Dec 28, 2020 12:45 PM -

ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ 25 ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਵੇਂ ਖੇਤੀ ਬਿੱਲਾਂ ਦੇ ਹੱਕ 'ਚ ਮੈਮੋਰੰਡਮ ਦਿੱਤਾ ਗਿਆ|
ਅੱਜ ਭਾਰਤ ਦੀਆਂ ਵੱਖੋ-ਵੱਖ 25 ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਖੇਤੀ ਬਿੱਲਾਂ ਦੇ ਹੱਕ 'ਚ ਮੈਮੋਰੰਡਮ ਦਿੰਦਿਆਂ ਆਖਿਆ ਗਿਆ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ ਅਤੇ ਵਾਪਸ ਨਹੀਂ ਲਏ ਜਾਣੇ ਚਾਹੀਦੇ|
ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸ਼ੁਕਰੀਆ ਅਦਾ ਕੀਤਾ ਗਿਆ|
ਦੱਸਣਯੋਗ ਹੈ ਕਿ ਕਿਸਾਨਾਂ ਦਾ ਜੱਥਾ ਤੋਮਰ ਨੂੰ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚਾਲੇ 30 ਦਸੰਬਰ ਨੂੰ ਹੋਣ ਵਾਲੀ ਗੱਲ-ਬਾਤ ਤੋਂ ਪਹਿਲਾ ਮਿਲਿਆ ਹੈ|
ਵਿਰੋਧ ਕਰ ਰਹੇ ਕਿਸਾਨ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ 'ਤੇ ਡਟੇ ਹੋਏ ਹਨ|




