11.81C Vancouver
ADS

Nov 12, 2020 6:34 PM -

ਹੌਂਗ ਕੌਂਗ ਦੇ ਲੋਕਾਂ ਨਾਲ ਸੰਬੰਧਤ ਇਮੀਗ੍ਰੇਸ਼ਨ ਪਲੈਨ ਦਾ ਲਿਬਰਲ ਸਰਕਾਰ ਨੇ ਕੀਤਾ ਐਲਾਨ

Share On
liberal-government-announces-long-awaited-plans-to-help-people-living-in-hong-kong
File - The Liberal government is creating a new measure for young people in Hong Kong: a work permit designed to speed up the process toward permanent residency in Canada. B.C. Government

ਲਿਬਰਲ ਸਰਕਾਰ ਵੱਲੋਂ ਹੌਂਗ ਕੌਂਗ 'ਚ ਯੁਵਾ ਵਰਗ ਲਈ ਨਵੇਂ ਇਮੀਗ੍ਰੇਸ਼ਨ ਨਿਯਮ ਐਲਾਨੇ ਗਏ ਹਨ।

ਇਸ ਤਹਿਤ ਕੈਨੇਡਾ 'ਚ ਵਰਕ ਪਰਮਿਟ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦੇ ਆਸਰੇ ਪਰਮਾਨੈਂਟ ਰੈਜ਼ੀਡੈਂਸੀ ਲਈ ਕੰਮ 'ਚ ਤੇਜ਼ੀ ਲਿਆਂਦੀ ਜਾ ਸਕੇਗੀ।

ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਇਸ ਸੰਬੰਧੀ ਐਲਾਨ ਕੀਤਾ ਹੈ।

ਹੌਂਗ ਕੌਂਗ 'ਚ ਬਣੇ ਹਾਲਾਤਾਂ ਵਿਚਾਲੇ 3,00,000 ਦੇ ਕਰੀਬ ਕਨੇਡੀਅਨ ਲੋਕਾਂ ਸਮੇਤ ਉੱਥੇ ਦੇ ਵਸਨੀਕਾਂ ਲਈ ਪਲੈਨ ਐਲਾਨੇ ਗਏ ਹਨ।

ਮੈਂਡੀਸਿਨੋ ਨੇ ਕਿਹਾ ਕਿ ਇਸ ਟੈਰੀਟਰੀ 'ਚ ਰਹਿੰਦੇ ਕਨੇਡੀਅਨ ਨਾਗਰਿਕ ਅਤੇ ਪਰਮਾਨੈਂਟ ਰੈਜ਼ੀਡੈਂਟ, ਕਿਸੇ ਵੀ ਵੇਲੇ ਕੈਨੇਡਾ ਪਰਤ ਸਕਦੇ ਹਨ। ਕਿਸੇ ਵੀ ਦਸਤਾਵੇਜ਼ ਦੀ ਲੋੜ ਹੋਵੇਗੀ ਤਾਂ ਔਟਵਾ ਵੱਲੋਂ ਤੁਰੰਤ ਉਪਲਬਧ ਕਰਵਾਇਆ ਜਾਵੇਗਾ।

ਹੌਂਗ ਕੌਂਗ ਦਾ "ਇੱਕ ਦੇਸ਼-ਦੋ ਸਿਸਟਮ" ਦੇ ਫ੍ਰੇਮਵਰਕ ਤਹਿਤ ਆਪਰੇਟ ਕਰਨਾ ਤੈਅ ਮੰਨਿਆ ਜਾ ਰਿਹਾ ਸੀ, ਜਦ ਬ੍ਰਿਟੇਨ ਨੇ ਆਪਣੀ ਸਾਬਕਾ ਕੌਲੋਨੀ ਨੂੰ ਸਾਲ 1997 'ਚ ਅੰਤਰਰਾਸ਼ਟਰੀ ਕਰਾਰ ਤਹਿਤ ਬੀਜਿੰਗ ਨੂੰ ਸੌਂਪਿਆ ਸੀ।

ਪਰ ਮਨੁੱਖੀ ਅਧਿਕਾਰ ਅਤੇ ਪ੍ਰੋ-ਡੈਮੋਕਰੈਸੀ ਐਡਵੋਕੇਟਸ ਦਾ ਕਹਿਣਾ ਹੈ ਕਿ ਬੀਜਿੰਗ ਦਾ ਨਵਾਂ ਨੈਸ਼ਨਲ ਸਿਕਿਉਰਿਟੀ ਕਨੂੰਨ, ਹੌਂਗ ਕੌਂਗ ਦੀ ਆਜ਼ਾਦੀ ਲਈ ਖਤਰਾ ਬਣ ਗਿਆ ਹੈ।

ਅੱਜ ਦੇ ਐਲਾਨ ਤੋਂ ਬਾਅਦ ਚੀਨ ਅਤੇ ਕੈਨੇਡਾ ਵਿਚਾਲੇ ਜਾਰੀ ਕੁੜੱਤਣ, ਹੋਰ ਵਧਣ ਦੇ ਆਸਾਰ ਹਨ।

ਯਾਦ ਰਹੇ ਕੈਨੇਡਾ 'ਚ ਦਿਸੰਬਰ 2018 'ਚ ਹੋਈ ਵੁਆਵੇ ਐਗਜ਼ੀਕਿਊਟਿਵ ਮੰਗ ਵੰਜੋ ਦੀ ਗ੍ਰਿਫਤਾਰੀ ਤੋਂ ਬਾਅਦ, ਦੋ ਕਨੇਡੀਅਨ, ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਚੀਨ ਦੀ ਗ੍ਰਿਫਤ 'ਚ ਹਨ।

ਜਿਸ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਾਲੇ ਖਟਾਸ ਜਾਰੀ ਰਹੀ ਹੈ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link