15.46C Vancouver
ADS

Jun 17, 2026 1:58 PM - Connect Newsroom - Ramandeep Kaur

ਲੈਂਗਲੀ ਵਿੱਚ ਘਰ 'ਤੇ ਫਾਇਰਿੰਗ ਦੀ ਘਟਨਾ ਨੂੰ ਪੁਲਿਸ ਨੇ ਐਕਸਟੋਸ਼ਨ ਨਾਲ ਜੋੜਿਆ

Share On
langley-rcmp-link-shooting-at-home-to-extortion-investigation
Police said officers responded to a report of shots fired at a home in the 21500 block of 45A Avenue shortly after 12:40 a.m. on Friday. (Photo: X Langley RCMP)

ਲੈਂਗਲੀ ਆਰ.ਸੀ.ਐਮ.ਪੀ. ਨੇ ਪਿਛਲੇ ਹਫ਼ਤੇ ਸ਼ਹਿਰ ਵਿਚ ਇੱਕ ਘਰ 'ਤੇ ਹੋਈ ਸ਼ੂਟਿੰਗ ਦੀ ਵਾਰਦਾਤ ਨੂੰ ਐਕਸਟੋਸ਼ਨ ਨਾਲ ਸਬੰਧਤ ਮਾਮਲਾ ਕਰਾਰ ਦਿੱਤਾ ਹੈ। ​ਇਹ ਘਟਨਾ ਸ਼ੁੱਕਰਵਾਰ ਨੂੰ 45A ਐਵੇਨਿਊ ਦੇ 21500 ਬਲਾਕ ਵਿਚ ਸਥਿਤ ਇੱਕ ਘਰ ਵਿਚ ਅੱਧੀ ਰਾਤ ਨੂੰ ਕਰੀਬ 12:40 ਵਜੇ ਵਾਪਰੀ ਸੀ। ​

ਲੈਂਗਲੀ ਆਰ.ਸੀ.ਐਮ.ਪੀ. ਦੇ ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਦਿਨ ਇਹ ਘਟਨਾ ਵਾਪਰੀ, ਉਸ ਦਿਨ ਸਾਡੇ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਸੀ ਜਿਸ ਨਾਲ ਇਹ ਲੱਗੇ ਕਿ ਇਹ ਮਾਮਲਾ ਐਕਸਟੋਸ਼ਨ ਨਾਲ ਜੁੜਿਆ ਹੋਇਆ ਹੈ ਪਰ ਪਿਛਲੇ ਕੁਝ ਦਿਨਾਂ ਦੀ ਲਗਾਤਾਰ ਜਾਂਚ ਅਤੇ ਨਵੇਂ ਤੱਥ ਸਾਹਮਣੇ ਆਉਣ ਤੋਂ ਬਾਅਦ ਇਹ ਬਿਲਕੁਲ ਸਾਫ਼ ਹੋ ਗਿਆ ਹੈ ਕਿ ਇਸ ਪ੍ਰੋਪਰਟੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਇਆ ਗਿਆ ਸੀ। ​

ਸੀ.ਸੀ.ਟੀ.ਵੀ. ਫੁਟੇਜ ਵਿਚ ਦੇਖਿਆ ਗਿਆ ਕਿ ਇੱਕ ਸ਼ੂਟਰ ਪੂਰੀ ਤਰ੍ਹਾਂ ਕਾਲੇ ਕੱਪੜਿਆਂ ਵਿਚ ਸੀ, ਜਿਸ ਨੇ ਘਰ ਵੱਲ ਇੱਕ ਤੋਂ ਬਾਅਦ ਇੱਕ ਦਰਜਨ ਗੋਲੀਆਂ ਚਲਾਈਆਂ, ਜਿਸ ਵਿਚ ਘਰ ਦੇ ਮੂਹਰਲੇ porch ਦੀ ਕੱਚ ਦੀ ਰੇਲਿੰਗ ਦੇ ਕਈ ਸ਼ੀਸ਼ੇ ਬਿਖਰ ਗਏ। ਇਸ ਘਟਨਾ ਨੇ ਪੂਰੇ ਪਰਿਵਾਰ ਨੂੰ ਅੰਦਰੋਂ ਹਿਲਾ ਕੇ ਰੱਖ ਦਿੱਤਾ ਕਿਉਂਕਿ ਘਰ ਵਿਚ ਛੋਟੇ ਬੱਚੇ ਵੀ ਹਨ। ਪੁਲਿਸ ਦਾ ਕਹਿਣਾ ਹੈ ਕਿ ਉਹ ਦੋਸ਼ੀਆਂ ਤੱਕ ਪਹੁੰਚਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link