16.12C Vancouver
ADS

Aug 31, 2026 1:43 PM - Connect Newsroom - Jasmine Singh with files from The Canadian Press

ਅਮਰੀਕਾ ’ਚ ‘ਲੇਕ ਅਮਰੀਕਾ’, ਕੈਨੇਡਾ ’ਚ ‘ਲੇਕ ਓਨਟਾਰੀਓ’: ਗੂਗਲ ਦੇ ਨਵੇਂ ਮੈਪਸ ਨੇ ਛੇੜਿਆ ਵਿਵਾਦ

Share On
lake-america-in-the-u-s-lake-ontario-in-canada-google-maps-name-change-sparks-controversy
Ford said the lake will always be known as Lake Ontario. (Photo: The Canadian Press)

ਕੈਨੇਡਾ ਨਾਲ ਟਰੇਡ ਵਾਰ ਵਿਚਕਾਰ ਗੂਗਲ ਨੇ ਅਮਰੀਕੀ ਉਪਭੋਗਤਾ ਲਈ ਲੇਕ ਓਨਟਾਰੀਓ ਦਾ ਨਾਮ ਬਦਲ ਕੇ ਲੇਕ ਅਮਰੀਕਾ ਕਰ ਦਿੱਤਾ ਹੈ। ਕੰਪਨੀ ਨੇ ਇਹ ਕਦਮ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਉਸ ਕਾਰਜਕਾਰੀ ਆਦੇਸ਼ ਤੋਂ ਬਾਅਦ ਉਠਾਇਆ ਹੈ, ਜਿਸ ਵਿਚ ਉਨ੍ਹਾਂ ਅਮਰੀਕੀ ਸਰਕਾਰੀ ਡੇਟਾਬੇਸ ਵਿਚ ਲੇਕ ਦਾ ਨਾਮ ਬਦਲਣ ਦੇ ਨਿਰਦੇਸ਼ ਦਿੱਤੇ ਸਨ।

ਗੂਗਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਰਕਾਰੀ ਹੁਕਮਾਂ ਮੁਤਾਬਕ ਆਪਣੇ ਮੈਪ ਅਪਡੇਟ ਕਰਦਾ ਹੈ, ਇਸ ਲਈ ਹੁਣ ਅਮਰੀਕਾ ਵਿਚ ਬੈਠੇ ਲੋਕਾਂ ਨੂੰ ਇਹ ਲੇਕ ਅਮਰੀਕਾ ਵਜੋਂ ਦਿਖਾਈ ਦੇਵੇਗੀ, ਜਦੋਂ ਕਿ ਕੈਨੇਡਾ ਵਿਚ ਇਸ ਦਾ ਨਾਮ ਲੇਕ ਓਨਟਾਰੀਓ ਹੀ ਰਹੇਗਾ ਅਤੇ ਬਾਕੀ ਦੁਨੀਆ ਵਿਚ ਦੋਵੇਂ ਨਾਮ ਦਿਖਾਈ ਦੇਣਗੇ। ਇਸ ਫੈਸਲੇ 'ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ।

ਫੋਰਡ ਨੇ ਇਸ ਲੇਕ ਦੇ ਕੈਨੇਡੀਅਨ ਪਾਸੇ 'ਤੇ ਸ਼ਨੀਵਾਰ ਨੂੰ ਲੇਕ ਓਨਟਾਰੀਓ ਦਾ ਇੱਕ ਵੱਡਾ ਬੋਰਡ ਵੀ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਾਮ ਹਮੇਸ਼ਾ ਇਸੇ ਤਰ੍ਹਾਂ ਰਹੇਗਾ। ਗੌਰਤਲਬ ਹੈ ਕਿ ਲੇਕ ਓਨਟਾਰੀਓ 5 ਮਹਾਨ ਝੀਲਾਂ ਵਿਚੋਂ ਇੱਕ ਹੈ, ਜੋ ਓਨਟਾਰੀਓ ਅਤੇ ਨਿਊਯਾਰਕ ਵਿਚਕਾਰ ਸਥਿਤ ਹੈ, ਓਨਟਾਰੀਓ ਸੂਬੇ ਦਾ ਨਾਮ ਇਸੇ 'ਤੇ ਹੀ ਰੱਖਿਆ ਗਿਆ ਸੀ।

Latest news

four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link