16.06C Vancouver
ADS

May 14, 2025 4:37 PM - Connect Newsroom

ਪੁਤਿਨ ਜ਼ੇਲੇਨਸਕੀ ਨੂੰ ਮਿਲਣਗੇ ਜਾਂ ਨਹੀਂ, ਰੂਸ ਨੇ ਅਜੇ ਤੱਕ ਨਹੀਂ ਤੋੜੀ ਚੁੱਪ

Share On
kremlin-tight-lipped-on-whether-putin-will-meet-zelenskyy
If President Putin agrees to join this meeting, it will be the first meeting between the leaders of the two warring countries since December 2019.

ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਵਿਚਕਾਰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਪੁਤਿਨ ਨੂੰ ਵੀਰਵਾਰ ਤੁਰਕੀ ਦੇ ਇਸਤਾਂਬੁਲ ਵਿਚ ਸ਼ਾਂਤੀ ਲਈ ਗੱਲਬਾਤ ਵਿਚ ਸ਼ਾਮਲ ਹੋਣ ਦੀ ਚੁਣੌਤੀ ਦਿੱਤੀ ਹੈ। ਜ਼ੇਲੇਂਸਕੀ ਨੇ ਕਿਹਾ ਕਿ ਉਹ ਵੋਲੋਦੀਮੀਰ ਪੁਤਿਨ ਤੋਂ ਇਲਾਵਾ ਰੂਸ ਦੇ ਕਿਸੇ ਹੋਰ ਅਧਿਕਾਰੀ ਨਾਲ ਗੱਲਬਾਤ ਵਿਚ ਸ਼ਾਮਲ ਨਹੀਂ ਹੋਣਗੇ।

ਦਰਅਸਲ, ਪੁਤਿਨ ਨੇ ਯੂਕਰੇਨ ਨਾਲ ਬਿਨਾਂ ਦੇਰੀ 15 ਮਈ ਤੋਂ ਇਸਤਾਂਬੁਲ ਵਿਚ ਸਿੱਧੇ ਗੱਲਬਾਤ ਸ਼ੁਰੂ ਕਰਨ ਦੀ ਗੱਲ ਆਖੀ ਸੀ, ਜਿਸ ਮਗਰੋਂ ਜ਼ੇਲੇਂਸਕੀ ਨੇ ਕਿਹਾ ਹੈ ਕਿ ਉਹ ਪੁਤਿਨ ਦੀ ਉਡੀਕ ਕਰਨਗੇ ਅਤੇ ਉਨ੍ਹਾਂ ਰੂਸ ਦੇ ਰਾਸ਼ਟਰਪਤੀ ਨੂੰ ਚੈਲੰਜ ਦਿੰਦੇ ਕਿਹਾ ਕਿ ਜੇ ਉਹ ਸਹੀ ਮਾਈਨੇ ਵਿਚ ਯੁੱਧ ਵਿਚ ਸ਼ਾਂਤੀ ਲਈ ਅੱਗੇ ਵੱਧ ਰਹੇ ਹਨ ਤਾਂ ਖੁਦ ਆਹਮੋ-ਸਾਹਮਣੇ ਗੱਲਬਾਤ ਵਿਚ ਸ਼ਾਮਲ ਹੋਣ।

ਦੱਸ ਦੇਈਏ ਕਿ ਜੇ ਰਾਸ਼ਟਰਪਤੀ ਪੁਤਿਨ ਇਸ ਬੈਠਕ ਵਿਚ ਸ਼ਾਮਲ ਹੋਣ ਲਈ ਸਹਿਮਤ ਹੁੰਦੇ ਹਨ ਤਾਂ ਇਹ ਦਸੰਬਰ 2019 ਤੋਂ ਬਾਅਦ ਦੋਵਾਂ ਜੰਗੀ ਦੇਸ਼ਾਂ ਦੇ ਨੇਤਾਵਾਂ ਵਿਚਕਾਰ ਪਹਿਲੀ ਮੁਲਾਕਾਤ ਹੋਵੇਗੀ।

ਹਾਲਾਂਕਿ, ਰੂਸ ਨੇ ਹੁਣ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਸੰਭਾਵੀ ਸ਼ਾਂਤੀ ਵਾਰਤਾ ਵਿਚ ਸ਼ਾਮਲ ਹੋਣ ਲਈ ਪੁਤਿਨ ਇਸਤਾਂਬੁਲ ਜਾਣਗੇ ਜਾਂ ਰੂਸ ਦੀ ਨੁਮਾਇੰਦਗੀ ਕੋਈ ਹੋਰ ਕਰ ਸਕਦਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link