14.24C Vancouver
ADS

Aug 15, 2022 2:55 PM - THE CANADIAN PRESS

ਐਲਬਰਟਾ ਸਾਵੇਰਨਿਟੀ ਐਕਟ ਨੂੰ ਲੈ ਕੇ ਕੈਨੀ ਦਾ ਯੂ. ਸੀ. ਪੀ. ਲੀਡਰਸ਼ਿਪ ਉਮੀਦਵਾਰ 'ਤੇ ਨਿਸ਼ਾਨਾ

Share On
kenney-calls-alberta-sovereignty-act-idea-backed-by-ucp-leadership-candidate-nuts
Jason Kenney (File Photo) - Connect FM

ਹੁਣ ਤੱਕ ਐਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਆਪਣੀ ਜਗ੍ਹਾ ਲਈ ਕਿਸੇ ਮਨਪਸੰਦ ਨੂੰ ਚੁਣਨ ਦਾ ਨਾਮ ਲੈਣ ਤੋਂ ਇਨਕਾਰ ਕਰਦੇ ਰਹੇ ਹਨ ਪਰ ਹੁਣ ਉਨ੍ਹਾਂ ਨੇ ਲੀਡਰਸ਼ਿਪ ਦੀ ਦੌੜ ਵਿਚ ਉਤਰੇ ਉਮੀਦਵਾਰਾਂ ਵਿਚ ਇੱਕ 'ਤੇ ਨਿਸ਼ਾਨਾ ਵਿੰਨ੍ਹਿਆ ਹੈ।

ਯੂ. ਸੀ. ਪੀ. ਲੀਡਰਸ਼ਿਪ ਉਮੀਦਵਾਰ ਡੈਨੀਅਲ ਸਮਿਥ ਵੱਲੋਂ ਪ੍ਰਸਤਾਵਿਤ ਐਲਬਰਟਾ ਸਾਵੇਰਨਿਟੀ ਐਕਟ ਨੂੰ ਜੇਸਨ ਕੇਨੀ ਨੇ ਪਾਗਲਪਣ ਕਰਾਰ ਦਿੱਤਾ।

ਕੈਨੀ ਨੇ ਕਿਹਾ ਕਿ ਭਾਵੇਂ ਵਿਧਾਨ ਸਭਾ ਇਹ ਕਾਨੂੰਨ ਪਾਸ ਕਰ ਦੇਵੇ ਪਰ ਮੈਨੂੰ ਪਤਾ ਕਿ ਲੈਫਟੀਨੈਂਟ-ਗਵਰਨਰ ਤੋਂ ਇਸ ਨੂੰ ਮਨਜ਼ੂਰੀ ਨਹੀਂ ਮਿਲਣੀ ਅਤੇ ਐਲਬਰਟਾ ਹਾਸੇ ਦਾ ਪਾਤਰ ਬਣ ਕੇ ਰਹਿ ਜਾਵੇਗਾ।

ਗੌਰਤਲਬ ਹੈ ਕਿ ਸਮਿਥ ਦਾ ਕਹਿਣਾ ਹੈ ਕਿ ਜੇ ਉਹ ਲੀਡਰਸ਼ਿਪ ਦੀ ਰੇਸ ਜਿੱਤੀ ਤਾਂ ਉਹ ਐਲਬਰਟਾ ਨੂੰ ਖੁਦਮੁਖਤਿਆਰੀ ਦਿਵਾਉਣ ਲਈ ਬਿੱਲ ਲੈ ਕੇ ਆਉਣਗੇ, ਜਿਸ ਵਿਚ ਸੂਬੇ ਨੂੰ ਉਸ ਦੇ ਹਿੱਤਾਂ ਖਿਲਾਫ਼ ਫੈਡਰਲ ਕਾਨੂੰਨਾਂ ਅਤੇ ਅਦਾਲਤਾਂ ਦੇ ਹੁਕਮਾਂ ਨੂੰ ਨਾ-ਸਵੀਕਾਰ ਕਰਨ ਦੀ ਤਾਕਤ ਦਿੱਤੀ ਜਾਵੇਗੀ।

ਉੱਥੇ ਹੀ, ਕਾਨੂੰਨੀ ਵਿਦਵਾਨਾਂ ਦਾ ਕਹਿਣਾ ਹੈ ਕਿ ਅਜਿਹਾ ਬਿੱਲ ਗੈਰ-ਕਾਨੂੰਨੀ ਅਤੇ ਲਾਗੂ ਨਹੀਂ ਕੀਤਾ ਜਾ ਸਕਦਾ। ਸਮਿਥ ਨੇ ਐਤਵਾਰ ਨੂੰ ਇੱਕ ਬਿਆਨ ਵਿਚ ਲੀਡਰਸ਼ਿਪ ਮੁਕਾਬਲੇ ਵਿਚ ''ਦਖਲਅੰਦਾਜ਼ੀ'' ਲਈ ਕੈਨੀ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਸਮਿਥ ਨੇ ਕਿਹਾ ਕਿ ਕੈਨੀ ਦੇ ਕੁਮੈਂਟਸ ਇਸ ਪਹਿਲਕਦਮੀ ਦੀ ਵੱਡੀ ਗਿਣਤੀ ਵਿਚ ਸਮਰਥਨ ਕਰਨ ਵਾਲੇ ਯੂ. ਸੀ. ਪੀ. ਮੈਂਬਰਾਂ ਲਈ ਗਲਤ ਅਤੇ ਨਿਰਾਦਰ ਕਰਨ ਵਾਲੇ ਹਨ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link