16.75C Vancouver
ADS

Nov 27, 2024 1:59 PM - Connect Newsroom

ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਨੇ ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ’ਤੇ ਅਸ਼ੀਸ਼ ਮਿਸ਼ਰਾ ਤੋਂ ਜਵਾਬ ਮੰਗਿਆ

Share On
lakhimpur-kheri-sc-asks-ashish-mishra-to-reply-to-threat-allegations
A bench of Justices Surya Kant and Ujjal Bhuyan asked senior advocate Siddharth Dave, appearing for Mishra, to file an affidavit clarifying his stand after he refuted the allegations.

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ 'ਤੇ ਗਵਾਹਾਂ ਨੂੰ ਧਮਕਾਉਣ ਦੇ ਇਲਜ਼ਾਮ ਲੱਗੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਅਸ਼ੀਸ਼ ਮਿਸ਼ਰਾ ਤੋਂ 4 ਹਫ਼ਤਿਆਂ ਵਿਚ ਹਲਫਨਾਮਾ ਦਾਇਰ ਕਰਕੇ ਜਵਾਬ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਸਾਲ 2021 ਵਿਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹਿੰਸਾ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਜਾਨ ਚਲੀ ਗਈ ਸੀ।

ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿਚ ਮੁੱਖ ਦੋਸ਼ੀ ਹੈ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹੈ।

ਸੁਪਰੀਮ ਕੋਰਟ ਨੇ ਪਿਛਲੇ ਸਾਲ ਉਸ ਨੂੰ ਜ਼ਮਾਨਤ ਦਿੰਦੇ ਸਪੱਸ਼ਟ ਕੀਤਾ ਸੀ ਕਿ ਅਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰ ਵਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕਰਨ ਨਾਲ ਉਸ ਦੀ ਜ਼ਮਾਨਤ ਰੱਦ ਹੋ ਸਕਦੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link