9.69C Vancouver
ADS

Jun 18, 2021 8:48 PM -

ਭਾਰਤ ਦੇ ਲੀਜੈਂਡਰੀ ਅਥਲੀਟ ਮਿਲਖਾ ਸਿੰਘ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ

Share On
legendary-sprinter-milkha-singh-passes-away-due-to-post-covid-complications
Track legend Milkha Singh passed away on Friday at the age of 91. He had tested positive for COVID-19 in May this year. (Photo - ANI)

ਭਾਰਤ ਦੇ ਨਾਮੀ ਅਥਲੀਟ ਮਿਲਖਾ ਸਿੰਘ ਦਾ ਦੇਹਾਂਤ ਹੋ ਗਿਆ ਹੈ।

ਉਹ 91 ਸਾਲ ਦੇ ਸਨ।

ਸ਼ੁੱਕਰਵਾਰ ਰਾਤ ਉਨ੍ਹਾਂ ਚੰਡੀਗੜ੍ਹ 'ਚ ਆਖਰੀ ਸਾਹ ਲਏ।

ਇਸੇ ਹਫ਼ਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦਾ ਵੀ ਦੇਹਾਂਤ ਹੋ ਗਿਆ ਸੀ।

ਸਾਲ 1958 ਦੇ ਕਾਮਨਵੈਲਥ ਖੇਡਾਂ ਦੇ ਚੈਂਪੀਅਨ ਅਤੇ ਸਾਲ 1960 ਦੇ ਰੋਮ ਓਲੰਪਿਕਸ 'ਚ ਭਾਰਤ ਦਾ ਨਾਮ ਚਮਕਾਉਣ ਵਾਲੇ ਮਿਲਖਾ ਸਿੰਘ ਕੋਵਿਡ-19 ਨਾਲ ਸੰਬੰਧਤ ਕੰਪਲੀਕੇਸ਼ਨਸ ਨਾਲ ਜੂਝ ਰਹੇ ਸਨ।

ਉਹ 20 ਮਈ ਨੂੰ ਕੋਵਿਡ-19 ਤੋਂ ਪੀੜਤ ਪਾਏ ਗਏ ਸਨ।

30 ਮਈ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ 3 ਜੂਨ ਨੂੰ ਪੀ.ਜੀ.ਆਈ. ਹਸਪਤਾਲ ਦਾਖਿਲ ਕਰਵਾਇਆ ਗਿਆ ਸੀ।

ਉਨ੍ਹਾਂ ਦੇ ਪੁੱਤਰ ਜੀਵ ਮਿਲਖਾ ਸਿੰਘ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

ਪਰਿਵਾਰ ਵੱਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਕਿ "ਬੇਹੱਦ ਦੁੱਖ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਮਿਲਖਾ ਸਿੰਘ ਜੀ ਦਾ 18 ਜੂਨ 2021 ਨੂੰ ਰਾਤ ਕਰੀਬ 11.30 ਵਜੇ ਦੇਹਾਂਤ ਹੋ ਗਿਆ ਹੈ।"

ਪਰਿਵਾਰ ਨੇ ਇਹ ਵੀ ਕਿਹਾ ਕਿ ਇਹ ਸੱਚੀ ਕੰਪੈਨੀਅਨਸ਼ਿਪ ਦਰਸ਼ਾਉਂਦਾ ਹੈ ਕਿ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਨੇ 5 ਦਿਨਾਂ ਵਿਚਾਲੇ ਦੁਨੀਆ ਨੂੰ ਅਵਿਦਾ ਕਹਿ ਦਿੱਤਾ।

ਇਸ ਖਬਰ ਨਾਲ ਖੇਡ ਜਗਤ 'ਚ ਸੋਕ ਦੀ ਲਹਿਰ ਦੌੜ ਗਈ ਹੈ।

ਮਿਲਖਾ ਸਿੰਘ ਦੇ ਦੇਹਾਂਤ 'ਤੇ ਰਾਜਨੀਤਕ, ਖੇਡ ਅਤੇ ਹੋਰ ਖੇਤਰਾਂ ਦੀਆਂ ਨਾਮੀ ਸ਼ਖਸੀਅਤਾਂ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link