18.42C Vancouver
ADS

Jun 14, 2024 5:51 PM - Connect Newsroom

ਕੁਲਬੀਰ ਸਿੰਘ ਜ਼ੀਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਗਈ ਰੱਦ

Share On
kulbir-singh-ziras-anticipatory-bail-petition-rejected
There is a dispute going on with a person named Gurlal Singh in his village Baggi regarding 10 acres of land, over which a fight broke out between the two parties one day and a shot was fired during it.(Photo: Facebook/ulbir Singh Zira)

ਪੰਜਾਬ ਦੀ ਫਿਰੋਜ਼ਪੁਰ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇੱਕ ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ੀਰਾ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੋਇਆ ਸੀ।

ਉਨ੍ਹਾਂ ਦਾ ਪਿੰਡ ਬੱਗੀ ਵਿਚ ਗੁਰਲਾਲ ਸਿੰਘ ਨਾਂ ਦੇ ਵਿਅਕਤੀ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਇੱਕ ਦਿਨ ਦੋ ਧਿਰਾਂ ਵਿਚ ਝਗੜਾ ਹੋਇਆ ਅਤੇ ਇਸ ਦੌਰਾਨ ਗੋਲੀ ਚਲਾਈ ਗਈ।

ਇਸ ਘਟਨਾ ਵਿਚ ਜ਼ਖਮੀ ਹੋਏ ਗੁਰਲਾਲ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕੇਸ ਵਿਚ ਕੁਲਬੀਰ ਸਿੰਘ ਜ਼ੀਰਾ ਦੇ ਨਾਲ 9 ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link