Jun 24, 2024 8:08 PM - Connect Newsroom

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਮਿਲੀ ਜ਼ਮਾਨਤ ਬਰਕਰਾਰ ਰਹਿੰਦੀ ਹੈ ਜਾਂ ਨਹੀਂ, ਇਸ ’ਤੇ ਦਿੱਲੀ ਹਾਈ ਕੋਰਟ ਕੱਲ੍ਹ ਦੁਪਹਿਰ ਆਪਣਾ ਫੈਸਲਾ ਸੁਣਾਏਗੀ।
ਰਾਊਜ਼ ਐਵੇਨਿਊ ਕੋਰਟ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਈਡੀ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਸੀ। ਦੋਹਾਂ ਪੱਖਾਂ ਦੀ ਦਲੀਲ ਸੁਣਨ ਮਗਰੋਂ ਕੋਰਟ ਨੇ ਕਿਹਾ ਸੀ ਕਿ 24 ਜਾਂ 25 ਜੂਨ ਨੂੰ ਫੈਸਲਾ ਸੁਣਾਇਆ ਜਾਵੇਗਾ ਅਤੇ ਉਦੋਂ ਤੱਕ ਜ਼ਮਾਨਤ ’ਤੇ ਰੋਕ ਰਹੇਗੀ।
ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਵੀ ਪਟੀਸ਼ਨ ਲਗਾਈ ਸੀ ਪਰ ਸਰਵਉੱਚ ਅਦਾਲਤ ਨੇ ਕਿਹਾ ਕਿ ਹਾਈਕੋਰਟ ਦਾ ਅਜੇ ਇਸ ਮਾਮਲੇ ਵਿਚ ਫੈਸਲਾ ਨਹੀਂ ਆਇਆ ਹੈ ਇਸ ਲਈ ਇਸ ’ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ।




