11.82C Vancouver
ADS

Oct 21, 2025 5:53 PM - Connect Newsroom

ਬੀ.ਸੀ. ਹਾਈਵੇ ਪੈਟਰੋਲ ਨੇ ਲੈਂਬੋਰਗਿਨੀ ਦੇ ਡਰਾਈਵਰ ਨੂੰ ਨਿਯਮਾਂ ਦੀ ਉਲੰਘਣਾ ਲਈ ਲਾਇਆ ਭਾਰੀ ਜੁਰਮਾਨਾ

Share On
lamborghini-impounded-as-bc-highway-patrol-reminds-drivers-of-winter-tire-rules
A BC Highway Patrol motorcycle officer conducts speed enforcement on Highway 99 near Porteau Cove. (Photo X: BC Highway Patrol)

ਬੀ.ਸੀ. ਹਾਈਵੇ ਪੈਟਰੋਲ ਨੇ ਇੱਕ ਲੈਂਬੋਰਗਿਨੀ ਹੁਰਕਨ ਦੇ ਡਰਾਈਵਰ ਨੂੰ ਸਰਦੀਆਂ ਦੇ ਟਾਇਰ ਅਤੇ ਹੋਰ ਨਿਯਮਾਂ ਦੀ ਉਲੰਘਣਾ ਲਈ ਭਾਰੀ ਜੁਰਮਾਨਾ ਕੀਤਾ ਹੈ।

ਕਾਰਪੋਰਲ ਮਾਈਕਲ ਮੈਕਲਾਫਲਿਨ ਨੇ ਦੱਸਿਆ ਕਿ ਉੱਤਰੀ ਵੈਨਕੂਵਰ ਦੇ 34 ਸਾਲਾ ਡਰਾਈਵਰ ਨੂੰ $483 ਦਾ ਜੁਰਮਾਨਾ ਤੇਜ਼ ਰਫ਼ਤਾਰ ਲਈ, $121 ਸਰਦੀਆਂ ਦੇ ਟਾਇਰ ਨਾ ਹੋਣ ਲਈ ਅਤੇ $109 ਦਾ ਜੁਰਮਾਨਾ ਅੱਗੇ ਦੀ ਨੰਬਰ ਪਲੇਟ ਨਾ ਹੋਣ ਲਈ ਕੀਤਾ ਗਿਆ। ਉਸ ਦੀ ਗੱਡੀ ਵੀ ਸੱਤ ਦਿਨਾਂ ਲਈ ਜ਼ਬਤ ਕੀਤੀ ਗਈ ਅਤੇ ਡਰਾਈਵਰ ਨੂੰ ਉੱਚ-ਜੋਖਮ ਵਾਲੇ ਡਰਾਈਵਰ ਪ੍ਰੀਮੀਅਮ ਦਾ ਵੀ ਸਾਹਮਣਾ ਕਰਨਾ ਪਿਆ, ਜਿਸ ਨਾਲ ਉਸ ਦਾ ਜੁਰਮਾਨੇ ਵਜੋਂ ਕੁੱਲ ਖ਼ਰਚ ਘੱਟੋ-ਘੱਟ $2,500 ਤੱਕ ਪਹੁੰਚ ਸਕਦਾ ਹੈ।

ਮੈਕਲਾਫਲਿਨ ਨੇ ਕਿਹਾ ਕਿ ਸਾਰੇ ਡਰਾਈਵਰਾਂ ਲਈ ਬੀ.ਸੀ. ਦੀਆਂ ਜ਼ਿਆਦਾਤਰ ਸੜਕਾਂ 'ਤੇ 1 ਅਕਤੂਬਰ ਤੋਂ 31 ਮਾਰਚ ਤੱਕ winter tires ਲਾਜ਼ਮੀ ਹਨ। ਉਹਨਾਂ ਕਿਹਾ ਕਿ ਲੈਂਬੋਰਗਿਨੀ ਦੇ ਡਰਾਈਵਰ 'ਤੇ ਕਾਰਵਾਈ 13 ਅਕਤੂਬਰ ਨੂੰ Porteau Cove ਦੇ ਹਾਈਵੇ 99 'ਤੇ ਕੀਤੀ ਗਈ, ਬੀ. ਸੀ. ਹਾਈਵੇਅ ਪੈਟਰੋਲ ਦੀ ਮੋਟਰਸਾਈਕਲ ਯੂਨਿਟ ਦੇ ਅਧਿਕਾਰੀ ਨੇ ਉਸ ਨੂੰ 80 ਕਿਲੋਮੀਟਰ ਪ੍ਰਤੀ ਘੰਟਾ ਦੇ ਜ਼ੋਨ ਵਿਚ 165 ਦੀ ਸਪੀਡ ਵਿਚ ਦੇਖਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link