12.9C Vancouver
ADS

Sep 17, 2024 2:28 PM - Connect Newsroom

ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ, ਆਤਿਸ਼ੀ ਹੋਣਗੇ ਨਵੇਂ ਮੁੱਖ ਮੰਤਰੀ

Share On
kejriwal-resigns-from-the-post-atishi-will-be-the-new-chief-minister
Atishi is the third woman to become the Chief Minister of Delhi

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਸੀ. ਐੱਮ. ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੀ ਜਗ੍ਹਾ ਹੁਣ ਆਤਿਸ਼ੀ ਸਿੰਘ ਮੁੱਖ ਮੰਤਰੀ ਹੋਵੇਗੀ, ਜੋ ਕੇਜਰੀਵਾਲ ਦੀ ਬੇਹੱਦ ਕਰੀਬੀ ਹੈ। ਵਿਧਾਇਕ ਦਲ ਦੀ ਬੈਠਕ ਵਿਚ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਵੀ ਕੇਜਰੀਵਾਲ ਨੇ ਕੀਤੀ। ਵਿਧਾਨ ਸਭਾ ਚੋਣਾਂ ਤੱਕ ਹੁਣ ਆਤਿਸ਼ੀ ਹੀ ਦਿੱਲੀ ਦੇ ਮੁੱਖ ਮੰਤਰੀ ਰਹੇਗੀ।

ਕਾਂਗਰਸ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਭਾਜਪਾ ਦੀ ਸਾਬਕਾ ਮੁੱਖ ਮੰਤਰੀ ਸੁਸ਼ਮਾ ਸਵਰਾਜ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਮੁੱਖ ਮੰਤਰੀ ਬਣਨ ਵਾਲੀ ਤੀਜੀ ਮਹਿਲਾ ਹੈ। ਗੌਰਤਲਬ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਵਿਚ ਸਿਰਫ 5 ਮਹੀਨੇ ਬਚੇ ਹਨ ਅਤੇ ਜ਼ਮਾਨਤ 'ਤੇ ਬਾਹਰ ਆਉਣ ਦੇ ਬਾਵਜੂਦ ਕੇਜਰੀਵਾਲ ਕੋਲ ਮੁੱਖ ਮੰਤਰੀ ਦੀ ਪਾਵਰ ਨਹੀਂ ਸੀ।

ਦਰਅਸਲ, ਸੁਪਰੀਮ ਕੋਰਟ ਦੀਆਂ ਸ਼ਰਤਾਂ ਮੁਤਾਬਕ, ਕੇਜੀਰਵਾਲ ਨਾ ਤਾਂ ਮੁੱਖ ਮੰਤਰੀ ਦਫ਼ਤਰ ਜਾ ਸਕਦੇ ਸਨ ਅਤੇ ਨਾ ਹੀ ਕਿਸੇ ਸਰਕਾਰੀ ਫਾਈਲ 'ਤੇ ਦਸਤਖ਼ਤ ਕਰ ਸਕਦੇ ਸਨ। ਉਨ੍ਹਾਂ ਨੂੰ ਆਪਣੇ ਟਰਾਈਲ ਨੂੰ ਲੈ ਕੇ ਵੀ ਜਨਤਕ ਟਿੱਪਣੀ ਕਰਨ ਦੀ ਇਜਾਜ਼ਤ ਨਹੀਂ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link