14.45C Vancouver
ADS

Jan 23, 2026 6:37 PM - Connect Newsroom - Jasmine Singh

ਕੈਲੋਨਾ ਆਰ.ਸੀ.ਐਮ.ਪੀ. ਅਤੇ ਸੂਬਾਈ ਗੈਂਗ ਯੂਨਿਟ ਵੱਲੋਂ ਸਾਂਝੀ ਕਾਰਵਾਈ ਦੌਰਾਨ ਹਥਿਆਰ ਅਤੇ ਨਸ਼ਾ ਬਰਾਮਦ

Share On
kelowna-rcmp-provincial-gang-unit-seize-weapons-and-drugs-after-enforcement-operation
Police officers display seized weapons and drugs following a joint enforcement operation in Kelowna.

ਕੈਲੋਨਾ ਆਰ.ਸੀ.ਐਮ.ਪੀ. ਅਤੇ ਕੰਬਾਈਨਡ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਟੀਮ ਨੇ ਇੱਕ ਸਾਂਝੀ ਕਾਰਵਾਈ ਤਹਿਤ ਹਥਿਆਰਾਂ ਅਤੇ ਨਸ਼ਿਆਂ ਸਮੇਤ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਆਰ.ਸੀ.ਐਮ.ਪੀ. ਮੁਤਾਬਕ, 12 ਜਨਵਰੀ ਤੋਂ 16 ਜਨਵਰੀ ਦਰਮਿਆਨ ਚੱਲੀ ਇਸ ਮੁਹਿੰਮ ਦੌਰਾਨ ਸੜਕਾਂ ਤੋਂ ਹਥਿਆਰਾਂ ਅਤੇ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਅਪਰਾਧਿਕ ਅਨਸਰਾਂ 'ਤੇ ਸਖ਼ਤ ਸ਼ਿਕੰਜਾ ਕੱਸਿਆ ਗਿਆ। ਇਸ ਪੰਜ ਦਿਨਾਂ ਕਾਰਵਾਈ ਵਿਚ ਵਿਸ਼ੇਸ਼ ਟੀਮਾਂ ਨੇ 28 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਔਫੀਸਰ ਨੇ 20 ਤੋਂ ਵੱਧ ਹਥਿਆਰ ਜ਼ਬਤ ਕੀਤੇ, ਜਿਨ੍ਹਾਂ ਵਿਚ ਇੱਕ ਕਾਰਬਾਈਨ ਰਿਪਲਿਕਾ ਵੀ ਸ਼ਾਮਲ ਸੀ। ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਲਗਭਗ $5,000 ਕੈਸ਼ ਦੀ ਬਰਾਮਦਗੀ ਕੀਤੀ ਗਈ।

ਕੈਲੋਨਾ ਆਰ.ਸੀ.ਐਮ.ਪੀ. ਵਿਚ ਕ੍ਰਾਈਮ ਰਿਡਕਸ਼ਨ ਯੂਨਿਟ ਦੇ ਸਾਰਜੈਂਟ ਸਕਾਟ ਪਾਉਰੀ ਨੇ ਕਿਹਾ ਕਿ ਅਸੀਂ ਆਪਣੇ ਸ਼ਹਿਰ ਵਿਚ ਸੰਗਠਿਤ ਅਪਰਾਧ ਵਿਚ ਸ਼ਾਮਲ ਵਿਅਕਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਾਂ ਤਾਂ ਜੋ ਸਾਡੀਆਂ ਸੜਕਾਂ ਤੋਂ ਹਥਿਆਰਾਂ ਅਤੇ ਜ਼ਹਿਰੀਲੇ ਨਸ਼ਿਆਂ ਨੂੰ ਖ਼ਤਮ ਕੀਤਾ ਜਾ ਸਕੇ।

ਪਾਉਰੀ ਨੇ ਕਿਹਾ ਕਿ ਯੂਨੀਫਾਰਮ ਗੈਂਗ ਇਨਫੋਰਸਮੈਂਟ ਟੀਮ ਨਾਲ ਸਹਿਯੋਗ ਜ਼ਰੀਏ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link