19.01C Vancouver
ADS

May 20, 2020 3:36 PM -

ਕੈਨੇਡਾ ਦੀਆਂ ਵੱਡੀਆਂ ਕੰਪਨੀਆਂ ਲਈ ਸਰਕਾਰ ਦੇ ਲੋਨ ਪ੍ਰੋਗਰਾਮ ਦੀਆਂ ਅਰਜ਼ੀਆਂ ਖੁੱਲੀਆਂ : ਮੋਰਨੋ

Share On
large-companies-can-now-apply-for-millions-in-loans-morneau
Finance Minister Bill Morneau during a press conference. The Canadian Press

ਨਵੇਂ ਫੈਡਰਲ ਲੋਨ ਪ੍ਰੋਗਰਾਮ ਰਾਹੀਂ ਬ੍ਰਿਜ ਫਾਇਨੈਂਸਿੰਗ ਲੈਣ ਵਾਲੀਆਂ ਵੱਡੀਆਂ ਕੰਪਨੀਆਂ ਨੂੰ ਸਰਕਾਰ ਨੂੰ ਮਾਲਕੀ ਹਿੱਸੇਦਾਰੀ ਜਾਂ ਬਰਾਬਰ ਦਾ ਨਕਦ ਦੇਣਾ ਪਵੇਗਾ।

ਫਾਈਨਾਂਸ ਮਨਿਸਟਰ ਬਿੱਲ ਮੋਰਨੋ ਮੁਤਾਬਕ ਸਹਿਯੋਗ ਲਈ ਅਰਜ਼ੀਆਂ ਭਰਨ ਵਾਲੀਆਂ ਕੰਪਨੀਆਂ ਲਈ ਸ਼ਰਤਾਂ ਇੱਕ ਸਮਾਨ ਹੋਣਗੀਆਂ।

ਮੋਰਨੋ ਮੁਤਾਬਕ ਇਨ੍ਹਾਂ ਸ਼ਰਤਾਂ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪ੍ਰੋਗਰਾਮ ਦੀ ਵਰਤੋਂ ਕਰ ਰਹੀਆਂ ਅਤੇ ਕੋਵਿਡ-19 ਮਹਾਂਮਾਰੀ ਤੋਂ ਪ੍ਰਭਾਵਿਤ ਹੋਈਆਂ ਕੰਪਨੀਆਂ ਨੂੰ ਸਹਿਯੋਗ ਪ੍ਰਦਾਨ ਕੀਤਾ ਜਾਵੇ ਨਾ ਕਿ ਇਸ ਮਦਦ ਨੂੰ ਸਰਕਾਰੀ ਬੇਲਆਊਟ ਵਜੋਂ ਵੇਖਿਆ ਜਾਵੇ।

ਲਿਬਰਲ ਸਰਕਾਰ ਮੁਤਾਬਕ ਇਨ੍ਹਾਂ ਲੋਨਾਂ ਉੱਤੇ ਕਮਰਸ਼ਲ ਸ਼ਰਤਾਂ ਲਾਗੂ ਹੋਣਗੀਆਂ ਅਤੇ ਇਹ ਉਨ੍ਹਾਂ ਕੰਪਨੀਆਂ ਨੂੰ ਹੀ ਉਪਲੱਬਧ ਕਰਵਾਏ ਜਾਣਗੇ ਜੋ ਬੈਂਕਾਂ ਤੋਂ ਮੱਦਦ ਮੰਗ ਚੁੱਕੀਆਂ ਹਨ ਅਤੇ ਆਪਣੀਆਂ ਆਰਥਕ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਅਸਮਰਥ ਹਨ।

ਲੋਨ ਲੈਣ ਵਾਲੀਆਂ ਕੰਪਨੀਆਂ ਆਪਣੇ ਉੱਚ ਪੱਧਰੀ ਕਾਮਿਆਂ ਦੀਆਂ ਤਨਖ਼ਾਹਾਂ ਨਹੀਂ ਵਧਾ ਸਕਣਗੀਆਂ ਅਤੇ ਉਨ੍ਹਾਂ ਨੂੰ ਗ੍ਰੀਨ ਹਾਊਸ ਗੈਸ ਐਮਿਸ਼ਨਜ਼ ਨੂੰ ਘਟਾਉਣ ਵਿੱਚ ਸਹਿਯੋਗ ਪਾਉਣਾ ਪਵੇਗਾ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link