17.87C Vancouver
ADS

Oct 3, 2025 5:20 PM - Connect Newsroom - Pervez Sandhu

ਦੂਜੀ ਸ਼ੂਟਿੰਗ ਵਾਰਦਾਤ ਤੋਂ ਬਾਅਦ ਫਿਰ ਖੁੱਲਿਆ ਕੈਪਸ ਕੈਫੇ

Share On
kapil-sharmas-kaps-cafe-reopens-in-canada
Image of Kap's cafe located at 120th street and 85th Ave. in Surrey. (Photo - Connect FM/Pervez Sandhu)

ਸਰੀ ਵਿੱਚ ਦੋ ਵਾਰ ਗੋਲੀ ਚੱਲਣ ਦੀ ਵਾਰਦਾਤ ਦਾ ਨਿਸ਼ਾਨਾ ਬਣਿਆ ਕੈਪਸ ਕੈਫੇ, ਇੱਕ ਵਾਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸ ਕੈਫੇ ਨੂੰ 10 ਜੁਲਾਈ ਨੂੰ ਗੋਲੀ ਚੱਲਣ ਦੀ ਪਹਿਲੀ ਵਾਰਦਾਤ ਤੋਂ ਬਾਅਦ ਕਰੀਬ 10 ਦਿਨ ਲਈ ਬੰਦ ਰੱਖਿਆ ਗਿਆ ਸੀ।

ਪਹਿਲੇ ਮੌਕੇ ਕੈਫੇ ਦੇ ਮੁੜ ਖੁੱਲ੍ਹਣ ਸੰਬੰਧੀ ਕਪਿਲ ਸ਼ਰਮਾ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਸੀ, ਪਰ ਫਿਰ ਖੁੱਲ੍ਹਣ ਦੇ ਕੁਝ ਹੀ ਹਫਤਿਆਂ 'ਚ ਇਹ ਕੈਫੇ ਅਗਸਤ ਮਹੀਨੇ ਦੇ ਸ਼ੁਰੂਆਤੀ ਦਿਨਾਂ 'ਚ ਫਿਰ ਸ਼ੂਟਿੰਗ ਵਾਰਦਾਤ ਦਾ ਨਿਸ਼ਾਨਾ ਬਣ ਗਿਆ ਸੀ। ਬੁੱਧਵਾਰ ਤੋਂ ਜਾਣੀ ਕਿ 1 ਅਕਤੂਬਰ ਤੋਂ ਕੈਫੇ ਦੇ ਇੱਕ ਵਾਰ ਫਿਰ ਤੋਂ ਖੁੱਲ੍ਹਣ ਮਗਰੋਂ ਅੱਜ ਕਨੈਕਟ ਐਫ.ਐਮ. ਦੀ ਟੀਮ ਨੇ ਕੈਫੇ ਤਕ ਪਹੁੰਚ ਕੀਤੀ ਅਤੇ ਕੈਫੇ ਦੇ ਸਟਾਫ਼ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ।

ਕੈਫੇ ਦੀ ਟੀਮ ਨੇ ਕੈਮਰੇ 'ਤੇ ਕਿਸੇ ਵੀ ਟਿੱਪਣੀ ਤੋਂ ਇਨਕਾਰ ਕੀਤਾ ਅਤੇ ਦੱਸਿਆ ਕਿ ਕੋਈ ਵੀ ਅਧਿਕਾਰਿਤ ਜਾਣਕਾਰੀ ਦੇਣ ਲਈ ਮੈਨੇਜਮੈਂਟ ਨੇ ਇਨਕਾਰ ਕੀਤਾ ਹੈ। ਦੁਪਹਿਰ ਕਰੀਬ 12 ਵਜੇ ਕੈਫੇ ਅੰਦਰ 5 ਕੁ ਕਸਟਮਰਸ ਮੌਜੂਦ ਸਨ ਅਤੇ ਸਟਾਫ਼ ਕਿਸੇ ਵੀ ਆਮ ਦਿਨ ਦੀ ਤਰ੍ਹਾਂ ਕੰਮ ਕਰ ਰਿਹਾ ਸੀ ਅਤੇ ਕੈਫੇ ਦੇ ਆਲੇ-ਦੁਆਲੇ ਨੂੰ ਵੇਖ ਅੰਦਾਜਾ ਲਗਾਉਣਾ ਮੁਸ਼ਕਿਲ ਸੀ ਕਿ ਇਹ ਕੈਫੇ ਦੋ ਵਾਰ ਸ਼ੂਟਿੰਗ ਜਿਹੀ ਵਾਰਦਾਤ ਦਾ ਨਿਸ਼ਾਨਾ ਬਣਿਆ ਸੀ। ਹਾਲਾਂਕਿ ਕੈਫੇ ਦੇ ਬਾਹਰ ਉਸ ਸਮੇਂ ਵੀ ਸਰੀ ਪੁਲਿਸ ਸਰਵਿਸ ਦਾ ਇੱਕ ਵਾਹਨ ਖੜਾ ਸੀ।

Kaps Cafe
This image was taken by Connect FM after the first shooting incident on July 10.

ਕੈਫੇ 'ਤੇ ਪਹੁੰਚ ਕਰਨ ਤੋਂ ਬਾਅਦ ਕਨੈਕਟ ਐਫ.ਐਮ. ਨੇ ਸਰੀ ਪੁਲਿਸ ਸਰਵਿਸ ਦੇ ਸਟਾਫ਼ ਸਾਰਜੈਂਟ ਲਿੰਡਸੀ ਹੁਟਨ ਨਾਲ ਵੀ ਗੱਲਬਾਤ ਕੀਤੀ ਅਤੇ ਪੁੱਛਿਆ ਕਿ ਕੈਫੇ ਦੇ ਨੇੜੇ ਕੀ ਕਿਸੇ ਖਾਸ ਪ੍ਰਕਾਰ ਦੇ ਸਿਕਿਉਰਿਟੀ ਪ੍ਰਬੰਧ ਕੀਤੇ ਗਏ ਹਨ। ਇਸ 'ਤੇ ਉਨ੍ਹਾਂ ਦੱਸਿਆ ਕਿ ਸਿਕਿਉਰਿਟੀ ਕਾਰਨਾਂ ਦੇ ਚਲਦੇ ਹੀ ਪ੍ਰਬੰਧਾਂ ਸੰਬੰਧੀ ਬਹੁਤੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ, ਪਰ ਉਨ੍ਹਾਂ ਇਹ ਪੁਸ਼ਟੀ ਕੀਤੀ ਕਿ ਕੈਫੇ ਦੇ ਬਾਹਰ ਇੱਕ ਓਵਰਟ ਕੈਮਰਾ ਸਥਾਪਿਤ ਕੀਤਾ ਗਿਆ ਹੈ ਅਤੇ ਕੈਫੇ ਕੋਲ ਲੋਕ ਆਉਂਦੇ ਦਿਨਾਂ ਅਤੇ ਹਫਤਿਆਂ ਲਈ ਇੱਕ ਪੁਲਿਸ ਵਾਹਨ ਜਾਂ ਅਫ਼ਸਰ ਨੂੰ ਵੀ ਵੇਖ ਸਕਣਗੇ।

ਇਸ ਦੇ ਨਾਲ ਹੀ ਕੈਫੇ 'ਚ ਮੌਜੂਦ ਇੱਕ ਕਸਟਮਰ ਨੇ ਕਨੈਕਟ ਐਫ.ਐਮ. ਨਾਲ ਉਚੇਚੇ ਤੌਰ 'ਤੇ ਕੈਫੇ ਦੇ ਬਾਹਰ ਆ ਕੇ ਗੱਲਬਾਤ ਕੀਤੀ ਅਤੇ ਦੱਸਿਆ ਕਿ ਉਹ ਇਲਾਕੇ 'ਚ ਵਾਪਰਦੀਆਂ ਸ਼ੂਟਿੰਗ ਦੀਆਂ ਘਟਨਾਵਾਂ ਤੋਂ ਨਿਰਾਸ਼ ਹਨ। ਉਨ੍ਹਾਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਲੋਕਾਂ ਨੂੰ ਵੀ ਬੇਨਤੀ ਕੀਤੀ ਕਿ ਅਜਿਹੀਆਂ ਕਾਰਵਾਈਆਂ ਨਾ ਪਾਉਣ ਅਤੇ ਮਹਿਨਤ ਨਾਲ ਤਰੱਕੀਆਂ ਕਰਨ 'ਤੇ ਧਿਆਨ ਦੇਣ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link