16.81C Vancouver
ADS

Jun 2, 2026 1:51 PM - Connect Newsroom - Ramandeep Kaur with files from The Canadian Press

ਲੇਬਲੈਂਕ ਅਮਰੀਕੀ ਵਪਾਰ ਪ੍ਰਤੀਨਿਧ ਨਾਲ ਮੁਲਾਕਾਤ ਲਈ ਜਾਣਗੇ ਵਾਸ਼ਿੰਗਟਨ

Share On
leblanc-to-meet-u-s-trade-representative-as-canada-seeks-to-advance-trade-discussions
Spokesperson Gabriel Brunet said LeBlanc will be joined by Canada's Chief Trade Negotiator, Janice Charette, for the meeting. (Photo: The Canadian Press)

ਕੈਨੇਡਾ ਅਮਰੀਕਾ ਟਰੇਡ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਆਪਣੇ ਅਮਰੀਕੀ ਹਮਰੁਤਬਾ ਨਾਲ ਵਪਾਰਕ ਮੁਲਾਕਾਤ ਲਈ ਵਾਸ਼ਿੰਗਟਨ ਵਿਚ ਹਨ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਔਟਵਾ ਅਤੇ ਟਰੰਪ ਪ੍ਰਸ਼ਾਸਨ ਵਿਚਾਲੇ CUSMA ਵਪਾਰਕ ਸਮਝੌਤੇ ਨੂੰ ਲੈ ਕੇ ਅਧਿਕਾਰਤ ਗੱਲਬਾਤ ਮੈਕਸੀਕੋ ਦੇ ਮੁਕਾਬਲੇ ਕਾਫੀ ਪਿੱਛੇ ਚੱਲ ਰਹੀ ਹੈ।

ਲੇਬਲੈਂਕ ਨਾਲ ਕੈਨੇਡਾ ਦੀ ਮੁੱਖ ਵਪਾਰ ਵਾਰਤਾਕਾਰ ਜੈਨਿਸ ਚੈਰੇਟ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਵੇਗੀ, ਜਿੱਥੇ ਉਹ ਟਰੰਪ ਦੇ ਟਰੇਡ Representative Jamieson Greer ਨਾਲ ਮੁਲਾਕਾਤ ਕਰਨਗੇ। ਇਹ ਬੈਠਕ ਇਸ ਲਈ ਖਾਸ ਹੈ ਕਿਉਂਕਿ CUSMA ਦੇ ਲਾਜ਼ਮੀ ਰੀਵਿਊ ਤੋਂ ਪਹਿਲਾਂ ਕੈਨੇਡਾ ਅਤੇ ਅਮਰੀਕਾ ਵਿਚਾਲੇ ਅਜੇ ਤੱਕ ਰਸਮੀ ਗੱਲਬਾਤ ਸ਼ੁਰੂ ਨਹੀਂ ਹੋ ਸਕੀ ਹੈ, ਜਦੋਂ ਕਿ ਅਮਰੀਕਾ ਅਤੇ ਮੈਕਸੀਕੋ ਪਹਿਲੇ ਦੌਰ ਦੀ ਦੁਵੱਲੀ ਗੱਲਬਾਤ ਪੂਰੀ ਵੀ ਕਰ ਚੁੱਕੇ ਹਨ। ਅਮਰੀਕਾ ਵਲੋਂ ਕੈਨੇਡੀਅਨ ਡੇਅਰੀ, ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਪਾਬੰਦੀਆਂ ਅਤੇ ਔਨਲਾਈਨ ਸਟ੍ਰੀਮਿੰਗ ਐਕਟ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ।

ਦੂਜੇ ਪਾਸੇ, ਕੈਨੇਡਾ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਲੱਗੇ ਟੈਰਿਫਸ ਨੂੰ ਹਟਾਏ ਜਾਣ ਦੀ ਮੰਗ ਕਰ ਰਿਹਾ ਹੈ। ਬੀਤੇ ਸਾਲ ਟਰੰਪ ਵੱਲੋਂ ਕੈਨੇਡਾ ਨਾਲ ਵਪਾਰਕ ਵਾਰਤਾ ਨੂੰ ਰੋਕ ਦਿੱਤਾ ਗਿਆ ਸੀ, ਜਿਸ ਦਾ ਕਾਰਨ ਓਨਟਾਰੀਓ ਸਰਕਾਰ ਵੱਲੋਂ ਸਪੌਂਸਰ ਕੀਤਾ ਇੱਕ ਵਿਗਿਆਪਨ ਸੀ ਜਿਸ ਵਿਚ ਸਾਬਕਾ ਅਮਰੀਕੀ ਰਾਸ਼ਟਰਪਤੀ ਰੋਨਾਲਡ ਰੀਗਨ ਦੇ ਟੈਰਿਫਸ ਵਿਰੋਧੀ ਬਿਆਨ ਦਾ ਹਵਾਲਾ ਦਿੱਤਾ ਗਿਆ ਸੀ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link