16.9C Vancouver
ADS

Jul 26, 2021 9:21 AM -

ਕਾਰਗਿਲ ਵਿਜੈ ਦਿਵਸ: ਸ਼ਾਹ, ਰਾਜਨਾਥ ਨੇ ਕੀਤਾ ਬਹਾਦਰ ਫ਼ੌਜੀਆਂ ਦੀ ਨਿਡਰ ਹਿੰਮਤ ਅਤੇ ਕੁਰਬਾਨੀ ਨੂੰ ਸਲਾਮ

Share On
kargil-vijay-diwas-shah-rajnath-salute-brave-fighters-for-indomitable-courage-sacrifice
Kargil Vijay Diwas: Shah, Rajnath salute brave fighters for indomitable courage, sacrifice

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸੋਮਵਾਰ ਨੂੰ ਕਾਰਗਿਲ ਜੰਗ ਦੇ ਬਹਾਦਰ ਲੜਾਕਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਮੁਲਕ ਉਨ੍ਹਾਂ ਦੇ "ਸਮਰਪਣ" ਨੂੰ ਸਲਾਮ ਕਰਦਾ ਹੈ, ਜਿਸਨੇ "ਮੁਲਕ ਦੀ ਅਖੰਡਤਾ ਨੂੰ ਬਰਕਰਾਰ ਰੱਖਿਆ"।

"ਕਾਰਗਿਲ ਵਿਜੈ ਦਿਹਾੜੇ 'ਤੇ ਮੈਂ ਇਸ ਜੰਗ ਦੇ ਸਾਰੇ ਬਹਾਦਰ ਜਵਾਨਾਂ ਨੂੰ ਯਾਦ ਕਰਦਾ ਹਾਂ। ਤੁਹਾਡੀ ਨਿਡਰਤਾ, ਬਹਾਦਰੀ ਅਤੇ ਬਲੀਦਾਨ ਕਰਕੇ ਕਾਰਗਿਲ ਦੀਆਂ ਦੁਰਗਮ ਪਹਾੜੀਆਂ 'ਤੇ ਤਿਰੰਗਾ ਸ਼ਾਨ ਨਾਲ ਲਹਿਰਾਇਆ ਗਿਆ। ਇੱਕ ਸ਼ੁਕਰਗੁਜ਼ਾਰ ਮੁਲਕ ਤੁਹਾਡੇ ਸਮਰਪਣ ਨੂੰ ਸਲਾਮ ਕਰਦਾ ਹੈ, ਜਿਸੇ ਮੁਲਕ ਦੀ ਅਖੰਡਤਾ ਨੂੰ ਬਰਕਰਾਰ ਰੱਖਿਆ। ਕਾਰਗਿਲ ਦਿਵਸ ਦੀਆਂ ਮੁਬਾਰਕਾਂ,"ਸ਼ਾਹ ਨੇ ਟਵੀਟ ਕੀਤਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਕਾਰਗਿਲ ਦੀ ਜੰਗ ਦੇ ਨਾਇਕਾਂ ਨੂੰ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ।

"ਕਾਰਗਿਲ ਵਿਜੈ ਦਿਵਸ ਮੌਕੇ ਮੈਂ ਭਾਰਤੀ ਫ਼ੌਜ ਦੀ ਨਿਡਰਤਾ, ਬਹਾਦਰੀ ਅਤੇ ਕੁਰਬਾਨੀ ਅੱਗੇ ਸੀਸ ਝੁਕਾਉਂਦਾ ਹਾਂ,"ਸਿੰਘ ਨੇ ਟਵੀਟ ਕੀਤਾ।

ਰੱਖਿਆ ਮੰਤਰੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ,"ਮੈਂ ਬਹਾਦਰ ਫ਼ੌਜੀਆਂ ਨੂੰ ਦਿਲੋਂ ਸ਼ਰਧਾਂਜਲੀ ਦਿੰਦਾ ਹਾਂ, ਜਿਨ੍ਹਾਂ ਨੇ ਕਾਰਗਿਲ ਦੀ ਜੰਗ ਦੌਰਾਨ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਮੁਲਕ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।"

ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਕਾਰਗਿਲ ਯੁੱਧ ਦੇ ਨਾਇਕਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਬਹਾਦਰੀ ਰੋਜ਼ਾਨਾ, ਮੁਲਕ ਨੂੰ ਪ੍ਰੇਰਦੀ ਹੈ।

"ਅਸੀਂ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਕਰਦੇ ਹਾਂ । ਅਸੀਂ ਉਨ੍ਹਾਂ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ । ਅੱਜ, ਕਾਰਗਿਲ ਵਿਜੈ ਦਿਵਸ ਮੌਕੇ, ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ ਨੇ ਸਾਡੇ ਮੁਲਕ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਗਵਾਈਆਂ। ਉਨ੍ਹਾਂ ਦੀ ਬਹਾਦਰੀ ਸਾਨੂੰ ਹਰ ਰੋਜ਼ ਪ੍ਰੇਰਨਾ ਦਿੰਦੀ ਹੈ,"ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ।

ਦੱਸਣਯੋਗ ਹੈ ਕਿ ਭਾਰਤੀ ਫ਼ੌਜ ਨੇ 26 ਜੁਲਾਈ,1999 ਨੂੰ ਪਾਕਿਸਤਾਨ ਨੂੰ ਹਰਾਇਆ ਸੀ।

ਉਦੋਂ ਤੋਂ ਹੀ ਇਹ ਦਿਨ, ਓਪਰੇਸ਼ਨ ਵਿਜੈ 'ਚ ਹਿੱਸਾ ਲੈਣ ਵਾਲੇ ਫ਼ੌਜੀਆਂ ਦੀ ਸ਼ਾਨ ਅਤੇ ਬਹਾਦਰੀ ਨੂੰ ਯਾਦ ਕਰਨ ਲਈ "ਕਾਰਗਿਲ ਵਿਜੈ ਦਿਵਸ' ਦੇ ਤੌਰ 'ਤੇ ਮਨਾਇਆ ਜਾਂਦਾ ਹੈ।

ਇਸ ਦਿਨ ਨੂੰ ਭਾਰਤੀ ਫ਼ੌਜ ਵੱਲੋਂ ਇਸ ਪਰਬਤ 'ਤੇ ਮੁੜ ਕਬਜ਼ਾ ਕਰਕੇ ਹਾਸਲ ਕੀਤੀ ਜਿੱਤ ਦੇ ਤੌਰ 'ਤੇ 'ਕਾਰਗਿਲ ਜੰਗ' ਕਹਿ ਕੇ ਯਾਦ ਕੀਤਾ ਜਾਂਦਾ ਹੈ, ਜਿਸ 'ਤੇ 26 ਜੁਲਾਈ,1999 ਨੂੰ ਪਾਕਿਸਤਾਨੀ ਫ਼ੌਜ ਵੱਲੋਂ ਕਬਜ਼ਾ ਕੀਤਾ ਗਿਆ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link