14.61C Vancouver
ADS

Jan 27, 2020 3:28 PM -

ਬਾਸਕਿਟਬਾਲ ਖਿਡਾਰੀ ਕੋਬੀ ਬ੍ਰਾਇੰਟ ਦੀ 8 ਹੋਰ ਵਿਅਕਤੀਆਂ ਸਮੇਤ ਹੈਲੀਕਾਪਟਰ ਹਾਦਸੇ ਵਿੱਚ ਮੌਤ

Share On
kobe-bryant-7-others-killed-in-california-chopper-crash
FILE - In this Dec. 13, 2002 file photo Los Angeles Lakers' Kobe Bryant points to a teammate during an NBA basketball game in Los Angeles. Bryant, the 18-time NBA All-Star who won five championships and became one of the greatest basketball players of his generation during a 20-year career with the Los Angeles Lakers, died in a helicopter crash Sunday, Jan. 26, 2020. He was 41. (AP Photo/Mark J. Terrill, file)

18 ਵਾਰ ਐਨਬੀਏ ਆਲ ਸਟਾਰ (NBA all star) ਰਹਿ ਚੁੱਕੇ ਜਿਨ੍ਹਾਂ ਨੇ ਲਾਸਏਂਜਲਸ ਲੇਕਰਸ (Los Angeles Lakers) ਨਾਲ ਦੋ ਦਹਾਕੇ ਦੇ ਖੇਡ ਸਫ਼ਰ ਦੌਰਾਨ 5 ਚੈਂਪੀਅਨਸ਼ਿਪ ਜਿੱਤੀਆਂ, ਮਸ਼ਹੂਰ ਬਾਸਕਿਟਬਾਲ ਖਿਡਾਰੀ ਕੋਬੀ ਬ੍ਰਾਇੰਟ (Koby Bryant) ਦੀ ਐਤਵਾਰ ਨੂੰ ਹੈਲੀਕਾਪਟਰ ਹਾਦਸਾਗ੍ਰਸਤ ਹੋ ਜਾਣ ਕਾਰਨ ਮੌਤ ਹੋ ਗਈ।

ਆਪਣੀ ਪੀੜ੍ਹੀ ਦੇ ਬਿਹਤਰੀਨ ਬਾਸਕਿਟਬਾਲ ਖਿਡਾਰੀਆਂ ਵਿੱਚੋਂ ਗਿਣੇ ਜਾਣ ਵਾਲੇ, ਬ੍ਰਾਇੰਟ 41 ਸਾਲ ਦੇ ਸਨ।

ਬ੍ਰਾਇੰਟ ਦੀ 13 ਸਾਲਾ ਬੇਟੀ ਜਿਆਨਾ ਵੀ ਇਸ ਦੁਰਘਟਨਾ ਵਿੱਚ ਮਾਰੀ ਗਈ।

ਇਹ ਹਾਦਸਾ ਲਾਸਐਂਜਲਸ ਤੋਂ ਤਕਰੀਬਨ 50 ਕਿਲੋਮੀਟਰ ਦੀ ਦੂਰੀ ਤੇ ਐਤਵਾਰ ਸਵੇਰ 10 ਵਜੇ ਦੇ ਕਰੀਬ ਵਾਪਰਿਆ।

ਲਾਸਏਂਜਲਸ ਕਾਊਂਟੀ ਸ਼ੈਰਿਫ ਡਿਪਾਰਟਮੈਂਟ (Los Angeles County Sheriff’s Department) ਮੁਤਾਬਕ, ਹਾਦਸੇ ਦੇ ਵਕਤ ਹੈਲੀਕਾਪਟਰ ਵਿੱਚ 9 ਵਿਅਕਤੀ ਸਵਾਰ ਸਨ ਅਤੇ ਸਾਰੇ ਇਸ ਦੁਰਘਟਨਾ ਵਿੱਚ ਮਾਰੇ ਗਏ ਹਨ।

ਹੋਰ ਮ੍ਰਿਤਕਾਂ ਵਿੱਚ ਆਰੇਂਜ ਕੋਸਟ ਕਾਲਜ (Orange Coast College) ਵਿੱਚ ਬੇਸਬਾਲ ਦੇ ਹੈੱਡ ਕੋਚ ਜੌਹਨ ਆਲਟੋਬੈਲੀ (John Altobelli), ਉਨ੍ਹਾਂ ਦੀ ਪਤਨੀ ਕੈਰੀ (Kerri) ਅਤੇ ਬੇਟੀ ਅਲਿਸਾ (Alyssa) ਵੀ ਸ਼ਾਮਲ ਸਨ।

ਯੂ.ਐਸ. ਨੈਸ਼ਨਲ ਟਰਾਂਸਪੋਰਟੇਸ਼ਨ ਸੇਫ਼ਟੀ ਬੋਰਡ (U.S.National Transportation Safety Board) ਦੇ ਜਾਂਚ ਕਰਤਾਵਾਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਸੰਬੰਧ ਵਿੱਚ ਰਿਪੋਰਟ ਅਗਲੇ 10 ਦਿਨਾਂ ਵਿੱਚ ਆ ਜਾਣ ਦੀ ਉਮੀਦ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਜੱਦ ਹੈਲੀਕਾਪਟਰ ਨੇ ਉਡਾਣ ਭਰੀ ਤਾਂ ਕਾਫੀ ਧੁੰਦ ਸੀ।

ਜ਼ਮੀਨ ਦਾ ਕਾਫੀ ਹਿੱਸਾ ਉੱਚਾ ਨੀਵਾਂ ਤੇ ਪਥਰੀਲਾ ਹੋਣ ਕਾਰਣ ਵੀ ਜਾਂਚਕਰਤਾਵਾਂ ਨੂੰ ਕਈ ਮੁਸ਼ਕਿਲਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link