13.77C Vancouver
ADS

Mar 6, 2026 7:09 PM - Connect Newsroom - Ramandeep Kaur with files from The Canadian Press

ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਲਈ ਵਾਸ਼ਿੰਗਟਨ ਡੀ.ਸੀ.ਪਹੰਚੇ ਡੋਮਿਨਿਕ ਲੇਬਲੈਂਕ

Share On
leblanc-to-meet-u-s-trade-representative-in-washington-ahead-of-cusma-review
Canada has already started domestic consultations on the agreement ahead of the review, but Ottawa has not formally launched negotiations with the United States.(Photo: The Canadian Press)

ਕੈਨੇਡਾ ਦੇ ਅਮਰੀਕਾ ਨਾਲ ਵਪਾਰਕ ਸਬੰਧਾਂ ਦੇ ਮੰਤਰੀ ਡੋਮਿਨਿਕ ਲੇਬਲੈਂਕ ਸ਼ੁੱਕਰਵਾਰ ਨੂੰ ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੁਲਾਕਾਤ ਕਰਨ ਲਈ ਵਾਸ਼ਿੰਗਟਨ ਡੀ.ਸੀ. ਪਹੁੰਚ ਗਏ ਹਨ। ਪਿਛਲੇ ਸਾਲ ਦੇ ਅਖੀਰ ਵਿਚ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਟੁੱਟਣ ਤੋਂ ਬਾਅਦ ਇਹ ਪਹਿਲੀ ਉੱਚ-ਪੱਧਰੀ ਮੀਟਿੰਗ ਹੈ। ਉਹ ਟਰੰਪ ਦੇ ਵਪਾਰ ਪ੍ਰਤੀਨਿਧ ਜੈਮੀਸਨ ਗ੍ਰੀਰ ਨਾਲ ਬੈਠਕ ਕਰਨਗੇ।

ਇਸ ਦਾ ਮੁੱਖ ਏਜੰਡਾ ਨੌਰਥ ਅਮਰੀਕਾ ਫ੍ਰੀ ਟਰੇਡ ਐਗਰੀਮੈਂਟ ਦਾ ਇਸ ਸਾਲ ਹੋਣ ਵਾਲਾ ਲਾਜ਼ਮੀ ਰਿਵਿਊ ਹੈ। ਇਹ ਚਿੰਤਾ ਜਤਾਈ ਜਾ ਰਹੀ ਕਿ ਜੇ ਸੀ.ਯੂ.ਐਸ.ਐਮ.ਏ. ਖ਼ਤਮ ਹੁੰਦਾ ਹੈ ਜਾਂ ਇਸ ਨੂੰ ਟਰੰਪ ਪ੍ਰਸ਼ਾਸਨ ਵਲੋਂ ਮਨਮਰਜ਼ੀ ਦੀਆਂ ਸ਼ਰਤਾਂ ਦਾ ਦਬਾਅ ਪਾ ਕੇ ਅੱਗੇ ਵਧਾਇਆ ਜਾਂਦਾ ਹੈ ਤਾਂ ਇਸ ਦੇ ਕੈਨੇਡਾ ਲਈ ਗੰਭੀਰ ਸਿੱਟੇ ਨਿਕਲ ਸਕਦੇ ਹਨ। ਹੁਣ ਤੱਕ ਸੀ.ਯੂ.ਐਸ.ਐਮ.ਏ. ਨੇ ਕੈਨੇਡਾ ਦੇ ਜ਼ਿਆਦਾਤਰ ਵਪਾਰ ਨੂੰ ਬਚਾਇਆ ਹੋਇਆ ਹੈ ਪਰ ਸਟੀਲ ਅਤੇ ਆਟੋ ਮੋਬਾਇਲ ਵਰਗੇ ਸੈਕਟਰ-ਵਿਸ਼ੇਸ਼ ਟੈਰਿਫ ਲਾਗੂ ਹਨ।

ਪਿਛਲੇ ਸਾਲ ਅਕਤੂਬਰ ਵਿਚ ਗੱਲਬਾਤ ਟੁੱਟਣ ਤੋਂ ਪਹਿਲਾਂ ਕੈਨੇਡਾ ਇਸ ਮੋਰਚੇ 'ਤੇ ਕੁਝ ਰਾਹਤ ਪ੍ਰਾਪਤ ਕਰਨ ਲਈ ਕੰਮ ਕਰ ਰਿਹਾ ਸੀ, ਜਦੋਂ ਓਨਟਾਰੀਓ ਵੱਲੋਂ ਟੈਰਿਫ ਵਿਰੋਧੀ ਇਸ਼ਤਿਹਾਰ ਚਲਾਉਣ ਕਾਰਨ ਰਾਸ਼ਟਰਪਤੀ ਟਰੰਪ ਨੇ ਕੈਨੇਡਾ ਨਾਲ ਰਸਮੀ ਵਪਾਰਕ ਗੱਲਬਾਤ ਸਸਪੈਂਡ ਕਰ ਦਿੱਤੀ ਸੀ। ਕੈਨੇਡਾ-ਮੈਕਸੀਕੋ ਦੋਵੇਂ ਚਾਹੁੰਦੇ ਹਨ ਕਿ ਇਹ ਤਿਕੋਣੀ ਵਪਾਰਕ ਸੰਧੀ ਬਣੀ ਰਹੇ, ਜਦੋਂ ਕਿ ਅਮਰੀਕਾ ਵਲੋਂ ਅਨਿਸ਼ਚਿਤਤਾ ਬਣੀ ਹੋਈ ਹੈ।

Latest news

towns-orders-removal-of-alberta-separation-billboard-after-public-complaints
Punjabi

ਸਿਆਸੀ ਸੁਨੇਹੇ ਵਾਲਾ ਬਿਲਬੋਰਡ ਹਟਾਉਣ ਲਈ ਟੇਬਰ ਪ੍ਰਸ਼ਾਸਨ ਦੇ ਹੁਕਮ

ਐਲਬਰਟਾ ਦੇ ਕਸਬੇ ਟੇਬਰ ਵਿਚ ਲੱਗੇ ਇਲੈਕਟ੍ਰਾਨਿਕ ਬਿਲਬੋਰਡ ਨੂੰ ਹਟਾਉਣ ਦੇ ਸਖਤ ਹੁਕਮ ਜਾਰੀ ਹੋਏ ਹਨ, ਜੋ ਸੂਬੇ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਹਿਮਾਇਤ ਕਰ ਰਿਹਾ ਸੀ। ਜਨਤਾ ਵੱਲੋਂ ਕਈ ਸ਼ਿਕਾਇਤਾਂ ਮਿਲਣ ਮਗਰੋਂ ਟਾਊਨ ਔਫ ਟੇਬਰ ਨੇ ਇਸ ਨੂੰ ਤੁਰੰਤ ਹਟਾਉਣ ਲਈ ਸਖਤੀ ਵਰਤੀ। ਇਸ ਡਿਜੀਟਲ ਬਿਲਬੋਰਡ ਉੱਤੇ Send Ottawa a message! Choose Alberta ਲਿਖਿਆ ਹੋਇਆ ਸੀ।
teens-body-recovered-from-b-c-lake-after-weekend-boat-capsize
Punjabi

ਬੀ.ਸੀ. ਦੀ ਲੇਕ ਵਿੱਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਬੀ.ਸੀ. ਦੇ ਕੈਰੀਬੂ ਖੇਤਰ ਦੀ ਸਟੋਨੀ ਲੇਕ ਵਿਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਪ੍ਰਿੰਸ ਜਾਰਜ ਦੇ 17 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਾਦਸੇ ਤੋਂ ਬਾਅਦ ਹੀ ਨੌਜਵਾਨ ਨੂੰ ਮ੍ਰਿਤਕ ਮੰਨਿਆ ਜਾ ਰਿਹਾ ਸੀ ਅਤੇ ਉਸ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਓਪ੍ਰੇਸ਼ਨ ਚਲਾਇਆ ਗਿਆ ਸੀ। ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ Quesnel ਸ਼ਹਿਰ ਤੋਂ ਲਗਭਗ 100 ਕਿਲੋਮੀਟਰ ਦੂਰ ਸਥਿਤ ਸਟੋਨੀ ਲੇਕ ਵਿਚ ਵਾਪਰੀ ਸੀ।
former-surrey-mayor-calls-for-independent-investigation-into-sps-chiefs-dismissal
Punjabi

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਮੁਖੀ ਦੀ ਬਰਖ਼ਾਸਤਗੀ ਮਾਮਲੇ ਵਿੱਚ ਸੁਤੰਤਰ ਜਾਂਚ ਦੀ ਕੀਤੀ ਮੰਗ

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਚੀਫ਼ ਨੌਰਮ ਲਿਪਿੰਸਕੀ ਨੂੰ ਅਹੁਦੇ ਤੋਂ ਹਟਾਏ ਜਾਣ ਅਤੇ ਸਰੀ ਪੁਲਿਸ ਬੋਰਡ ਦੇ ਦੋ ਡਾਇਰੈਕਟਰਜ਼ ਦੇ ਅਸਤੀਫ਼ਿਆਂ ਦੇ ਮਾਮਲੇ ਵਿਚ ਇੱਕ ਸੁਤੰਤਰ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਮੈਕੈਲਮ ਨੇ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ ਭਾਵੇਂ ਉਹ ਕੋਈ ਕੌਂਸਲਰ ਹੋਵੇ ਜਾਂ ਮੇਅਰ ਅਤੇ ਜੇਕਰ ਨਿਯਮ ਟੁੱਟੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ।
carney-congratulates-modi-on-becoming-indias-longest-serving-continuously-serving-prime-minister
Punjabi

ਪੀ.ਐਮ. ਕਾਰਨੀ ਨੇ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ

ਪੀ.ਐਮ.ਮਾਰਕ ਕਾਰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਇਤਿਹਾਸ ਵਿਚ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੱਤੀ ਹੈ। ਪੀ. ਐੱਮ. ਕਾਰਨੀ ਨੇ ਇਸ ਮੌਕੇ ਭਵਿੱਖ ਦੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ-ਜਿਵੇਂ ਕੈਨੇਡਾ ਅਤੇ ਭਾਰਤ ਆਪਣੀ ਸਾਂਝੇਦਾਰੀ ਨੂੰ ਇੱਕ ਨਵੇਂ ਰੂਪ ਵਿਚ ਅੱਗੇ ਵਧਾ ਰਹੇ ਹਨ,ਉਹ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਖੁਸ਼ਹਾਲੀ ਅਤੇ ਆਰਥਿਕ ਤਰੱਕੀ ਲਿਆਉਣ ਲਈ ਮਿਲ ਕੇ ਕੰਮ ਜਾਰੀ ਰੱਖਣ ਦੇ ਇੱਛੁਕ ਹਨ।
majithias-anticipatory-bail-plea-adjourned-to-june-11-in-majitha-police-station-case
Punjabi

ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 11 ਜੂਨ ਤੱਕ ਟਲਿਆ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਤੇ ਕੱਲ੍ਹ 9 ਜੂਨ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਮਜੀਠਾ ਥਾਣਾ ਵਿੱਚ ਹੋਏ ਹੰਗਾਮੇ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ‘ਤੇ ਅੱਜ ਸੁਣਵਾਈ ਹੋਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link