Aug 21, 2026 6:49 PM - Connect Newsroom - Ramandeep Kaur

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਮੈਕਫਰਸਨ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਧਰਮ ਅਨੁਸਾਰ ਚੱਲਣ ਦਾ ਅਧਿਕਾਰ ਹੈ ਅਤੇ ਅਜਿਹੇ ਹਿੰਸਕ ਹਮਲੇ ਕਿਸੇ ਵੀ ਕੀਮਤ 'ਤੇ ਬਰਦਾਸ਼ਤਕਰਨਯੋਗ ਨਹੀਂ ਹਨ।
ਉਥੇ ਹੀ, ਸਰੀ-ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਇਸ ਘਟਨਾ 'ਤੇ ਡੂੰਘੀ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਕੈਨੇਡਾ ਵਰਗੇ ਲੋਕਤੰਤਰੀ ਦੇਸ਼ ਵਿਚ ਨਫ਼ਰਤ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਹੈ। ਧਾਲੀਵਾਲ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਦੇਸ਼ ਵਿਚ ਵਧ ਰਹੀ ਸਿੱਖ-ਵਿਰੋਧੀ ਨਫ਼ਰਤ ਖ਼ਿਲਾਫ਼ ਇੱਕਜੁੱਟ ਹੋ ਕੇ ਦ੍ਰਿੜਤਾ ਨਾਲ ਖੜ੍ਹੇ ਹੋਣਾ ਹੋਵੇਗਾ।




