18.91C Vancouver
ADS

Mar 22, 2024 6:51 PM - The Canadian Press

ਬ੍ਰਿਟੇਨ ਦੇ ਵੇਲਜ਼ ਦੀ ਰਾਜਕੁਮਾਰੀ ਕੈਥਰੀਨ ਮਿਡਲਟਨ ਨੂੰ ਹੋਇਆ ਕੈਂਸਰ

Share On
kate-middleton-princess-of-wales-being-treated-for-cancer
Federal Conservative Leader Pierre Poilievre posted on social media that he joins all Canadians in wishing her a "speedy recovery, and her family support in a difficult time."(Photo: The Canadian Press)

ਬ੍ਰਿਟੇਨ ਦੇ ਵੇਲਜ਼ ਦੀ ਰਾਜਕੁਮਾਰੀ ਕੈਥਰੀਨ ਮਿਡਲਟਨ ਨੇ ਉਨ੍ਹਾਂ ਨੂੰ ਕੈਂਸਰ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਇੱਕ ਵੀਡੀਓ ਮੈਸੇਜ ਵਿਚ ਕਿਹਾ ਕਿ ਜਨਵਰੀ ਵਿਚ ਉਨ੍ਹਾਂ ਦੇ ਪੇਟ ਦੀ ਸਰਜਰੀ ਹੋਈ ਸੀ, ਉਸ ਸਮੇਂ ਕੈਂਸਰ ਹੋਣ ਦਾ ਪਤਾ ਨਹੀਂ ਲੱਗਾ ਸੀ ਪਰ ਓਪਰੇਸ਼ਨ ਤੋਂ ਬਾਅਦ ਕੀਤੇ ਗਏ ਟੈਸਟ ਤੋਂ ਪਤਾ ਲੱਗਿਆ ਕਿ ਉਨ੍ਹਾਂ ਨੂੰ ਕੈਂਸਰ ਸੀ।

ਮਿਡਲਟਨ ਨੇ ਉਨ੍ਹਾਂ ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਕੀਮੋਥੈਰੇਪੀ ਦਾ ਕੋਰਸ ਪੂਰਾ ਕਰਨ ਦੀ ਸਲਾਹ ਦਿੱਤੀ ਹੈ ਅਤੇ ਉਹ ਇਲਾਜ ਦੀ ਪਹਿਲੀ ਸਟੇਜ ਵਿਚ ਹਨ। ਮਿਡਲਟਨ ਨੇ ਕਿਹਾ ਕਿ ਇਹ ਖ਼ਬਰ ਉਨ੍ਹਾਂ ਲਈ ਇੱਕ ਵੱਡੇ ਸਦਮੇ ਵਜੋਂ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੇ ਇਸ ਮੁਸ਼ਕਲ ਘੜੀ ਨੂੰ ਅਨੁਭਵ ਕੀਤਾ ਹੈ।

ਉਨ੍ਹਾਂ ਵੀਡੀਓ ਮੈਸੇਜ ਵਿਚ ਇਸ ਬਿਮਾਰੀ ਦਾ ਸਾਹਮਣਾ ਕਰ ਰਹੇ ਹੋਰ ਲੋਕਾਂ ਨੂੰ ਵੀ ਹੌਂਸਲਾ ਦਿੱਤਾ, ਮਿਡਲਟਨ ਨੇ ਕਿਹਾ ਕਿ ਜੋ ਕੋਈ ਵੀ ਇਸ ਬਿਮਾਰੀ ਨਾਲ ਜੂਝ ਰਿਹਾ ਹੈ ਉਸ ਨੂੰ ਆਪਣਾ ਹੌਂਸਲਾ ਨਹੀਂ ਢਾਹੁਣਾ ਚਾਹੀਦਾ, ਤੁਸੀਂ ਇਕੱਲੇ ਨਹੀਂ ਹੋ।

ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮਿਡਲਟਨ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਮੁਸ਼ਕਲ ਘੜੀ ਵਿਚ ਰਾਜਕੁਮਾਰੀ ਨੇ ਬਹੁਤ ਜ਼ਿਆਦਾ ਹਿੰਮਤ ਦਿਖਾਈ ਹੈ। ਇਸ ਕਠਿਨ ਸਮੇਂ ਵਿਚ ਉਹ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੇ ਨਾਲ ਹਨ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link