14.37C Vancouver
ADS

Mar 22, 2024 8:22 PM - The Canadian Press

ਵੈਨਕੂਵਰ ਵਿੱਚ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ 36 ਸਾਲਾ ਵਿਅਕਤੀ ਗ੍ਰਿਫਤਾਰ

Share On
knife-wielding-man-arrested-in-vancouver-after-refusing-to-drop-weapon-police
That suspect has also been arrested and police say he's been charged with assault after allegedly slashing a 61-year-old man, who is expected to recover from his injuries. (Photo: The Canadian Press)

ਡਾਊਨਟਾਊਨ ਵੈਨਕੂਵਰ ਵਿੱਚ ਬੀਤੇ ਬੁੱਧਵਾਰ ਨੂੰ ਇਕ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਇਕ 36 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ’ਤੇ ਦੋਸ਼ ਲਗਾਏ ਗਏ ਹਨ।

ਵੈਨਕੂਵਰ ਪੁਲਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਵੇਰੇ ਕਰੀਬ 11.30 ਵਜੇ ਕਲਾਰਕ ਡਰਾਇਵ ਅਤੇ ਈਸਟ ਹੇਸਟਿੰਗਸ ਸਟਰੀਟ ਦੇ ਕੋਨੇ ’ਤੇ ਇਕ ਵਿਅਕਤੀ ਵਲੋਂ ਚਾਕੂ ਲਹਿਰਾਉਣ ਦੀ ਸੂਚਨਾ ਮਿਲੀ ਸੀ। ਪੁਲਿਸ ਅਨੁਸਾਰ ਜਦ ਅਧਿਕਾਰੀ ਮੌਕੇ ’ਤੇ ਪਹੁੰਚੇ ਵਿਅਕਤੀ ਅਧਿਕਾਰੀਆਂ ਵੱਲ ਵਧਿਆ।

ਸ਼ੱਕੀ ਨੇ ਲਗਾਤਾਰ ਪੁਲਿਸ ਦੇ ਨਿਰਦੇਸ਼ਾਂ ਦੀ ਅਣਦੇਖੀ ਕੀਤੀ ਅਤੇ ਅਧਿਕਾਰੀਆਂ ਵੱਲ ਵਧਦਾ ਰਿਹਾ। ਸਾਰਜੇਂਟ ਸਟੀਵ ਐਡੀਸਨ ਅਨੁਸਾਰ ਅਧਿਕਾਰੀਆਂ ਨੇ ਉਸ ਨੂੰ ਟੇ੍ਰਜ਼ਰ ਦੀ ਸਹਾਇਤਾ ਨਾਲ ਗਿ੍ਰਫਤਾਰ ਕਰ ਲਿਆ।

ਪੁਲਿਸ ਅਨੁਸਾਰ ਸ਼ੱਕੀ ਨੂੰ ਅਹਿਤਿਆਤ ਦੇ ਤੌਰ ’ਤੇ ਹਸਪਤਾਲ ਲਿਜਾਇਆ ਗਿਆ ਅਤੇ ਉਥੋਂ ਛੱਟੀ ਮਿਲਣ ਤੋਂ ਬਾਅਦ ਹੁਣ ਉਹ ਜੇਲ੍ਹ ਵਿਚ ਹੈ। ਅਬੋਲਫਾਜ਼ੀ ਅਮੀਨੀ ’ਤੇ ਹਥਿਆਰ ਨਾਲ ਹਮਲਾ ਕਰਨ ਅਤੇ ਖਤਰਨਾਕ ਇਰਾਦੇ ਨਾਲ ਹਥਿਆਰ ਰੱਖਣ ਦੇ ਦੋਸ਼ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਇਸੇ ਦਿਨ ਹੀ ਸਮਿਥ ਅਤੇ ਬੀਟੀ ਸੜਕਾਂ ’ਤੇ ਇਕ 61 ਸਾਲਾ ਵਿਅਕਤੀ ਦੀ ਛਾਤੀ ਵਿਚ ਇਕ ਅਨਜਾਣ ਵਿਅਕਤੀ ਵਲੌਂ ਚਾਕੂ ਮਾਰ ਦਿੱਤਾ ਗਿਆ ਸੀ। ਇਸ ਘਟਨਾ ਵਿਚ 46 ਸਾਲਾ ਕੈਂਟ ਮੀਡਜ਼ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link