16.3C Vancouver
ADS

Sep 24, 2024 1:24 PM - Connect Newsroom

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ, ਪੰਜਾਬ ਸਰਕਾਰ ਵੱਲੋਂ 4 ਵੱਡੇ ਅਧਿਕਾਰੀਆਂ ਨੂੰ ਨੋਟਿਸ ਜਾਰੀ

Share On
lawrence-bishnoi-interview-case-punjab-government-issued-notice-to-4-big-officials
According to the government, show cause notices have been issued to the SSP, SP, DSP and CIA in-charge present at the time of Bishnoi's interview. Lawrence Bishnoi's first interview took place in the custody of the CIA unit of the Punjab Police in Kharar.

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਦੀ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ ਇਸ ਮਾਮਲੇ ਵਿਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਰਕਾਰ ਮੁਤਾਬਕ,ਬਿਸ਼ਨੋਈ ਦੀ ਇੰਟਰਵਿਊ ਸਮੇਂ ਮੌਜੂਦ ਐਸ.ਐਸ.ਪੀ., ਐਸ.ਪੀ., ਡੀ.ਐਸ.ਪੀ. ਅਤੇ ਸੀ.ਆਈ.ਏ. ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਖਰੜ ਵਿਚ ਪੰਜਾਬ ਪੁਲਿਸ ਦੀ ਸੀ.ਆਈ.ਏ. ਯੂਨਿਟ ਦੀ ਹਿਰਾਸਤ ਵਿਚ ਹੋਈ ਸੀ। ਹਾਈਕੋਰਟ ਨੇ ਖਰੜ ਦੇ ਸੀਆਈਏ ਇੰਚਾਰਜ ਸ਼ਿਵ ਕੁਮਾਰ ਬਾਰੇ ਵਿਸ਼ੇਸ਼ ਤੌਰ 'ਤੇ ਪੁੱਛਿਆ ਕਿ ਉਹ ਕਿੱਥੇ ਤਾਇਨਾਤ ਹੈ।

ਇਸ 'ਤੇ ਸਰਕਾਰੀ ਵਕੀਲ ਨੇ ਕਿਹਾ ਕਿ ਉਹ ਸੇਵਾਮੁਕਤ ਹੋ ਚੁੱਕੇ ਹਨ ਪਰ ਉਨ੍ਹਾਂ ਨੂੰ ਐਕਸਟੈਂਸ਼ਨ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਐਕਸਟੈਂਸ਼ਨ ਕਿਸ ਆਧਾਰ 'ਤੇ ਦਿੱਤੀ ਗਈ ਇਸ ਦੀ ਡਿਟੇਲਸ ਸੌਂਪੀ ਜਾਵੇ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link