17.79C Vancouver
ADS

Mar 21, 2025 6:07 PM - Connect Newsroom

ਸ਼ੰਭੂ ਤੋਂ ਬਾਅਦ ਹੁਣ ਖੁੱਲ੍ਹਿਆ ਖਨੌਰੀ ਬਾਰਡਰ, ਆਮ ਆਵਾਜਾਈ ਹੋਈ ਸ਼ੁਰੂ

Share On
khanauri-border-opens-after-shambhu-normal-traffic-resumes
Haryana Police removed the cement barricades to facilitate the reopening.

ਕਿਸਾਨ ਅੰਦੋਲਨ ਕਾਰਨ 13 ਮਹੀਨਿਆਂ ਤੋਂ ਬੰਦ ਪੰਜਾਬ-ਹਰਿਆਣਾ ਦਾ ਖਨੌਰੀ ਬਾਰਡਰ ਵੀ ਸ਼ੁੱਕਰਵਾਰ ਤੋਂ ਖੁੱਲ੍ਹ ਗਿਆ ਹੈ, ਜਿਸ ਨਾਲ ਇੱਥੋਂ ਦਿੱਲੀ-ਪਟਿਆਲਾ ਹਾਈਵੇ 'ਤੇ ਆਵਾਜਾਈ ਸ਼ੁਰੂ ਹੋਈ ਗਈ ਹੈ। ਹਰਿਆਣਾ ਪੁਲਿਸ ਨੇ ਇੱਥੋਂ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਹਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਬੀਤੇ ਕੱਲ੍ਹ ਅੰਬਾਲਾ ਅਤੇ ਪਟਿਆਲਾ ਵਿਚਕਾਰ ਸ਼ੰਭੂ ਬਾਰਡਰ ਨੂੰ ਆਵਾਜਾਈ ਲਈ ਖੋਲ੍ਹਿਆ ਸੀ। 19 ਮਾਰਚ ਨੂੰ ਪੰਜਾਬ ਪੁਲਿਸ ਨੇ ਕਿਸਾਨਾਂ ਤੋਂ ਇਹ ਦੋਵੇਂ ਸਰਹੱਦਾਂ ਖਾਲੀ ਕਰਵਾ ਲਈਆਂ ਸਨ। ਕਿਸਾਨ ਪਿਛਲੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਨ, ਜਿਸ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਕਰ ਰਹੇ ਸਨ।

Latest news

canada-to-face-morocco-in-fifa-world-cup-round-of-16-on-july-4
Punjabi

ਰਾਊਂਡ ਔਫ 16 ਵਿੱਚ ਕੈਨੇਡਾ ਦਾ ਸਾਹਮਣਾ ਮੋਰੋਕੋ ਨਾਲ, 4 ਜੁਲਾਈ ਨੂੰ ਹੋਵੇਗਾ ਮੁਕਾਬਲਾ

ਕੈਨੇਡਾ ਦੇ ਫੀਫਾ ਵਰਲਡ ਕੱਪ ਦੇ ਰਾਊਂਡ ਔਫ 16 ਵਿਚ ਅਗਲਾ ਮੁਕਾਬਲਾ ਮੋਰੋਕੋ ਨਾਲ ਹੋਵੇਗਾ। ਨੌਰਥ ਅਫਰੀਕਾ ਦੀ ਇਸ ਟੀਮ ਨੇ ਸੋਮਵਾਰ ਨੂੰ ਮੈਕਸੀਕੋ ਵਿਚ ਖੇਡੇ ਗਏ ਇੱਕ ਰੋਮਾਂਚਕ ਮੈਚ ਵਿਚ ਨੀਦਰਲੈਂਡਜ਼ ਨੂੰ ਪੈਨਲਟੀ ਸ਼ੂਟਆਊਟ ਵਿਚ 3-2 ਨਾਲ ਮਾਤ ਦਿੱਤੀ।
canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link