17.55C Vancouver
ADS

May 8, 2026 5:23 PM - Connect Newsroom - Ramandeep Kaur

ਲੈਥਬ੍ਰਿਜ ਦੇ ਵਿਅਕਤੀ 'ਤੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਨਾਲ ਜੁੜੀਆਂ ਰਿਹਾਈ ਦੀਆਂ ਸ਼ਰਤਾਂ ਦੀ ਉਲੰਘਣਾ ਦੇ ਦੋਸ਼

Share On
lethbridge-man-charged-with-breaching-release-conditions-tied-to-child-sexual-abuse-case
Police say a 36-year-old man is facing charges for allegedly breaching court-ordered release conditions. (Photo: X Lethbridge Police)

ਲੈਥਬ੍ਰਿਜ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਬਾਲ ਜਿਨਸੀ ਸ਼ੋਸ਼ਣ ਨਾਲ ਜੁੜੇ ਮਾਮਲਿਆਂ ਨਾਲ ਸੰਬੰਧਿਤ ਪਹਿਲਾਂ ਲਗਾਈਆਂ ਗਈਆਂ ਰਿਹਾਈ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 6 ਮਈ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ 15 ਸਾਲਾ ਲੜਕੀ ਨਾਰਥਸਾਈਡ ਸਥਿਤ ਸਵੀਮਿੰਗ ਪੂਲ ਦੀ ਪਾਰਕਿੰਗ ਵਿੱਚ ਇੱਕ ਵਿਅਕਤੀ ਦੀ ਕਾਰ ਵਿੱਚ ਬੈਠੀ ਦੇਖੀ ਗਈ।

ਇਸ ਤੋਂ ਬਾਅਦ ਪੁਲਿਸ ਨੇ ਵਾਹਨ ਨੂੰ ਰੋਕ ਕੇ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਡਰਾਈਵਰ ਨੂੰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਸੰਪਰਕ ਕਰਨ ’ਤੇ ਪਾਬੰਦੀ ਸੀ। ਇਸ ਤੋਂ ਇਲਾਵਾ ਉਸ ਨੂੰ ਡੇਅਕੇਅਰ, ਸਕੂਲ, ਸਕੂਲ ਯਾਰਡ, ਖੇਡ ਮੈਦਾਨ, ਯੂਥ ਸ਼ੈਲਟਰ, ਸਵੀਮਿੰਗ ਪੂਲ ਅਤੇ ਪਬਲਿਕ ਪਾਰਕਾਂ ਵਿੱਚ ਜਾਣ ਤੋਂ ਵੀ ਮਨਾਹੀ ਕੀਤੀ ਗਈ ਸੀ।

ਇਹ ਸ਼ਰਤਾਂ ਉਸ ਵੇਲੇ ਲਗਾਈਆਂ ਗਈਆਂ ਸਨ ਜਦੋਂ 2025 ਵਿੱਚ ਬਾਲ ਜਿਨਸੀ ਸ਼ੋਸ਼ਣ ਅਤੇ ਚਾਈਲਡ ਪੋਰਨੋਗ੍ਰਾਫੀ ਐਕਸੈਸ ਕਰਨ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਰਿਹਾਅ ਕੀਤਾ ਗਿਆ ਸੀ।ਲੈਥਬ੍ਰਿਜ ਦੇ 36 ਸਾਲਾ David Alejandro Hernandez ‘ਤੇ ਰਿਹਾਈ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ। David ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link