19.86C Vancouver
ADS

Sep 25, 2025 4:54 PM - The Canadian Press

ਬ੍ਰੈਂਡਾ ਬੈਲੀ ਨੇ ਪਬਲਿਕ ਸੈਕਟਰ ਵਰਕਰ ਦੀ ਯੂਨੀਅਨ ਨਾਲ ਗੱਲਬਾਤ ਦਾ ਦਿੱਤਾ ਸੰਕੇਤ

Share On
keen-to-get-back-to-the-table-minister-says-of-b-c-government-workers-job-action
The union says about 14,000 of the 34,000 workers it represents in this contract are now taking some kind of job action, from pickets to an overtime ban, in an effort to force the government back to the negotiating table.(Photo- The Canadian Press)

ਬੀ. ਸੀ. ਦੀ ਵਿੱਤ ਮੰਤਰੀ ਬ੍ਰੈਂਡਾ ਬੈਲੀ ਨੇ ਪਬਲਿਕ ਸੈਕਟਰ ਵਰਕਰ ਦੀ ਯੂਨੀਅਨ ਨਾਲ ਗੱਲਬਾਤ ਦੀ ਮੇਜ ਉਤੇ ਵਾਪਸ ਆਉਣ ਦਾ ਸੰਕੇਤ ਦਿੱਤਾ ਹੈ,ਨਵੀਂ ਵਾਰਤਾ ਲਈ ਅਜੇ ਕੋਈ ਤਾਰੀਖ਼ ਨਿਰਧਾਰਤ ਨਹੀਂ ਕੀਤੀ ਗਈ ਹੈ ਪਰ ਇਹ ਉਦੋਂ ਹੈ ਜਦੋਂ ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਦੇ ਮੈਂਬਰਸ ਦਾ ਵਿਰੋਧ ਵਧ ਰਿਹਾ ਹੈ ਅਤੇ ਯੂਨੀਅਨ ਵਲੋਂ ਚੌਥੇ ਹਫ਼ਤੇ ਵੀ ਕਾਰਵਾਈ ਜਾਰੀ ਹੈ, ਜਿਸ ਵਿਚ ਸਰਕਾਰ 'ਤੇ ਮੁੜ ਗੱਲਬਾਤ ਲਈ ਦਬਾਅ ਬਣਾਉਣ ਲਈ ਪਿਕਟਿੰਗ ਅਤੇ ਓਵਰਟਾਈਮ ਬੈਨ ਸ਼ਾਮਲ ਹਨ।

ਬੈਲੀ ਨੇ ਕਿਹਾ ਕਿ ਉਹ ਗੱਲਬਾਤ ਦੀ ਮੇਜ਼ 'ਤੇ ਵਾਪਸੀ ਲਈ ਢੁਕਵਾਂ ਮਾਹੌਲ ਬਣਾ ਰਹੇ ਹਨ ਅਤੇ ਸਰਕਾਰ ਵਰਕਰ ਅਤੇ ਸਾਰੇ ਬ੍ਰਿਟਿਸ਼ ਕੋਲੰਬੀਆ ਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇੱਕ ਫੇਅਰ ਡੀਲ ਚਾਹੁੰਦੀ ਹੈ। ਗੌਰਤਲਬ ਹੈ ਕਿ BCGEU ਦੋ ਸਾਲਾਂ ਵਿਚ 8.25 ਫੀਸਦੀ ਤਨਖ਼ਾਹ ਵਾਧੇ ਦੇ ਨਾਲ ਹੀ ਵਧਦੀ ਮਹਿੰਗਾਈ ਤੋਂ ਸੁਰੱਖਿਆ ਦੀ ਵੀ ਮੰਗ ਕਰ ਰਹੀ ਹੈ।

ਯੂਨੀਅਨ ਦਾ ਕਹਿਣਾ ਹੈ ਕਿ ਉਸ ਦੇ ਮੈਂਬਰਸ ਦੀਆਂ ਤਨਖ਼ਾਹਾਂ ਮਹਿੰਗਾਈ ਦੇ ਅਨੁਸਾਰ ਨਹੀਂ ਵਧੀਆਂ ਹਨ। ਮੌਜੂਦਾ ਸਮੇਂ 15,000 ਦੇ ਕਰੀਬ ਪਬਲਿਕ ਸੈਕਟਰ ਵਰਕਰ ਧਰਨਾ-ਪ੍ਰਦਰਸ਼ਨ ਜਾਂ ਓਵਰਟਾਈਮ ਬੈਨ ਦੇ ਰੂਪ ਵਿਚ ਹੜਤਾਲ ਦੀ ਕਾਰਵਾਈ ਵਿਚ ਸ਼ਾਮਲ ਹਨ।

ਬੀ.ਸੀ. ਰੈਸਟੋਰੈਂਟ ਅਤੇ ਫੂਡ ਸਰਵਿਸਿਜ਼ ਐਸੋਸੀਏਸ਼ਨ ਦੇ ਹੈੱਡ ਇਆਨ ਟੋਸਟੇਨਸਨ ਨੇ ਇਸ ਕਾਰਵਾਈ ਕਾਰਨ ਇਸ ਹਫ਼ਤੇ ਦੇ ਅੰਤ ਤੱਕ ਸਪਲਾਈ ਦੀ ਘਾਟ ਦਾ ਖਦਸ਼ਾ ਜਤਾਇਆ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link