Apr 23, 2020 12:34 AM -

ਬੀ.ਸੀ. ਦੇ ਵਿਚ ਕੋਵਿਡ-19 ਦੇ ਪੀੜਤ ਲੋਕਾਂ ਦੀ ਗਿਣਤੀ ਹੁਣ 1,795 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ 71 ਨਵੇਂ ਮਾਮਲੇ ਉਜਾਗਰ ਹੋਏ ਹਨ।
ਹਾਲਾਂਕਿ 3 ਹੋਰ ਵਾਇਰਸ ਪੀੜਤ ਵਿਅਕਤੀਆਂ ਨੇ ਦਮ ਤੋੜ ਦਿੱਤਾ ਹੈ।
ਹੁਣ ਤੱਕ ਬ੍ਰਿਟਿਸ਼ ਕੋਲੰਬੀਆ ਦੇ ਵਿੱਚ ਵਾਇਰਸ ਕਾਰਨ 90 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ।
ਸੂਬੇ ਦੀ ਸਿਹਤ ਅਫਸਰ, ਡਾ. ਬੌਨੀ ਹੈਨਰੀ ਨੇ ਇਹ ਜਾਣਕਾਰੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਐਡਰੀਅਨ ਡਿਕਸ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ 'ਚ ਕਈ ਦਿਨ ਬਾਅਦ ਅਚਾਨਕ ਵਾਇਰਸ ਸੰਬੰਧੀ ਮਾਮਲਿਆਂ 'ਚ ਵਾਧਾ ਯੂਨਾਈਟਿਡ ਪੋਲਟਰੀ ਕੰਪਨੀ ਲਿਮਿਟਿਡ 'ਚ ਸਾਹਮਣੇ ਆਏ ਮਾਮਲਿਆਂ ਕਾਰਨ ਹੋਇਆ ਹੈ।
ਇਥੇ 28 ਕਾਮੇ ਵਾਇਰਸ ਤੋਂ ਪੀੜਤ ਪਾਏ ਗਏ ਹਨ। ਸੂਬੇ 'ਚ ਫਿਲਹਾਲ 1,079 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।




