9C Vancouver
ADS

May 26, 2022 2:41 PM - ANI

ਸਾਬਕਾ ਪੀ. ਐੱਮ. ਦੇਵਗੌੜਾ ਨੂੰ ਮਿਲੇ ਚੰਦਰਸ਼ੇਖਰ, ਕਿਹਾ- '2024 ਦੀਆਂ ਚੋਣਾਂ ਮਗਰੋਂ ਕੇਂਦਰ 'ਚ ਬਦਲੇਗੀ ਸੱਤਾ'

Share On
kcr-meets-deve-gowda-says-there-will-be-change-at-national-level-after-2024-polls
Telangana Chief Minister K Chandrashekar Rao dig at the BJP-led Government_ANI

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀਰਵਾਰ ਨੂੰ ਜੇਡੀ-ਐੱਸ ਨੇਤਾ ਐੱਚ. ਡੀ. ਦੇਵਗੌੜਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਰਾਸ਼ਟਰੀ ਪੱਧਰ 'ਤੇ ਬਦਲਾਅ ਹੋਵੇਗਾ ਜਿਸ ਨੂੰ ਕੋਈ ਰੋਕ ਨਹੀਂ ਸਕਦਾ।

ਕੇ. ਚੰਦਰਸ਼ੇਖਰ ਰਾਓ ਨੇ ਇਸ ਦੌਰਾਨ ਭਾਜਪਾ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਕਿਹਾ ਕਿ ਚੀਨ ਅੱਜ 16 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣ ਚੁੱਕਾ ਹੈ, ਜਦੋਂ ਕਿ ਭਾਰਤ ਨੂੰ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦੇ ਸੁਪਨੇ ਦਿਖਾਏ ਜਾ ਰਹੇ ਹਨ।

ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਨਾਲ ਮੁਲਾਕਾਤ ਮਗਰੋਂ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਸੀ. ਆਰ. ਨੇ ਕਿਹਾ ਕਿ ਉਨ੍ਹਾਂ ਵਿਚਕਾਰ ਕਰਨਾਟਕ ਦੇ ਨਾਲ-ਨਾਲ ਦੇਸ਼ ਨਾਲ ਜੁੜੇ ਸਿਆਸੀ ਮੁੱਦਿਆਂ 'ਤੇ ਚਰਚਾ ਹੋਈ। ਇਸ ਦੌਰਾਨ ਕੇਂਦਰ 'ਤੇ ਵਰ੍ਹਦੇ ਉਨ੍ਹਾਂ ਕਿਹਾ ਕਿ ਜੀ. ਡੀ. ਪੀ. ਡਿੱਗ ਰਹੀ ਹੈ, ਇੰਡਸਟਰੀਆਂ ਬੰਦ ਹੋ ਰਹੀਆਂ ਹਨ, ਮਹਿੰਗਾਈ ਵੱਧ ਰਹੀ ਹੈ ਅਤੇ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਵਿਚ ਸਰਕਾਰ ਬਦਲੇਗੀ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link