20.28C Vancouver
ADS

Sep 10, 2025 5:00 PM - Connect Newsroom

ਲੈਂਗਲੀ ਆਰ.ਸੀ.ਐਮ.ਪੀ. ਨੇ ਬਹੁਤ ਜ਼ਿਆਦਾ ਸਪੀਡ ਮਾਮਲੇ ਵਿਚ ਦੋ ਮੋਟਰਸਾਈਕਲਾਂ ਨੂੰ ਕੀਤਾ ਜ਼ਬਤ

Share On
langley-rcmp-impound-two-motorcycles-for-excessive-speed
The motorcycle was impounded for seven days under the Motor Vehicle Act. (Photo: Royal Canadian Mounted Police)

ਲੈਂਗਲੀ ਆਰ.ਸੀ.ਐਮ.ਪੀ. ਨੇ ਬਹੁਤ ਜ਼ਿਆਦਾ ਸਪੀਡ ਮਾਮਲੇ ਵਿਚ ਦੋ ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਹੈ। ਇਹ ਕਾਰਵਾਈ ਮੰਗਲਵਾਰ ਸ਼ਾਮ ਕੀਤੀ ਗਈ। 216 ਸਟ੍ਰੀਟ ਅਤੇ 58 ਐਵੇਨਿਊ ਨੇੜੇ ਸ਼ਾਮ ਕਰੀਬ 6.15 ਵਜੇ ਇੱਕ ਚਿੱਟੇ ਰੰਗ ਦੀ ਸਟ੍ਰੀਟ ਬਾਈਕ 7 ਦਿਨਾਂ ਲਈ ਜ਼ਬਤ ਕਰ ਲਈ ਗਈ ਜੋ 60 ਕਿਲੋਮੀਟਰ ਪ੍ਰਤੀ ਘੰਟਾ ਦੇ ਜ਼ੋਨ ਵਿਚ 124 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਨਾਲ ਜਾ ਰਹੀ ਸੀ ਅਤੇ ਸਬੰਧਤ ਵਿਅਕਤੀ ਨੂੰ ਉਲੰਘਣਾ ਟਿਕਟਾਂ ਵੀ ਜਾਰੀ ਕੀਤੀ ਗਈਆਂ, ਜਿਸ ਵਿਚ ਲਾਇਸੈਂਸ ਪਲੇਟ ਦੇ ਸਬੰਧ ਵਿਚ ਵੀ ਟਿਕਟ ਸ਼ਾਮਲ ਸੀ।

ਪੁਲਿਸ ਨੇ ਕਿਹਾ ਕਿ ਬਾਈਕ ਦੀ ਪਿਛਲੀ ਲਾਈਸੈਂਸ ਪਲੇਟ ਉੱਪਰ ਨੂੰ ਮੋੜੀ ਹੋਈ ਸੀ। ਉਸੇ ਸ਼ਾਮ 7.15 ਵਜੇ 88 ਐਵੇਨਿਊ ਨੇੜੇ 200 ਸਟ੍ਰੀਟ 'ਤੇ 130 ਕਿਲੋਮੀਟਰ ਦੇ ਸਪੀਡ ਜ਼ੋਨ ਵਿਚ 143 ਦੀ ਸਪੀਡ ਵਿਚ ਜਾ ਰਹੇ ਦੂਜੇ ਮੋਟਰਸਾਈਕਲ ਸਵਾਰ ਨੂੰ ਬਹੁਤ ਜ਼ਿਆਦਾ ਸਪੀਡ ਅਤੇ ਅਸੁਰੱਖਿਅਤ ਲੇਨ ਤਬਦੀਲੀ ਦੇ ਮਾਮਲੇ ਵਿਚ ਉਲੰਘਣਾ ਦੀਆਂ ਟਿਕਟਾਂ ਜਾਰੀ ਕੀਤੀਆਂ ਗਈਆਂ ਅਤੇ ਉਸ ਦਾ ਮੋਟਰਸਾਈਕਲ ਵੀ ਸੱਤ ਦਿਨਾਂ ਲਈ ਜ਼ਬਤ ਕਰ ਲਿਆ ਗਿਆ।

ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਕਿਹਾ ਕਿ ਲੈਂਗਲੀ ਆਰ.ਸੀ.ਐਮ.ਪੀ. ਸੜਕਾਂ ਉਤੇ ਖਤਰਨਾਕ ਡਰਾਈਵਿੰਗ ਕਰਨ ਵਾਲਿਆਂ ਉਤੇ ਕਾਰਵਾਈ ਲਈ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link