13.48C Vancouver
ADS

Apr 9, 2024 3:09 PM - The Canadian Press

ਲਿਬਰਲ ਸਰਕਾਰ ਨੌਜਵਾਨਾਂ ਦੀ ਮਾਨਸਿਕ ਸਿਹਤ ਲਈ ਲੌਂਚ ਕਰੇਗੀ $500 ਮਿਲੀਅਨ ਫੰਡ

Share On
liberal-government-to-launch-500m-fund-for-youth-mental-health
Finance Minister Chrystia Freeland is making the announcement in Ottawa alongside other cabinet ministers.(Photo:Twiter/Chrystia Freeland)

ਕੈਨੇਡਾ ਸਰਕਾਰ ਵਲੋਂ ਬਜਟ 2024 ਵਿਚ $500 ਮਿਲੀਅਨ ਦਾ ਯੂਥ ਮਾਨਸਿਕ ਸਿਹਤ ਫੰਡ ਲੌਂਚ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਅੱਜ ਔਟਵਾ ਵਿਚ ਇਸ ਦੀ ਘੋਸ਼ਣਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੰਡਿੰਗ ਨੌਜਵਾਨਾਂ ਨੂੰ ਵਧੇਰੇ ਮਾਨਸਿਕ ਸਿਹਤ ਫੰਡ ਪ੍ਰਦਾਨ ਕਰਨ ਲਈ ਕਮਿਊਨਿਟੀ ਸਿਹਤ ਸੰਸਥਾਵਾਂ ਨੂੰ ਦਿੱਤੀ ਜਾਵੇਗੀ।

ਸਰਕਾਰ ਦਾ ਕਹਿਣਾ ਹੈ ਕਿ ਇਸ ਸਮੇਂ ਵੱਖ-ਵੱਖ ਮੁਲਕਾਂ ਵਿਚ ਜੰਗ, ਜਲਵਾਯੂ ਤਬਦੀਲੀ ਅਤੇ ਵਿੱਤੀ ਸੰਕਟ ਕਾਰਨ ਬਹੁਤ ਸਾਰੇ ਕੈਨੇਡੀਅਨਾਂ ਚਿੰਤਾ ਅਤੇ ਤਣਾਅ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਦਿਮਾਗੀ ਵਿਚ ਮਦਦ ਦੀ ਲੋੜ ਹੈ, ਜਿਸ ਲਈ ਇਹ ਫੰਡ ਲੌਂਚ ਕੀਤਾ ਜਾ ਰਿਹਾ ਹੈ।

ਗੌਰਤਲਬ ਹੈ ਕਿ 2021 ਦੀ ਚੋਣ ਮੁਹਿੰਮ ਦੌਰਾਨ ਲਿਬਰਲਸ ਨੇ ਵਿਦਿਆਰਥੀ ਦੀ ਮਾਨਸਿਕ ਸਿਹਤ ਵਿਚ ਮਦਦ ਲਈ ਪੋਸਟ-ਸੈਕੰਡਰੀ ਸੰਸਥਾਵਾਂ ਲਈ ਇਸੇ ਤਰ੍ਹਾਂ ਦਾ ਫੰਡ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਦਾ ਕਹਿਣਾ ਹੈ ਕਿ ਸਾਰੇ ਨੌਜਵਾਨ ਸਿਰਫ ਪੋਸਟ-ਸੈਕੰਡਰੀ ਕੈਂਪਸ ਵਿਚ ਨਹੀਂ ਹਨ, ਇਸ ਲਈ ਵਿਆਪਕ ਪਹੁੰਚ ਲਈ ਕਮਿਊਨਿਟੀ ਸੰਸਥਾਵਾਂ ਨੂੰ ਫੰਡ ਦੇਣ ਦੀ ਚੋਣ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਇਲੈਕਸ਼ਨ ਕੰਪੇਨ ਦੀ ਤਰ੍ਹਾਂ ਬਜਟ ਤੋਂ ਪਹਿਲਾਂ ਆਪਣੀਆਂ ਸਾਰੀਆਂ ਪ੍ਰਮੁੱਖ ਘੋਸ਼ਣਾਵਾਂ ਦਾ ਐਲਾਨ ਕਰ ਰਹੀ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵਲੋਂ ਅਗਲੇ ਮੰਗਲਵਾਰ ਫੈਡਰਲ ਬਜਟ ਪੇਸ਼ ਕੀਤਾ ਜਾਣਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link