ਨ 'ਤੇ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਸੀ, ਜਿਸ ਨੂੰ ਪੈਰਾਮੈਡਿਕਸ ਵਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਚੱਲ ਰਹੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
alberta-to-host-second-town-hall-on-ai-data-centre-plans-in-sturgeon-county
Punjabi

ਐਲਬਰਟਾ ਸਰਕਾਰ ਵੱਲੋਂ AI ਡਾਟਾ ਸੈਂਟਰ ਯੋਜਨਾ ’ਤੇ ਦੂਜੀ ਟਾਊਨ ਹਾਲ ਮੀਟਿੰਗ

ਐਲਬਰਟਾ ਦੇ ਤਕਨਾਲੋਜੀ ਮੰਤਰੀ ਨੈਟ ਗਲੂਬਿਸ਼ ਸੂਬਾ ਸਰਕਾਰ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਡਾਟਾ ਸੈਂਟਰ ਯੋਜਨਾ 'ਤੇ ਚਰਚਾ ਕਰਨ ਲਈ ਅੱਜ ਦੂਜੀ ਟਾਊਨ ਹਾਲ ਮੀਟਿੰਗ ਦੀ ਮੇਜ਼ਬਾਨੀ ਕਰਨਗੇ। ਇਹ ਮੀਟਿੰਗ ਐਡਮਿੰਟਨ ਦੇ ਉੱਤਰ ਵੱਲ ਸਥਿਤ ਸਟਰਜਨ ਕਾਉਂਟੀ ਦੇ ਕਸਬੇ ਰੈਡ ਵਾਟਰ ਵਿਖੇ ਹੋ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link