14.33C Vancouver
ADS

Aug 20, 2024 4:20 PM - The Canadian Press

ਲੇਗੌਲਟ ਨੇ ਮਾਂਟਰੀਅਲ ਵਿੱਚ ਕੁਝ ਅਸਥਾਈ ਵਿਦੇਸ਼ੀ ਕਾਮਿਆਂ ’ਤੇ ਛੇ ਮਹੀਨਿਆਂ ਲਈ ਫ੍ਰੀਜ਼ ਦਾ ਕੀਤਾ ਐਲਾਨ

Share On
legault-announces-six-month-freeze-on-some-temporary-foreign-workers-in-montreal
The premier says the moratorium will apply to new applications and renewals, but nurses, teachers, construction workers, food transformation workers and those making at least $57,000 a year will be exempt.(Photo: The Canadian Press)

ਮਾਂਟਰੀਅਲ ਵਿਚ ਹੁਣ ਘੱਟ ਤਨਖ਼ਾਹ ਸਟਰੀਮ ਤਹਿਤ ਨਵੇਂ ਅਸਥਾਈ ਵਿਦੇਸ਼ੀ ਕਾਮਿਆਂ ਦੀ ਐਂਟਰੀ ਨਹੀਂ ਹੋਵੇਗੀ, ਕਿਊਬਿਕ ਦੇ ਪ੍ਰੀਮੀਅਰ ਫਰਾਂਕੋਇਸ ਲੇਗੌਲਟ ਨੇ ਅੱਜ ਇਸ ਸਬੰਧ ਵਿਚ ਕੁਝ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੀਆਂ ਅਰਜ਼ੀਆਂ ’ਤੇ 6 ਮਹੀਨੇ ਦੀ ਰੋਕ ਲਗਾਉਣ ਦੀ ਘੋਸ਼ਣਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਰੋਕ ਨਵੀਆਂ ਅਰਜ਼ੀਆਂ ਅਤੇ ਨਵੀਨੀਕਰਨ ਦੋਵਾਂ ’ਤੇ ਲਾਗੂ ਹੋਵੇਗੀ। ਹਾਲਾਂਕਿ, ਨਰਸਾਂ, ਅਧਿਆਪਕ, ਉਸਾਰੀ ਕਾਮੇ, ਭੋਜਨ ਪਰਿਵਰਤਨ ਕਰਮਚਾਰੀ ਅਤੇ ਸਾਲ ਵਿਚ ਘੱਟੋ-ਘੱਟ $57,000 ਕਮਾਉਣ ਵਾਲੇ ਲੋਕਾਂ ਨੂੰ ਛੋਟ ਦਿੱਤੀ ਜਾਵੇਗੀ।

ਲੇਗੌਲਟ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਕੀਤਾ ਗਿਆ ਕਿਉਂਕਿ ਸੂਬੇ ਵਿਚ ਅਸਥਾਈ ਪ੍ਰਵਾਸੀ ਸਿਰਫ ਦੋ ਸਾਲਾਂ ਵਿਚ 300,000 ਤੋਂ ਦੁੱਗਣੇ ਹੋ ਕੇ 600,000 ਹੋ ਗਏ ਹਨ, ਜਿਸ ਕਾਰਨ ਹਾਊਸਿੰਗ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਸੇਵਾਵਾਂ ’ਤੇ ਵੀ ਦਬਾਅ ਵੱਧ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮਾਂਟਰੀਅਲ ਵਿਚ ਲਗਭਗ 12,000 ਅਸਥਾਈ ਵਿਦੇਸ਼ੀ ਕਾਮੇ ਹਨ ਅਤੇ ਸੂਬੇ ਦੇ ਦੋ-ਤਿਹਾਈ ਤੋਂ ਵੱਧ ਗੈਰ-ਸਥਾਈ ਨਿਵਾਸੀ ਫੈਡਰਲ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ ਜਿਨ੍ਹਾਂ ਦੀ ਗਿਣਤੀ ਨੂੰ 420,000 ਤੋਂ ਘਟਾ ਕੇ 210,000 ਕਰਨ ਦੀ ਅਪੀਲ ਕੀਤੀ ਗਈ ਹੈ।

ਲੇਗੌਲਟ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿਚ ਸੂਬਾ ਇੱਕ ਬਿੱਲ ਵੀ ਪੇਸ਼ ਕਰਨ ਜਾ ਰਿਹਾ ਹੈ, ਜਿਸ ਤਹਿਤ ਸੂਬੇ ਨੂੰ ਕੁਝ ਸਕੂਲਾਂ ਵਿਚ ਇੰਟਰਨੈਸ਼ਨਲ ਸਟੂਡੈਂਟਸ ਦੀ ਗਿਣਤੀ ਨੂੰ ਸੀਮਤ ਕਰਨ ਦਾ ਅਧਿਕਾਰ ਮਿਲ ਜਾਵੇਗਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link