13.77C Vancouver
ADS

Oct 5, 2022 7:26 PM - Connect News

ਵੈਨਕੂਵਰ 'ਚ ਕਾਮਾਗਾਟਾ ਮਾਰੂ ਮੈਮੋਰੀਅਲ ਨਾਲ ਫਿਰ ਤੋਂ ਤੋੜਭੰਨ

Share On
komagata-maru-memorial-damaged-for-second-time-in-14-months
Vancouver Police have launched an investigation after the Komagata Maru memorial was vandalized for the second time in 14 months. (Photo - The Canadian Press)

ਵੈਨਕੂਵਰ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕਾਮਾਗਾਟਾ ਮਾਰੂ ਮੈਮੋਰੀਅਲ 'ਤੇ ਇੱਕ ਵਾਰ ਫਿਰ ਤੋਂ ਤੋੜਭੰਨ ਕੀਤੀ ਗਈ ਹੈ।

ਕਰੀਬ 14 ਮਹੀਨਿਆਂ ਵਿਚਾਲੇ ਕਾਮਾਗਾਟਾ ਮਾਰੂ ਮੈਮੋਰੀਅਲ ਨਾਲ ਤੋੜਭੰਨ ਦਾ ਇਹ ਦੂਜਾ ਮਾਮਲਾ ਹੈ।

ਕਾਂਸਟੇਬਲ ਜੇਸਨ ਡੁਸੈਟ ਦਾ ਕਹਿਣਾ ਹੈ ਕਿ ਪੁਲਿਸ ਦੀਆਂ ਸਪੈਸ਼ਲਾਈਜਡ ਯੂਨਿਟਸ ਦੇ ਕਈ ਡਿਟੈਕਟਿਵ ਸਬੂਤ ਜੁਟਾਉਣ 'ਚ ਜੁਟੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਸ ਜਾਂਚ 'ਚ ਕੁਝ ਸਮਾਂ ਲੱਗੇਗਾ।

ਉਨ੍ਹਾਂ ਕਿਹਾ ਕਿ ਇਹ ਅਪਰਾਧ ਬੇਹੱਦ ਬੇਤੁਕਾ ਹੈ ਅਤੇ ਇਸ ਮਾਮਲੇ ਨੂੰ ਸੁਲਝਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਪੁਲਿਸ ਨੂੰ ਮੰਗਲਵਾਰ ਨੂੰ ਸੋਸ਼ਲ ਮੀਡੀਆ ਆਸਰੇ ਪਤਾ ਲੱਗਿਆ ਸੀ ਕਿ ਕਾਮਾਗਾਟਾ ਮਾਰੂ ਮੈਮੋਰੀਅਲ ਦਾ ਸਾਹਮਣੇ ਵਾਲਾ ਸ਼ੀਸ਼ਾ ਭੰਨ ਦਿੱਤਾ ਗਿਆ ਹੈ।

ਇਹ ਮੈਮੋਰੀਅਲ ਕੋਲ ਹਾਰਬਰ ਇਲਾਕੇ 'ਚ ਸਥਿਤ ਹੈ ਅਤੇ ਇਸ ਦਾ ਕੱਚ ਜਾਣਬੁੱਝ ਕੇ ਤੋੜਿਆ ਜਾਪਦਾ ਹੈ।

ਕਾਂਸਟੇਬਲ ਡੁਸੈਟ ਨੇ ਕਿਹਾ ਕਿ ਉਹ ਨਾ ਸਿਰਫ ਅਪਰਾਧ ਨੂੰ ਸੁਲਝਾਉਣਾ ਚਾਹੁੰਦੇ ਹਨ ਬਲਕਿ ਜਾਨਣਾ ਚਾਹੁੰਦੇ ਹਨ ਕਿ ਇਸ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ।

ਯਾਦ ਰਹੇ ਅਗਸਤ 2021 'ਚ ਵਾਪਰੀ ਅਜਿਹੀ ਘਟਨਾ ਦੇ ਮਾਮਲੇ 'ਚ ਯੂਨੀਅਰ ਕੁਰਨੀਆਵਨ ਨਾਮ ਦੇ ਯੁਵਕ 'ਤੇ ਦੋਸ਼ ਲੱਗੇ ਸਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link