9.97C Vancouver
ADS

Nov 15, 2023 7:08 PM - The Canadian Press

ਲੈਜਰ ਸਰਵੇ ਮੁਤਾਬਕ ਟਰੂਡੋ ਸਰਕਾਰ ਖਿਲਾਫ਼ ਲੋਕਾਂ 'ਚ ਭਾਰੀ ਅਸੰਤੁਸ਼ਟੀ

Share On
leger-survey-suggests-widespread-dissatisfaction-with-trudeau-government
Poilievre, an MP for almost 20 years and Conservative leader for a little more than a year, is still an unknown to some Canadians. (Photo: The Canadian Press)

ਕੈਨੇਡਾ ਵਿੱਚ ਅਗਲੇ ਇਲੈਕਸ਼ਨ ਤੋਂ ਪਹਿਲਾਂ ਟਰੂਡੋ ਸਰਕਾਰ ਖਿਲਾਫ਼ ਲੋਕਾਂ ਵਿੱਚ ਭਾਰੀ ਅਸੰਤੁਸ਼ਟੀ ਪਾਈ ਜਾ ਰਹੀ ਹੈ।

ਇੱਕ ਨਵੇਂ ਸਰਵੇ ਅਨੁਸਾਰ ਲਗਭਗ ਤਿੰਨ ਵਿੱਚੋਂ ਦੋ ਕੈਨੇਡੀਅਨਜ਼ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਾਰੇ ਨਕਾਰਾਤਮਕ ਪ੍ਰਭਾਵ ਹੈ ਅਤੇ ਅੱਧੇ ਚਾਹੁੰਦੇ ਹਨ ਕਿ ਉਹ ਅਗਲੀਆਂ ਇਲੈਕਸ਼ਨ ਤੋਂ ਪਹਿਲਾਂ ਅਸਤੀਫ਼ਾ ਦੇ ਦੇਣ।

ਲੈਜਰ ਦੇ ਸਰਵੇ ਮੁਤਾਬਕ, ਰਿਹਾਇਸ਼ ਦੀ ਸਮਰੱਥਾ ਅਤੇ ਮਹਿੰਗਾਈ ਤੋਂ ਲੈ ਕੇ ਹੈਲਥ ਕੇਅਰ, ਸਰਕਾਰੀ ਖਰਚ ਅਤੇ ਕਲਾਈਮੇਟ ਚੇਂਜ ਤੱਕ ਹਰ ਚੀਜ਼ 'ਤੇ ਲਿਬਰਲ ਸਰਕਾਰ ਖਿਲਾਫ ਲੋਕਾਂ ਵਿੱਚ ਭਾਰੀ ਅਸੰਤੁਸ਼ਟੀ ਹੈ।

ਸਰਵੇ ਕੀਤੇ ਗਏ ਲੋਕਾਂ ਵਿੱਚ ਪੰਜ ਵਿੱਚੋਂ ਇੱਕ ਦਾ ਕਹਿਣਾ ਸੀ ਕਿ ਉਹ ਟਰੂਡੋ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ।

ਲੈਜਰ ਨੇ ਇਹ ਸਰਵੇ ਪਿਛਲੇ ਹਫ਼ਤੇ ਦੇ ਤਿੰਨ ਦਿਨਾਂ ਦੌਰਾਨ ਔਨਲਾਈਨ ਕੀਤਾ ਜਿਸ ਵਿੱਚ 1,612 ਲੋਕ ਸ਼ਾਮਲ ਹੋਏ।ਨੈਸ਼ਨਲ ਪੱਧਰ 'ਤੇ ਸਿਰਫ਼ 30 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਟਰੂਡੋ ਸਰਕਾਰ ਤੋਂ ਸੰਤੁਸ਼ਟ ਹਨ ਜਦੋਂ ਕਿ 63 ਫੀਸਦੀ ਨੇ ਅਸੰਤੁਸ਼ਟੀ ਜ਼ਾਹਰ ਕੀਤੀ।

ਉਥੇ ਹੀ, ਬਿਹਤਰ ਪ੍ਰਧਾਨ ਮੰਤਰੀ ਦੇ ਸਵਾਲ 'ਤੇ 27 ਫੀਸਦੀ ਲੋਕਾਂ ਨੇ ਪੋਲੀਐਵ ਲਈ ਅਤੇ 17 ਫੀਸਦੀ ਨੇ ਟਰੂਡੋ ਦਾ ਸਮਰਥਨ ਕੀਤਾ।

ਸਰਵੇ ਵਿੱਚ ਸ਼ਾਮਲ ਲੋਕਾਂ ਵਿੱਚੋਂ ਅੱਧੇ ਤੋਂ ਵੱਧ ਨੇ ਟਰੂਡੋ ਸਰਕਾਰ ਵੱਲੋਂ ਚੀਨ ਅਤੇ ਭਾਰਤ ਨਾਲ ਕੈਨੇਡਾ ਦੇ ਰਿਸ਼ਤਿਆਂ ਨੂੰ ਹੈਂਡਲ ਕਰਨ ਦੇ ਤਰੀਕਿਆਂ ਨੂੰ ਲੈ ਕੇ ਨਾਰਾਜ਼ਗੀ ਜਤਾਈ।

ਦੋ ਤਿਹਾਈ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਟਰੂਡੋ ਕੋਲ ਭਵਿੱਖ ਲਈ ਕੋਈ ਸਪੱਸ਼ਟ ਵਿਜ਼ਨ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link