15.76C Vancouver
ADS

Jun 1, 2026 2:00 PM - Connect Newsroom - Ramandeep Kaur

ਲੈਥਬ੍ਰਿਜ ਪੁਲਿਸ ਨੇ ਪਿਤਾ 'ਤੇ ਆਪਣੇ ਹੀ ਬੱਚੇ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੇ ਲਗਾਏ ਦੋਸ਼

Share On
lethbridge-father-charged-after-toddler-found-unattended-near-traffic-police-say
The investigation found the man was subject to court-ordered conditions prohibiting him from possessing or consuming alcohol. (Photo: X Lethbridge Police)

ਲੈਥਬ੍ਰਿਜ ਪੁਲਿਸ ਵੱਲੋਂ ਇੱਕ 23 ਸਾਲਾ ਨੌਜਵਾਨ ਨੂੰ ‘ਤੇ ਆਪਣੇ 2 ਸਾਲਾ ਬੱਚੇ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਫਸਟ ਐਵੇਨਿਊ ਸਾਊਥ ਦੇ 500 ਬਲਾਕ ਵਿੱਚ ਸਥਿਤ ਇੱਕ ਕਾਰੋਬਾਰ ਤੋਂ ਸੂਚਨਾ ਮਿਲੀ ਸੀ ਕਿ ਉਹਨਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਇੱਕ ਛੋਟੇ ਬੱਚੇ ਨੂੰ ਸੜਕ ਵੱਲ ਜਾਂਦੀ ਇੱਕ ਬੇਕਾਬੂ ਸਟਰੋਲਰ ਵਿੱਚੋਂ ਬਚਾਇਆ ਹੈ।

ਸੁਰੱਖਿਆ ਕਰਮਚਾਰੀਆਂ ਨੇ ਦੱਸਿਆ ਕਿ ਇੱਕ ਨਸ਼ੇ ਵਿੱਚ ਬੇਸੁੱਧ ਨੌਜਵਾਨ ਨੇੜੇ ਹੀ ਇੱਕ ਖੰਭੇ ਕੋਲ ਬੈਠਾ ਹੋਇਆ ਸੀ, ਅਤੇ ਸਟਰੋਲਰ ਵਿੱਚ ਬੈਠਾ ਦੋ ਸਾਲਾ ਬੱਚਾ ਆਪਣੇ ਪੈਰਾਂ ਦੀ ਮਦਦ ਨਾਲ ਸਟਰੋਲਰ ਨੂੰ ਫਸਟ ਐਵੇਨਿਊ ਵੱਲ ਧੱਕ ਰਿਹਾ ਸੀ। ਸੁਰੱਖਿਆ ਕਰਮਚਾਰੀਆਂ ਨੇ ਸਟਰੋਲਰ ਨੂੰ ਸੜਕ ‘ਤੇ ਜਾਣ ਤੋਂ ਰੋਕਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਮੌਕੇ ਉੱਤੇ ਪਹੁੰਚੇ ਅਧਿਕਾਰੀਆਂ ਨੇ ਦੇਖਿਆ ਕਿ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਨਾ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕਦਾ ਸੀ ਅਤੇ ਨਾ ਹੀ ਬੱਚੇ ਨੂੰ ਸੰਭਾਲਣ ਦੇ ਯੋਗ ਸੀ। ਪੁਲਿਸ ਨੇ ਸਟਰੋਲਰ ਦੀ ਤਲਾਸ਼ੀ ਦੌਰਾਨ ਉਸ ਨਾਲ ਲੱਗੇ ਬੈਗ ਵਿੱਚੋਂ ਖੁੱਲ੍ਹੀ ਸ਼ਰਾਬ ਦੀ ਬੋਤਲ ਵੀ ਬਰਾਮਦ ਕੀਤੀ। ਨੌਜਵਾਨ ਨੂੰ ਮੌਕੇ ਤੋਂ ਬਿਨਾਂ ਕਿਸੇ ਵਿਰੋਧ ਦੇ ਗ੍ਰਿਫ਼ਤਾਰ ਕਰ ਲਿਆ ਗਿਆ। ਬੱਚਾ ਸੁਰੱਖਿਅਤ ਸੀ ਅਤੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੱਕ ਪੁਲਿਸ ਦੀ ਦੇਖਭਾਲ ਹੇਠ ਰਿਹਾ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link