12.4C Vancouver
ADS

Dec 12, 2023 5:11 PM -

ਸੁਸਾਈਡ ਕਿੱਟ ਵੇਚਣ ਦੇ ਮਾਮਲੇ 'ਚ ਕੈਨੇਥ ਲਾਅ 'ਤੇ ਸੈਕਿੰਡ-ਡਿਗਰੀ ਕਤਲ ਦੇ 14 ਦੋਸ਼ ਲੱਗੇ

Share On
kenneth-law-charged-with-14-counts-of-second-degree-murder
Kenneth Law facing 14 charges of 2nd-degree murder in addition to previous charges :(Photo : The Canadian Press)

ਕੇਨੇਥ ਲਾਅ ਹੁਣ ਓਨਟੇਰੀਓ ਵਿੱਚ ਸੁਸਾਈਡ ਕਿੱਟ ਵੇਚਣ ਦੇ ਮਾਮਲੇ ਵਿੱਚ 14 ਸੈਕਿੰਡ ਡਿਗਰੀ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰੇਗਾ। ਪਹਿਲਾਂ ਉਸ 'ਤੇ ਖੁਦਕੁਸ਼ੀ ਲਈ ਉਕਸਾਉਣ ਦੇ 14 ਚਾਰਜਿਸ ਸਨ। ਪੁਲਿਸ ਮੁਤਾਬਕ ਕੇਨੇਥ ਲਾਅ ਕਾਨੂੰਨੀ ਤੌਰ 'ਤੇ ਮਨਜ਼ੂਰਸ਼ੁਦਾ ਰਸਾਇਣਕ ਪਦਾਰਥਾਂ ਦਾ ਇਸਤੇਮਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੋਕਾਂ ਨੂੰ ਸੁਸਾਈਡ ਲਈ ਉਕਸਾਉਣ ਲਈ ਕਰ ਰਿਹਾ ਸੀ।

ਉਸ ਨੇ 2020 ਤੋਂ ਵੈੱਬਸਾਈਟਸ ਜ਼ਰੀਏ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਸਮੇਤ 40 ਤੋਂ ਵੱਧ ਦੇਸ਼ਾਂ ਦੇ ਲੋਕਾਂ ਨੂੰ ਘੱਟੋ-ਘੱਟ 1,200 ਪੈਕੇਜ ਵੇਚੇ, ਜਿਨ੍ਹਾਂ ਵਿੱਚੋਂ ਲਗਭਗ 160 ਪੈਕੇਜ ਕੈਨੇਡਾ ਵਿੱਚ ਵੇਚੇ ਗਏ ਸਨ।

ਵਿਸ਼ਵ ਪੱਧਰ 'ਤੇ ਵੀ ਉਹ ਕਈ ਸ਼ੱਕੀ ਮੌਤਾਂ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੇ ਕੇਂਦਰ ਵਿੱਚ ਹੈ, ਯੂ. ਕੇ. ਦੀ ਨੈਸ਼ਨਲ ਕ੍ਰਾਈਮ ਏਜੰਸੀ ਦਾ ਮੰਨਣਾ ਹੈ ਕਿ ਬ੍ਰਿਟੇਨ ਵਿੱਚ 272 ਲੋਕਾਂ ਨੇ ਉਸ ਤੋਂ ਕੈਮੀਕਲ ਪੈਕੇਜ ਖਰੀਦੇ ਸਨ, ਜਿਨ੍ਹਾਂ ਵਿੱਚੋਂ 88 ਦੀ ਮੌਤ ਹੋ ਗਈ।

ਕੇਨੇਥ ਨੂੰ ਪਹਿਲੀ ਵਾਰ ਮਈ ਵਿੱਚ ਪੀਲ ਰੀਜਨਲ ਪੁਲਿਸ ਵੱਲੋਂ ਦੋ ਲੋਕਲ ਮੌਤਾਂ ਦੀ ਜਾਂਚ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਓਨਟੇਰੀਓ ਤੋਂ ਬਾਹਰ ਹੋਰ ਸੂਬਿਆਂ ਵਿੱਚ ਪਿਛਲੇ ਸਮੇਂ ਵਿੱਚ ਹੋਈਆਂ ਅਚਾਨਕ ਮੌਤਾਂ ਦੇ ਮਾਮਲੇ ਵਿੱਚ ਵੀ ਜਾਂਚ ਚੱਲ ਰਹੀ ਹੈ। ਰਿਪੋਰਟਸ ਦਾ ਕਹਿਣਾ ਹੈ ਕਿ ਦੁਨੀਆ ਭਰ ਵਿੱਚ 117 ਮੌਤਾਂ ਦਾ ਕੇਨੇਥ ਲਾਅ ਦੇ ਪ੍ਰੋਡਕਟਸ ਨਾਲ ਸਬੰਧ ਹੋਣ ਦਾ ਸ਼ੱਕ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link