17.38C Vancouver
ADS

Jul 7, 2020 2:18 AM -

ਕਾਨਪੁਰ ਐਨਕਾਊਂਟਰ : ਵਿਕਾਸ ਦੁਬੇ ਨਾਲ ਸੰਪਰਕ ਰੱਖਣ ਦੇ ਸ਼ੱਕ 'ਚ ਤਿੰਨ ਪੁਲਿਸ ਵਾਲੇ ਸਸਪੈਂਡ

Share On
kanpur-encounter-3-cops-suspended-after-their-suspicious-activities-linked-to-vikas-dubey-surfaced
Police officials put up posters of history-sheeter Vikas Dubey in UP's Lakhimpur district on July 06. Photo-ANI

ਕਾਨਪੁਰ ਰੇਂਜ ਦੇ ਆਈ.ਜੀ. ਮੋਹਿਤ ਅੱਗਰਵਾਲ ਨੇ ਖਬਰ ਅਜੈਂਸੀ ਏ.ਐਨ.ਆਈ. ਨੂੰ ਜਾਣਕਾਰੀ ਦਿੱਤੀ ਹੈ ਕਿ ਵਿਕਾਸ ਦੁਬੇ ਦੇ ਸੰਪਰਕ 'ਚ ਰਹੇ 3 ਪੁਲਿਸ ਵਾਲਿਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ 3 ਅਜਿਹੇ ਪੁਲਿਸ ਵਾਲਿਆਂ ਨੂੰ ਸਸਪੈਂਡ ਕੀਤਾ ਗਿਆ ਹੈ, ਜਿੰਨਾ ਦੀਆਂ ਵਿਕਾਸ ਨਾਲ ਸੰਬੰਧਤ ਕੁਝ ਗਤੀਵਿਧੀਆਂ 'ਤੇ ਸ਼ੱਕ ਸੀ। ਆਈ.ਜੀ. ਨੇ ਕਿਹਾ ਕਿ 40 ਪੁਲਿਸ ਥਾਣਿਆਂ ਦੀਆਂ 25 ਟੀਮਾਂ ਵਿਕਾਸ ਦੀ ਭਾਲ ਕਰ ਰਹੀਆਂ ਹਨ ਅਤੇ ਉਸ ਦੇ ਨਾਲ ਸੰਬੰਧਤ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।


ਲਖੀਮਪੁਰ 'ਚ ਲੱਗੇ ਵਿਕਾਸ ਦੁਬੇ ਦੇ ਪੋਸਟਰ

ਪੁਲਿਸ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ 'ਹਿਸਟਰੀ-ਸ਼ੀਟਰ' ਵਿਕਾਸ ਦੁਬੇ ਦੇ ਪੋਸਟਰ ਲਗਾ ਦਿੱਤੇ ਹਨ। ਚਰਚਾ 'ਚ ਬਣੇ ਹੋਏ ਕਾਨਪੁਰ ਐਨਕਾਊਂਟਰ 'ਚ ਵਿਕਾਸ ਦੁਬੇ ਹੀ ਮੁੱਖ ਦੋਸ਼ੀ ਦੱਸਿਆ ਜਾ ਰਿਹਾ ਹੈ। ਘਟਨਾ 3 ਜੁਲਾਈ ਨੂੰ ਬਿਕਾਰੂ ਨਾਮ ਦੇ ਪਿੰਡ 'ਚ ਵਾਪਰੀ ਸੀ। ਪੁਲਿਸ ਦੀਆਂ ਟੀਮਾਂ ਵਿਕਾਸ ਦੀ ਭਾਲ 'ਚ ਜੁਟੀਆਂ ਹਨ। ਲਖੀਮਪੁਰ ਜ਼ਿਲ੍ਹਾ ਭਾਰਤ ਅਤੇ ਨੇਪਾਲ ਦੇ ਬਾਰਡਰ 'ਤੇ ਸਥਿਤ ਹੈ ਅਤੇ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਵਿਕਾਸ ਨੇਪਾਲ ਪਹੁੰਚ ਗਿਆ ਹੋ ਸਕਦਾ ਹੈ।


ਵਿਕਾਸ ਦੇ ਘਰ ਤੋਂ ਮਿਲੇ ਵਿਸਫੋਟਕ, ਅਸਲਾ ਤੇ ਹਥਿਆਰ

ਅੱਜ ਕਾਨਪੁਰ ਐਨਕਾਊਂਟਰ ਮਾਮਲੇ ਦੀ ਪੜਤਾਲ ਕਰ ਰਹੇ ਕਾਨਪੁਰ ਰੂਰਲ ਦੇ ਐਸ.ਪੀ. ਬੀ.ਕੇ. ਸ਼੍ਰੀਵਾਸਤਵ ਨੇ ਦੱਸਿਆ ਕਿ ਵਿਕਾਸ ਦੇ ਘਰ ਤੋਂ ਵਿਸਫੋਟਕ, ਹਥਿਆਰ ਅਤੇ ਹੋਰ ਅਸਲਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਝ ਹਥਿਆਰ ਅਜਿਹੇ ਹਨ ਜਿੰਨਾ ਦਾ ਲਾਈਸੈਂਸ ਉਨ੍ਹਾਂ ਲੋਕਾਂ ਦੇ ਨਾਮ 'ਤੇ ਹੈ, ਜੋ ਵਿਕਾਸ ਦੇ ਸੰਪਰਕ ਵਿੱਚ ਸਨ। ਹਾਲਾਂਕਿ ਇਨ੍ਹਾਂ ਦੀ ਵਰਤੋਂ ਕਥਿਤ ਤੌਰ 'ਤੇ ਵਿਕਾਸ ਵੱਲੋਂ ਕੀਤੀ ਜਾ ਰਹੀ ਸੀ। ਐਸ.ਪੀ. ਨੇ ਕਿਹਾ ਕਿ ਵਿਕਾਸ ਦੁਬੇ ਕਿਸੇ ਨਕਸਲਵਾਦੀ ਜਿਹੇ ਤਰੀਕਿਆਂ ਨਾਲ ਕੰਮ ਕਰਦਾ ਸੀ।


ਪਰਿਵਾਰ ਨੇ ਕਿਹਾ "ਸਾਡਾ ਵਿਕਾਸ ਨਾਲ ਕੋਈ ਰਿਸ਼ਤਾ ਨਹੀਂ"

ਵਿਕਾਸ ਦੁਬੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਐਨਕਾਊਂਟਰ 'ਚ 8 ਪੁਲਿਸ ਵਾਲਿਆਂ ਨੂੰ ਮਾਰ ਦੇਣ ਵਾਲੇ ਵਿਕਾਸ ਨਾਲ ਉਨ੍ਹਾਂ ਦਾ ਕੋਈ ਰਿਸ਼ਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਕਾਸ ਨੇ ਪੁਲਿਸ ਵਾਲਿਆਂ ਨਾਲ ਗਲਤ ਕੀਤਾ ਹੈ। ਉਸ ਦੀ ਭੈਣ ਨੇ ਕਿਹਾ ਕਿ ਉਹ ਬੀਤੇ 5 ਸਾਲ ਤੋਂ ਵਿਕਾਸ ਦੇ ਸੰਪ੍ਰਕ 'ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੁਬੇ ਨੇ ਪਰਿਵਾਰ ਨਾਲ ਵੀ ਠੱਗੀ ਮਾਰੀ ਹੈ। ਵਿਕਾਸ ਦੀ ਭੈਣ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਡਰਿਆ ਹੋਇਆ ਹੈ। ਪਰਿਵਾਰ ਨੇ ਪੁਲਿਸ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਸਮੇਂ ਦੌਰਾਨ ਪੁਲਿਸ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੀ ਹੈ ਅਤੇ ਵਿਕਾਸ ਨੇ ਪੁਲਿਸ ਨਾਲ ਗਲਤ ਕੀਤਾ ਹੈ। ਵਿਕਾਸ ਦੀ ਭਤੀਜੀ ਨੇ ਕਿਹਾ ਕਿ ਪੁਲਿਸ ਜਿਵੇਂ ਚਾਹੇ ਵਿਕਾਸ ਨਾਲ ਸਲੂਕ ਕਰੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link