19.04C Vancouver
ADS

May 27, 2020 4:14 PM -

ਅਦਾਲਤ ਦਾ ਵੁਆਵੇ ਦੀ ਸੀ.ਐਫ.ਓ. ਦੇ ਖਿਲਾਫ਼ ਫੈਸਲਾ, ਜਾਰੀ ਰਹੇਗਾ ਅਮਰੀਕਾ ਨੂੰ ਹਵਾਲਗੀ ਦਾ ਮਾਮਲਾ

Share On
key-court-ruling-coming-today-in-meng-extradition-case
Meng Wanzhou, chief financial officer of Huawei, leaves her home to go to B.C. Supreme Court in Vancouver, Wednesday, January 22, 2020. THE CANADIAN PRESS/Jonathan Hayward

ਬੀ.ਸੀ. ਸੁਪ੍ਰੀਮ ਕੋਰਟ ਜਸਟਿਸ, ਹੈਦਰ ਹੋਮਜ਼ ਨੇ ਅੱਜ ਵੁਆਵੇ ਦੀ ਸੀ.ਐਫ.ਓ. (ਚੀਫ਼ ਫਾਇਨੈਨਸ਼ੀਅਲ ਅਫ਼ਸਰ), ਮੈਂਗ ਵਾਂਜ਼ੂ ਦੇ ਅਮਰੀਕਾ ਨੂੰ ਹਵਾਲਗੀ (extradition) ਦੇ ਮਾਮਲੇ 'ਚ ਉਨ੍ਹਾਂ ਦੇ ਖਿਲਾਫ਼ ਫੈਸਲਾ ਸੁਣਾਇਆ ਹੈ।

ਇਸ ਦਾ ਮਤਲਬ ਹੈ ਕਿ ਮੈਂਗ ਵਾਂਜ਼ੂ ਨੂੰ ਡਬਲ ਕ੍ਰਿਮੀਨੈਲਿਟੀ ਲਈ ਯੋਗ ਪਾਇਆ ਗਿਆ ਹੈ, ਅਤੇ ਇਸ ਦਾ ਅਰਥ ਹੈ ਕਿ ਉਨ੍ਹਾਂ ਖਿਲਾਫ਼ ਅਮਰੀਕਾ 'ਚ ਜਿਹੜੇ ਅਪਰਾਧਾਂ ਦੇ ਇਲਜ਼ਾਮ ਲੱਗ ਰਹੇ ਹਨ, ਉਨ੍ਹਾਂ ਅਪਰਾਧਾਂ ਸੰਬੰਧੀ ਇਲਜ਼ਾਮਾਂ ਨੂੰ ਕੈਨੇਡਾ ਦੀ ਕਨੂੰਨੀ ਪ੍ਰਕਿਰਿਆ 'ਚ ਵੀ ਯੋਗ ਮੰਨਿਆ ਜਾ ਸਕਦਾ ਹੈ।

ਹੁਣ ਮੈਂਗ ਵਾਂਜ਼ੂ ਖਿਲਾਫ਼ ਕੈਨੇਡਾ 'ਚ ਜਾਰੀ ਉਨ੍ਹਾਂ ਦੀ ਅਮਰੀਕਾ ਨੂੰ ਸਪੁਰਦਗੀ ਦੇ ਮਾਮਲੇ ਨੂੰ ਅੱਗੇ ਵਧਾਇਆ ਜਾ ਸਕਦਾ ਹੈ।

ਹਾਲਾਂਕਿ ਇਸ ਦਾ ਇਹ ਵੀ ਅਰਥ ਹੈ ਕਿ ਇਸ ਮਾਮਲੇ ਨਾਲ ਜੁੜੀਆਂ ਹੋਰ ਕਈ ਦਲੀਲਾਂ 'ਤੇ ਵੀ ਸੁਣਵਾਈ ਹੁੰਦੀ ਰਹੇਗੀ। ਇਸ ਦੇ ਵਿੱਚ ਉਨ੍ਹਾਂ ਦੀ ਦਿਸੰਬਰ 2018 'ਚ ਵੈਨਕੂਵਰ ਹਵਾਈ ਅੱਡੇ 'ਤੇ ਹੋਈ ਗ੍ਰਿਫਤਾਰੀ ਦੇ ਮਾਮਲੇ ਦੀ ਸੁਣਵਾਈ ਵੀ ਸ਼ਾਮਿਲ ਰਹੇਗੀ।

ਇਸ ਫੈਸਲੇ ਤੋਂ ਬਾਅਦ ਹੁਣ ਮੈਂਗ ਵਾਂਜ਼ੂ ਕੋਲ ਚੀਨ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਉਨ੍ਹਾਂ ਨੂੰ ਕੈਨੇਡਾ 'ਚ ਹੀ ਰਹਿਣਾ ਪਵੇਗਾ।

ਮੈਂਗ ਵਾਂਜ਼ੂ ਖਿਲਾਫ਼ ਲੱਗੇ ਇਲਜ਼ਾਮ ਸਾਲ 2013 ਦੇ ਹਨ। ਮੈਂਗ ਵਾਂਜ਼ੂ ਵੁਆਵੇ ਦੀ ਚੀਫ਼ ਫਾਇਨੈਨਸ਼ੀਅਲ ਅਫ਼ਸਰ ਹਨ ਅਤੇ ਕੰਪਨੀ ਦੇ ਸੰਸਥਾਪਕ ਰੈਨ ਜ਼ੈਂਗਫੇ ਦੀ ਧੀ ਹਨ।

ਮੈਂਗ ਵਾਂਜ਼ੂ ਨੇ ਖ਼ੁਦ 'ਤੇ ਲੱਗੇ ਇਲਜ਼ਾਮਾਂ ਨੂੰ ਲਗਾਤਾਰ ਨਕਾਰਿਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ HSBC ਨੂੰ ਕਦੀ ਵੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਸੀ।

ਯਾਦ ਰਹੇ ਸਾਲ 2018 'ਚ ਹੋਈ ਮੈਂਗ ਵਾਂਜ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਤੋਂ ਕੈਨੇਡਾ ਅਤੇ ਚੀਨ ਦੇ ਰਿਸ਼ਤਿਆਂ 'ਚ ਤ੍ਰੇੜ ਰਹੀ ਹੈ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link