15.56C Vancouver
ADS

Mar 15, 2021 8:32 PM -

ਮੰਗ ਵੰਜੋ ਦੇ ਵਕੀਲ ਨੇ ਪੇਸ਼ ਕੀਤੀ ਦਲੀਲ, ਕਿਹਾ ਨਵੇਂ ਸਬੂਤ ਪੇਸ਼ ਕਰਨਗੇ ਐਚ.ਐਸ.ਬੀ.ਸੀ. ਦੇ ਲੋਨ ਦੇ ਨੁਕਸਾਨ ਦੇ ਖਤਰੇ ਨੂੰ ਚੁਣੌਤੀ

Share On
lawyer-for-meng-wanzhou-argues-new-evidence-would-challenge-hsbc-loan-loss-risk
Meng Wanzhou, chief financial officer of Huawei, leaves her home to attend B.C. Supreme Court in Vancouver, on Thursday, March 4, 2021. THE CANADIAN PRESS/Darryl Dyck

ਵੁਆਵੇ ਦੀ ਐਗਜ਼ੀਕਿਊਟਿਵ ਮੰਗ ਵੰਜੋ ਦੇ ਵਕੀਲ ਨੇ ਅੱਜ ਐਕਸਟ੍ਰਾਡਿਸ਼ਨ ਮਾਮਲੇ 'ਚ ਨਵੇਂ ਸਬੂਤ ਲਏ ਜਾਣ ਦੀ ਮੰਗ ਕੀਤੀ ਹੈ।

ਫਰੈਂਕ ਅਡਾਰੀਓ ਨੇ ਕਿਹਾ ਕਿ ਜੇਕਰ ਕਰਾਊਨ ਇਹ ਦਲੀਲ ਦੇਣ ਨੂੰ ਤਿਆਰ ਹੈ ਕਿ ਜਿਸ ਬੈਂਕ ਨਾਲ ਮੰਗ ਵੰਜੋ ਨੂੰ ਜੋੜ ਕੇ ਸਵਾਲ ਖੜੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਮੰਗ ਵੰਜੋ ਦੇ ਕਥਿਤ ਐਕਸ਼ਨਸ ਕਾਰਨ ਲੋਨਸ ਦਾ ਨੁਕਸਾਨ ਹੋ ਸਕਦਾ ਸੀ, ਤਾਂ ਅਜਿਹੇ 'ਚ ਇਸ ਦੇ ਸਬੂਤ ਵੀ ਮੰਗੇ ਜਾਣ।

ਯਾਦ ਰਹੇ ਮੰਗ ਵੰਜੋ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਐਚ.ਐਸ.ਬੀ.ਸੀ. ਨੂੰ ਸਕਾਈਕੌਮ ਨਾਮ ਦੀ ਕੰਪਨੀ 'ਤੇ ਵੁਆਵੇ ਦੇ ਕੰਟਰੋਲ ਦੀ ਗਲਤ ਜਾਣਕਾਰੀ ਦਿੱਤੀ ਸੀ।

ਇਸ ਨਾਲ ਬੈਂਕ ਲਈ ਇਰਾਨ ਨਾਲ ਸੰਬੰਧਤ ਪਬੰਦੀਆਂ ਦਾ ਉਲੰਘਣ ਕਰਨ ਜਿਹੇ ਹਾਲਾਤ ਬਣ ਗਏ ਸਨ।

ਮੰਗ ਵੰਜੋ ਅਤੇ ਵੁਆਵੇ ਨੇ ਇਹਨਾਂ ਇਲਜ਼ਾਮਾਂ ਨੂੰ ਲਗਾਤਾਰ ਨਕਾਰਿਆ ਹੈ।

ਵਕੀਲ ਦਾ ਕਹਿਣਾ ਹੈ ਕਿ ਅਮਰੀਕਾ ਵੱਲੋਂ ਇਸ ਮਾਮਲੇ 'ਚ ਮੰਗ ਵੰਜੋ ਖਿਲਾਫ਼ ਪੇਸ਼ ਕੀਤੇ ਗਏ ਸਬੂਤ ਭਰੋਸੇਯੋਗ ਨਹੀਂ ਹਨ।

ਉਨ੍ਹਾਂ ਕਿਹਾ ਕਿ ਸਬੂਤਾਂ 'ਚ ਸਾਲ 2017 ਦਾ ਇੱਕ ਲੋਨ ਸ਼ਾਮਿਲ ਕੀਤਾ ਗਿਆ ਹੈ ਜੋ ਐਚ.ਐਸ.ਬੀ.ਸੀ. ਨਾਲ ਸੰਬੰਧਤ ਨਹੀਂ ਸੀ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link