16.84C Vancouver
ADS

Dec 23, 2021 9:30 PM - The Canadian Press

ਅਦਾਲਤ ਨੇ ਸਾਬਕਾ ਪੁਲਿਸ ਅਫ਼ਸਰ ਕਿਮ ਪੌਟਰ ਨੂੰ ਡੌਂਟੇ ਰਾਈਟ ਕਤਲ ਮਾਮਲੇ 'ਚ ਦੋਸ਼ੀ ਐਲਾਨਿਆ

Share On
kim-potter-guilty-of-manslaughter-in-daunte-wrights-death
Former Brooklyn Center police Officer Kim Potter reacts as Hennepin County Judge Regina Chu reads the verdict on Thursday, Dec. 23, 2021 at the Hennepin County Courthouse in Minneapolis, Minn. Jurors on Thursday convicted Potter of two manslaughter charges in the killing of Daunte Wright, a Black motorist she shot during a traffic stop after she said she confused her gun for her Taser.(Court TV via AP, Pool)

ਅਮਰੀਕਾ 'ਚ ਮੀਨੀਆਪੌਲਿਸ ਦੀ ਸਾਬਕਾ ਪੁਲਿਸ ਅਫ਼ਸਰ ਕਿਮ ਪੌਟਰ ਨੂੰ ਅੱਜ ਫਰਸਟ ਡਿਗਰੀ ਅਤੇ ਸੈਕਿੰਡ ਡਿਗਰੀ ਮੈਨਸਲੌਟਰ ਦੇ ਦੋਸ਼ਾਂ 'ਚ ਦੋਸ਼ੀ ਠਿਹਰਾਇਆ ਗਿਆ ਹੈ।

ਅਦਾਲਤ ਨੇ ਇਸ ਸੰਬੰਧੀ ਜਿਊਰੀ ਦਾ ਫੈਸਲਾ ਸੁਣਾਇਆ।

ਸਾਬਕਾ ਪੁਲਿਸ ਅਫ਼ਸਰ ਕਿਮ ਪੌਟਰ ਦੇ ਸਾਹਮਣੇ ਕੋਰਟ ਨੇ ਮਾਮਲੇ 'ਚ ਫੈਸਲਾ ਸੁਣਾਇਆ।

ਮਾਮਲਾ ਸਿਆਹ ਰੰਗ ਦੇ ਵਿਅਕਤੀ 20 ਸਾਲਾ ਡੌਂਟੇ ਰਾਈਟ ਦੀ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦਾ ਹੈ।

ਇੱਕ ਟਰੈਫਿਕ ਸਟੌਪ ਦੌਰਾਨ ਇਸੇ ਸਾਲ 11 ਅਪ੍ਰੈਲ ਨੂੰ ਡੌਂਟੇ ਰਾਈਟ 'ਤੇ ਗੋਲੀ ਚਲਾ ਦਿੱਤੀ ਗਈ ਸੀ।

ਹਾਲਾਂਕਿ ਵਾਰ-ਵਾਰ ਅਦਾਲਤ 'ਚ ਦਲੀਲ ਪੇਸ਼ ਕੀਤੀ ਗਈ ਕਿ ਅਫ਼ਸਰ ਨੇ ਸੋਚਿਆ ਸੀ ਕਿ ਉਹ ਟੇਜ਼ਰ ਦਾ ਇਸਤੇਮਾਲ ਕਰਨ ਵਾਲੀ ਹੈ, ਪਰ ਗਲਤੀ ਤੋਂ ਉਸ ਨੇ ਬੰਦੂਕ ਚਲਾ ਦਿੱਤੀ।

20 ਸਾਲਾ ਯੁਵਕ 'ਤੇ ਟਰੈਫਿਕ ਸਟੌਪ ਕੋਲੋਂ ਬੱਚ ਕੇ ਲੰਘਣ ਦੀ ਕੋਸ਼ਿਸ਼ ਦੌਰਾਨ ਗੋਲੀ ਚਲਾਈ ਗਈ ਸੀ।

ਸਾਬਕਾ ਅਫ਼ਸਰ ਨੂੰ ਕਾਹਲੀ ਅਤੇ ਅਣਗਹਿਲੀ ਨਾਲ ਕਾਰਵਾਈ 'ਚ ਦੋਸ਼ੀ ਪਾਇਆ ਗਿਆ।

ਇਸ ਮਾਮਲੇ 'ਚ ਸਜਾ ਸੰਬੰਧੀ ਸੁਣਵਾਈ ਮਾਰਚ ਤੋਂ ਸ਼ੁਰੂ ਹੋਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link