11.54C Vancouver
ADS

Sep 17, 2021 4:33 PM -

ਚੋਣ ਮੁਹਿੰਮ ਦੇ ਆਖਰੀ ਦਿਨ ਵਿੱਚ ਲੀਡਰਾਂ ਨੇ ਵੋਟਰਾਂ ਨੂੰ ਸੋਮਵਾਰ ਨੂੰ ਹਰ ਹਾਲ ਵਿੱਚ ਵੋਟ ਪਾਉਣ ਦੀ ਅੱਪੀਲ ਕੀਤੀ।

Share On
leaders-make-get-out-the-vote-plea-for-monday-as-campaign-race-hits
Liberal Leader Justin Trudeau makes a whistle stop in Trois-Riviers, Que., on Thursday, Sept. 16, 2021. THE CANADIAN PRESS/Sean Kilpatrick

ਲਿਬ੍ਰਲ ਪਾਰਟੀ ਲੀਡਰ ਜਸਟਿਨ ਟਰੂਡੋ ਦਾ ਕਹਿਣਾ ਸੀ ਕਿ ਭਾਵੇ ਵੋਟਰ ਕਿਸੇ ਵੀ ਇੱਕ ਪਾਰਟੀ ਨੂੰ ਮੇਜੋਰਿਟੀ ਨਾਂ ਦੇਣ ਤਾਂ ਵੀ ਇਹ ਚੋਣਾਂ ਕਰਵਾਉਣ ਦਾ ਫੈਸਲਾ ਵਿਅਰਥ ਨਹੀਂ ਜਾਵੇਗਾ।

ਪੋਲਾਂ ਦੇ ਮੁਤਾਬਿਕ ਹੁਣ ਸੋਮਵਾਰ ਨੂੰ ਹੋਣ ਵਾਲਿਆਂ ਚੋਣਾਂ ਵਿੱਚ ਲਿਬ੍ਰਲ ਅਤੇ ਕੋਨਸਰਵੇਟਿਵ ਬਰਾਬਰ ਚੱਲ ਰਹੇ ਹਨ ਅਤੇ ਲੱਗ ਰਿਹਾ ਹੈ ਕਿ ਕਿਸੇ ਵੀ ਪਾਰਟੀ ਦੀ ਮੇਜੋਰਿਟੀ ਸਰਕਾਰ ਨਹੀਂ ਬਣੇਗੀ।

ਅੱਜ ਵਿੰਡਸਰ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਲਿਬ੍ਰਲ ਪਾਰਟੀ ਦੇ ਲੀਡਰ ਟਰੂਡੋ ਨੇ ਕਿਹਾ ਕਿ ਪਿਛਲੇ 5 ਹਫਤਿਆਂ ਤੋਂ ਕੈਨੇਡਾ ਦੇ ਲੋਕ ਪਾਰਟੀਆਂ ਦੀਆਂ ਨੀਤੀਆਂ ਸੁਣ ਰਹੇ ਹਨ ਅਤੇ ਇਸੇ ਆਧਾਰ ਤੇ ਅਗਲੀ ਸਰਕਾਰ ਦਾ ਫੈਸਲਾ ਕੀਤਾ ਜਾਵੇਗਾ।

ਟਰੂਡੋ ਨੇ ਕਿਹਾ ਕਿ ਹੋ ਸਕਦਾ ਹੈ ਕਿ ਇਹ ਚੋਣਾਂ ਕੈਨੇਡਾ ਨੂੰ ਮਹਾਂਮਾਰੀ ਤੋਂ ਬਾਹਰ ਕੱਢਣ ਲਈ ਜ਼ਰੂਰੀ ਸਾਬਿਤ ਨਾਂ ਹੋਣ ਪਰ ਕੈਨੇਡਾ ਦੇ ਲੋਕਾਂ ਲਈ ਸੋਮਵਾਰ ਨੂੰ ਫੈਸਲਾ ਕਰਨਾ ਬਹੁਤ ਜ਼ਰੂਰੀ ਹੋਵੇਗਾ।

ਉਧਰ ਐਨ ਡੀ ਪੀ ਦੇ ਲੀਡਰ ਜਗਮੀਤ ਸਿੰਘ ਨੇ ਕਿਹਾ ਕਿ ਉਹ ਇਸ ਵਾਰ ਔਨ ਕੈੰਪਸ ਵੋਟਾਂ ਨਾਂ ਪਵਾਉਣ ਦੇ ਫੈਸਲੇ ਕਰਕੇ ਚਿੰਤਤ ਹਨ ਜਿਸ ਕਰਕੇ ਇੱਥੇ ਪੜ੍ਹਦੇ ਬੱਚਿਆਂ ਲਈ ਵੋਟ ਪਾਉਣੀ ਔਖੀ ਹੋ ਜਾਵੇਗੀ।

ਸਿੰਘ ਦਾ ਕਹਿਣਾ ਸੀ ਕਿ ਇਹ ਵੀ ਇੱਕ ਕਾਰਣ ਹੈ ਕਿ ਟਰੂਡੋ ਨੂੰ ਮਹਾਂਮਾਰੀ ਚੱਲਦੇ ਹੋਣ ਦੇ ਦੌਰਾਨ ਚੋਣਾਂ ਕਾਲ ਨਹੀਂ ਸੀ ਕਰਨੀਆਂ ਚਾਹੀਦੀਆਂ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link