15.5C Vancouver
ADS

Jun 1, 2022 2:07 PM - ANI

ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ, ਬੋਲਿਆ, 'ਮੇਰਾ ਮੂਸੇਵਾਲਾ ਦੇ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ'

Share On
lawrence-bishnoi-not-cooperating-during-interrogation-says-police-sources
Lawrence Bishnoi not cooperating during interrogation_ANI

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਪੁੱਛਗਿੱਛ ਦੌਰਾਨ ਜਾਂਚ ਵਿਚ ਪੁਲਿਸ ਨੂੰ ਸਹਿਯੋਗ ਨਹੀਂ ਦੇ ਰਿਹਾ ਹੈ। ਸੂਤਰਾਂ ਤੋਂ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ। ਮੂਸੇਵਾਲਾ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਦੀ ਕਸਟੱਡੀ ਵਿਚ ਲਿਆ ਹੈ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹੈ। ਸਪੈਸ਼ਲ ਸੈੱਲ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਲਾਰੈਂਸ ਨੇ ਦਾਅਵਾ ਕੀਤਾ ਹੈ ਕਿ ਮੂਸੇਵਾਲਾ ਦੇ ਕਤਲ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ।

ਲਾਰੈਂਸ ਨੇ ਉਸ ਸੋਸ਼ਲ ਮੀਡੀਆ ਪੋਸਟ ਤੋਂ ਵੀ ਕਿਨਾਰਾ ਕੀਤਾ ਹੈ, ਜਿਸ ਵਿਚ ਉਸ ਦੀ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ।

ਸੂਤਰਾਂ ਅਨੁਸਾਰ, ਫਿਲਹਾਲ ਪੁਲਿਸ ਇਹ ਪਤਾ ਲਾਉਣ ਦਾ ਯਤਨ ਕਰ ਰਹੀ ਹੈ ਕਿ ਕਤਲ ਦੀ ਸਾਜ਼ਿਸ਼ ਵਿਚ ਕੌਣ-ਕੌਣ ਸ਼ਾਮਲ ਹੈ ਅਤੇ ਕਿਸ ਨੇ ਮਦਦ ਕੀਤੀ ਤੇ ਗੋਲੀਆਂ ਚਲਾਉਣ ਵਾਲੇ ਕਿੱਥੋਂ ਆਏ। ਉੱਥੇ ਹੀ, ਸੂਤਰਾਂ ਮੁਤਾਬਕ ਜਾਂਚ ਵਿਚ ਪਤਾ ਲੱਗਾ ਹੈ ਕਿ ਕਤਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੋ ਵੀ ਮੈਸੇਜ ਭੇਜੇ ਜਾ ਰਹੇ ਹਨ, ਉਹ ਜਾਂ ਤਾਂ ਵਿਦੇਸ਼ ਤੋਂ ਭੇਜੇ ਜਾ ਰਹੇ ਹਨ ਜਾਂ ਫਿਰ ਵੀ. ਪੀ. ਐੱਨ. ਜ਼ਰੀਏ। ਸੂਤਰਾਂ ਨੇ ਕਿਹਾ, "ਲਾਰੈਂਸ ਤੇ ਗੋਲਡੀ ਬਰਾੜ ਹਰ ਵਾਰ ਨਵੇਂ ਸ਼ੂਟਰਾਂ ਦੀ ਵਰਤੋਂ ਕਰਦੇ ਹਨ, ਤਾਂ ਜੋ ਪੁਲਿਸ ਉਨ੍ਹਾਂ ਤੱਕ ਆਸਾਨੀ ਨਾਲ ਨਾ ਪਹੁੰਚ ਸਕੇ ਅਤੇ ਜੇ ਪਹੁੰਚ ਵੀ ਜਾਵੇ ਤਾਂ ਉਹ ਇਸ ਨੂੰ ਉਨ੍ਹਾਂ ਨਾਲ ਨਾ ਜੋੜ ਸਕਣ"

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link