15.48C Vancouver
ADS

Nov 6, 2020 11:37 PM -

ਬੀ.ਸੀ. ਦੇ ਬੇਰੁਜ਼ਗਾਰੀ ਅੰਕੜੇ ਦਰਸ਼ਾ ਰਹੇ ਐਨ.ਡੀ.ਪੀ. ਦਾ ਸੂਬੇ ਨੂੰ ਪੈਂਡੇਮਿਕ ਦੇ ਪ੍ਰਭਾਵ ਤੋਂ ਕੱਢਣ 'ਤੇ ਧਿਆਨ ਕੇਂਦਰਿਤ: ਪ੍ਰੀਮਿਅਰ ਹੌਰਗਨ

Share On
latest-unemployment-data-shows-ndp-government-is-focused-to-help-bc-overcome-the-covid-19-pandemic-premier-horgan
NDP Leader John Horgan celebrates his election win in the British Columbia provincial election in downtown Vancouver, B.C., Saturday, Oct. 24, 2020. THE CANADIAN PRESS/Jonathan Hayward

ਪ੍ਰੀਮਿਅਰ ਜੌਨ ਹੌਰਗਨ ਦਾ ਕਹਿਣਾ ਹੈ ਕਿ ਸੂਬੇ ਦੇ ਬੇਰੁਜ਼ਗਾਰੀ ਦੇ ਤਾਜ਼ਾ ਅੰਕੜੇ ਦਰਸ਼ਾਉਂਦੇ ਹਨ ਕਿ ਉਨ੍ਹਾਂ ਦੀ ਸਰਕਾਰ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਬੀ.ਸੀ. ਨੂੰ ਪੈਂਡੇਮਿਕ ਦੇ ਪ੍ਰਭਾਵ ਤੋਂ ਉਭਾਰਿਆ ਜਾ ਸਕੇ।

ਹੌਰਗਨ ਨੇ ਕਿਹਾ ਕਿ ਅਕਤੂਬਰ ਦੇ ਮਹੀਨੇ 'ਚ ਬੀ.ਸੀ. 'ਚ 33,000 ਤੋਂ ਵਧੇਰੇ ਨੌਕਰੀਆਂ ਮਿਲਣ ਦੇ ਨਾਲ ਦੇਸ਼ ਭਰ ਦੇ ਬੇਰੁਜ਼ਗਾਰੀ ਦੇ ਅੰਕੜਿਆਂ 'ਚ ਗਿਰਾਵਟ ਲਿਆਉਣ 'ਚ ਮਦਦ ਮਿਲੀ।

ਬੀ.ਸੀ. 'ਚ ਬੇਰੁਜ਼ਗਾਰੀ ਦੇ ਅੰਕੜੇ ਦਰਸ਼ਾਉਂਦੇ ਹਨ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਬਾਵਜੂਦ, ਹੁਣ ਵਧੇਰੇ ਰੈਜ਼ੀਡੈਂਟਸ ਨੂੰ ਨੌਕਰੀਆਂ ਮਿਲ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ 'ਚ ਬੀ.ਸੀ. ਦੀ ਬੇਰੁਜ਼ਗਾਰੀ ਦਰ 8% ਦੀ ਸੀ।

ਸਿਤੰਬਰ 'ਚ ਬੇਰੁਜ਼ਗਾਰੀ ਦਰ 8.4% ਦੱਸੀ ਗਈ ਸੀ।

ਕੈਨੇਡਾ 'ਚ ਵੀ ਬੀਤੇ ਮਹੀਨੇ ਬੇਰੁਜ਼ਗਾਰੀ ਦਰ 9% ਤੋਂ ਘਟ ਕੇ 8.9% 'ਤੇ ਆਈ ਦੱਸੀ ਗਈ ਹੈ, ਪਰ ਹੌਰਗਨ ਨੇ ਕਿਹਾ ਕਿ ਬੀ.ਸੀ. ਦਾ ਬੇਰੁਜ਼ਗਾਰੀ ਦਰ ਦੇਸ਼ ਦੇ ਅੰਕੜਿਆਂ ਮੁਕਾਬਲੇ ਘਟ ਹੈ।

ਹਾਲਾਂਕਿ ਇਕੱਲੇ ਵੈਨਕੂਵਰ ਦੀ ਗੱਲ ਕੀਤੀ ਜਾਵੇ, ਤਾਂ ਬੇਰੁਜਗਾਰੀ ਦਰ 11.1% ਤੋਂ ਘਟ ਕੇ 9.7% 'ਤੇ ਆ ਗਈ ਹੈ।

ਹੌਰਗਨ ਨੇ ਕਿਹਾ ਕਿ ਪੈਂਡੇਮਿਕ ਤੋਂ ਪਹਿਲਾਂ ਫਰਵਰੀ ਦੇ ਮਹੀਨੇ ਦੇ ਮੁਕਾਬਲੇ ਸੂਬੇ 'ਚ ਰੁਜ਼ਗਾਰੀ ਦਰ 97.6% ਤੱਕ ਪਹੁੰਚ ਗਈ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link