14.79C Vancouver
ADS

Mar 25, 2021 9:16 AM -

ਕਰਨਾਟਕ: ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸ਼ਿਵਮੋਗਾ ਦੇ ਭਾਸ਼ਣ 'ਤੇ ਮਾਮਲੇ ਦਰਜ

Share On
karnataka-cases-filed-against-farm-leader-rakesh-tikait-over-shivamogga-speech
Karnataka: Cases filed against farm leader Rakesh Tikait over Shivamogga speech

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਰਾਕੇਸ਼ ਟਿਕੈਤ 'ਤੇ ਦੋ ਮਾਮਲੇ ਦਰਜ ਕੀਤੇ ਗਏ ਹਨ, ਉਹਨਾਂ ਵੱਲੋਂ ਸ਼ਿਵਮੋਗਾ 'ਚ ਦਿੱਤੇ ਭਾਸ਼ਣ ਲਈ, ਕਰਨਾਟਕ ਦੇ ਸ਼ਿਵਮੋਗਾ ਅਤੇ ਹਾਵੇਰੀ ਵਿੱਚ ਇੱਕ-ਇੱਕ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਨੀਵਾਰ ਨੂੰ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਆਖਿਆ ਸੀ ਕਿ ਕਰਨਾਟਕ ਦੇ ਕਿਸਾਨਾਂ ਨੂੰ ਵੀ ਸੂਬੇ ਵਿੱਚ ਦਿੱਲੀ ਦੇ ਧਰਨੇ ਵਾਂਙ ਹੀ ਬੈਂਗਲੁਰੂ ਨੂੰ ਸਾਰੇ ਪਾਸਿਓਂ ਘੇਰਨਾ ਚਾਹੀਦਾ ਹੈ।

"ਤੁਹਾਨੂੰ ਬੈਂਗਲੁਰੂ ਨੂੰ 'ਦਿੱਲੀ' ਬਣਾਉਣ ਦੀ ਲੋੜ ਹੈ| ਤੁਹਾਨੂੰ (ਦਿੱਲੀ ਦੀ ਤਰਾਂ) ਬੈਂਗਲੁਰੂ ਨੂੰ ਸਾਰੇ ਪਾਸਿਓਂ ਘੇਰਨ ਦੀ ਲੋੜ ਹੈ ਅਤੇ ਲੋਕ ਤੁਹਾਡੇ ਕੋਲ ਆਉਣਗੇ 'ਤੇ ਤੁਹਾਡੇ ਵਿਰੋਧ ਪ੍ਰਦਰਸ਼ਨ ਨਾਲ ਜੁੜਨਗੇ... ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਕਿਸਾਨ ਆਪਣੀ ਫ਼ਸਲ ਕੀਤੇ ਵੀ ਵੇਚ ਸਕਦੇ ਹਨ, ਇਸਲਈ ਤੁਹਾਨੂੰ ਆਪਣੀ ਫ਼ਸਲ ਜ਼ਿਲਾ ਕਲੈਕਟਰ, ਐੱਸਡੀਐੱਮ ਦੇ ਦਫ਼ਤਰਾਂ 'ਚ ਲਿਜਾਣੀ ਚਾਹੀਦੀ ਹੈ ਅਤੇ ਜੇ ਤੁਹਾਨੂੰ ਪੁਲਿਸ ਰੋਕਦੀ ਹੈ ਤਾਂ ਉਹਨਾਂ ਨੂੰ ਐੱਮਐੱਸਪੀ 'ਤੇ ਫ਼ਸਲ ਖਰੀਦਣ ਲਈ ਆਖੋ,"ਟਿਕੈਤ ਨੇ ਆਖਿਆ।

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚ ਡੀ ਕੁਮਾਰਸ੍ਵਾਮੀ ਨੇ ਸੂਬਾ ਸਰਕਾਰ ਦੀ ਮਾਮਲਾ ਦਰਜ ਕਰਨ 'ਤੇ ਨਿਖੇਧੀ ਕੀਤੀ ਹੈ।

"ਇਹ ਕਿਸਾਨਾਂ ਦੀ ਆਵਾਜ਼ ਨੂੰ ਦੱਬਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਹਨ| ਕੀ ਇਹ ਮਾਮਲਾ ਸੱਚ-ਮੁੱਚ ਹੀ ਭੜਕਾਊ ਭਾਸ਼ਣ ਦਾ ਹੈ?"ਕੁਮਾਰਸ੍ਵਾਮੀ ਨੇ ਆਖਿਆ।

"ਉਹਨਾਂ ਦੇ ਬਿਆਨਾਂ ਵਿੱਚ ਕੁਝ ਵੀ ਭੜਕਾਊ ਨਹੀਂ ਹੈ। ਇਹ ਨਜ਼ਰੀਏ ਦੀ ਗਲਤੀ ਹੈ। ਕਿਸੇ ਲੜਾਈ ਲਈ ਸੱਦਾ ਦੇਣਾ ਸੰਵਿਧਾਨਿਕ ਹੈ। ਟਿਕੈਤ ਖ਼ਿਲਾਫ਼ ਮਾਮਲੇ ਵਾਪਸ ਲਏ ਜਾਣੇ ਚਾਹੀਦੇ ਹਨ," ਉਹਨਾਂ ਅੱਗੇ ਕਿਹਾ।

ਦੱਸਣਯੋਗ ਹੈ ਕਿ ਬੀਤੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link