11.48C Vancouver
ADS

May 13, 2021 8:24 PM -

ਬਲੌਕ ਐਮ.ਪੀ. ਨੂੰ ਲਿਬਰਲ ਐਮ.ਪੀ. ਦੇ ਨਗਨ ਹਾਲਤ 'ਚ ਸਕ੍ਰੀਨ-ਸ਼ੌਟ ਲੈਣ 'ਤੇ ਉੱਠੇ ਸਵਾਲ, ਹਾਊਸ ਆਫ਼ ਕਾਮਨਜ਼ ਕਮੇਟੀ ਸਾਹਮਣੇ ਪੇਸ਼ ਹੋਣ ਨੂੰ ਕਿਹਾ

Share On
lawmaker-demands-bloc-mp-answer-for-naked-screenshot-of-liberal-colleague
Bloc Quebecois member of Parliament Sebastien Lemire rises during question period in the House of Commons on Parliament Hill in Ottawa on Friday, March 12, 2021. A federal lawmaker is calling for a fellow member of Parliament to appear before a House of Commons committee to answer for a screenshot he took of a naked Liberal MP during virtual parliamentary proceedings last month. THE CANADIAN PRESS/Sean Kilpatrick

ਲਿਬਰਲ ਸਰਕਾਰ ਦਾ ਕਹਿਣਾ ਹੈ ਕਿ ਬਲੌਕ ਕਿਉਬੈਕੁਆ ਐਮ.ਪੀ. ਸਟੀਫਨ ਲੇਮਾਇਰ ਨੂੰ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਕਿ ਉਨ੍ਹਾਂ ਇੱਕ ਲਿਬਰਲ ਐਮ.ਪੀ. ਦਾ ਉਸ ਵੇਲੇ ਸਕਰੀਨ-ਸ਼ੌਟ ਕਿਉਂ ਲਿਆ ਜਦ ਉਹ ਕੱਪੜੇ ਬਦਲ ਰਹੇ ਸਨ ਅਤੇ ਨਗਨ ਅਵਸਥਾ 'ਚ ਸਨ।

ਅਜਿਹਾ ਉਸ ਵੇਲੇ ਹੋਇਆ ਸੀ ਜਦ ਇਹ ਐਮ.ਪੀ. ਵਰਚੁਅਲ ਤਰੀਕੇ ਨਾਲ ਪਾਰਲੀਅਮੈਂਟ ਸੰਬੰਧੀ ਪ੍ਰੋਸੀਡਿੰਗਸ 'ਚ ਹਿੱਸਾ ਲੈ ਰਿਹਾ ਸੀ।

ਲਿਬਰਲ ਵ੍ਹਿਪ ਮਾਰਕ ਹੌਲੈਂਡ ਦਾ ਕਹਿਣਾ ਹੈ ਕਿ ਉਨ੍ਹਾਂ ਲੇਮਾਇਰ ਨੂੰ ਇੱਕ ਹਾਊਸ ਆਫ ਕਾਮਨਜ਼ ਕਮੇਟੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਹੈ।

ਕਿਊਬੈਕ ਦੇ ਐਮ.ਪੀ. ਵਿਲੀਅਮ ਆਮੋਸ ਦਾ ਕਹਿਣਾ ਹੈ ਕਿ ਉਹ ਦੌੜ ਲਗਾ ਕੇ ਆਏ ਸਨ ਅਤੇ ਬੈਠਕ 'ਚ ਸ਼ਾਮਿਲ ਹੋਣ ਲਈ ਕਪੜੇ ਬਦਲ ਰਹੇ ਸਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਕੈਮਰਾ ਔਨ ਰਹਿ ਗਯਾ ਹੈ।

ਪੂਰਾ ਮਾਮਲਾ 14 ਅਪਰੈਲ ਦਾ ਹੈ।

ਲੇਮਾਇਰ ਨੇ ਸਕਰੀਨ ਸ਼ੌਟ ਲੈਣ ਲਈ ਮੁਆਫੀ ਮੰਗੀ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਨਹੀਂ ਜਾਣਦੇ ਕਿ ਇਹ ਤਸਵੀਰ ਮੀਡੀਆ ਕੋਲ ਕਿਵੇਂ ਪਹੁੰਚੀ।

ਮਾਰਕ ਹੌਲੈਂਡ ਦਾ ਕਹਿਣਾ ਹੈ ਕਿ ਦੱਸਿਆ ਜਾਣਾ ਚਾਹੀਦਾ ਹੈ ਕਿ ਇਹ ਤਸਵੀਰਾਂ ਕਿਸ ਦੇ ਨਾਲ ਸਾਂਝੀਆਂ ਕੀਤੀਆਂ ਗਈਆਂ ਸਨ ਅਤੇ ਇਸ ਦੇ ਪਿੱਛੇ ਮਨਸ਼ਾ ਕੀ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link